400 ਸਾਲਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਸਜਾਏ ਗਏ ਜਲੌਅ
Published : Apr 22, 2022, 12:02 am IST
Updated : Apr 22, 2022, 12:02 am IST
SHARE ARTICLE
image
image

400 ਸਾਲਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਸਜਾਏ ਗਏ ਜਲੌਅ

1947 ਤੋਂ ਬਾਅਦ ਸਿੱਖਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਹੋਏ: ਜਥੇਦਾਰ ਹਰਪ੍ਰੀਤ ਸਿੰਘ
 

ਅੰਮ੍ਰਿਤਸਰ, 21 ਅਪ੍ਰੈਲ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਅਤੇ 401ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਗਏ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਸਿੱਖ ਮਸਲਿਆਂ ਦਾ ਤੁਰਤ ਹੱਲ ਕਰਨ ਲਈ ਭਾਰਤ ਸਰਕਾਰ ਨੂੰ ਸੰਜੀਦਾ ਹੋਣ ਦਾ ਸੁਨੇਹਾ ਦਿਤਾ ਗਿਆ। 
ਇਸ ਮੌਕੇ ਜਥੇਦਾਰ ਗਿ. ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਦਾ ਮੰਤਵ ਹਰ ਇਕ ਨੂੰ ਅਪਣਾ ਇਸ਼ਟ ਪੂਜਣ ਦਾ ਅਧਿਕਾਰ ਦਿਵਾਉਣਾ ਸੀ, ਪ੍ਰੰਤੂ ਅੱਜ ਭਾਰਤ ਅੰਦਰ ਗੁਰੂ ਸਾਹਿਬ ਦੀ ਸੋਚ ਤੋਂ ਉਲਟ ਜਾ ਕੇ ਘੱਟ ਗਿਣਤੀਆਂ ਦੀਆਂ ਧਰਮ ਮਾਨਤਾਵਾਂ ਨੂੰ ਦਬਾਇਆ ਜਾ ਰਿਹਾ ਹੈ। ਸਿੱਖ ਮਸਲੇ ਹੱਲ ਨਹੀਂ ਕੀਤੇ ਜਾ ਰਹੇ। 1947 ਦੀ ਦੇਸ਼ ਵੰਡ ਤੋਂ ਲੈ ਕੇ ਹੁਣ ਤਕ ਸਿੱਖਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਹੋਏ ਅਤੇ ਇਸੇ ਕਰ ਕੇ ਹੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਹੈ। ਕੇਂਦਰ ਦੀ ਸਰਕਾਰ ਨੂੰ ਦੇਸ਼ ਵੰਡ ਤੋਂ ਲੈ ਕੇ ਸਿੱਖਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨਾ ਚਾਹੀਦਾ ਹੈ, ਤਾਂ ਜੋ ਵਿਸ਼ਵਾਸ ਬਹਾਲੀ ਹੋ ਸਕੇ। ਇਸ ਵਿਚ ਕੋਈ ਲੁਕਵਾਂ ਪੱਖ ਨਹੀਂ ਹੈ ਕਿ ਅੱਜ ਸਿੱਖਾਂ ’ਤੇ ਹਮਲੇ ਹੋ ਰਹੇ ਹਨ। ਗੁਰਬਾਣੀ ’ਤੇ ਸੋਚੀ ਸਮਝੀ ਸਾਜ਼ਸ਼ ਤਹਿਤ ਹੋ ਰਹੇ ਹਮਲਿਆਂ ਦਾ ਇਕਜੁਟ ਹੋ ਕੇ ਜਵਾਬ ਦੇਣ ਲਈ ਵੀ ਆਖਿਆ। 
ਬੀਤੇ ਦਿਨੀਂ ਥਮਿੰਦਰ ਸਿੰਘ ਅਨੰਦ ਨਾਂ ਦੇ ਵਿਅਕਤੀ ਨੇ ਗੁਰਬਾਣੀ ਨੂੰ ਤੋੜ ਮਰੋੜ ਕੇ ਪ੍ਰਕਾਸ਼ਤ ਕੀਤਾ ਹੈ, ਜਿਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ 3 ਮਈ ਨੂੰ ਪੰਥਕ ਇਕੱਠ ਬੁਲਾਇਆ ਗਿਆ ਹੈ। ਇਸ ਇਕੱਤਰਤਾ ਮੌਕੇ ਜੋ ਵੀ ਸਾਂਝੀ ਰਾਇ ਬਣੇਗੀ ਉਸ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਠੋਸ ਫ਼ੈਸਲਾ ਲਿਆ ਜਾਵੇਗਾ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ। ਨੌਵੇਂ ਪਾਤਸ਼ਾਹ ਜੀ ਦਾ ਸਮੁੱਚਾ ਜੀਵਨ ਧਰਮ ਅਤੇ ਮਾਨਵਤਾ ਦੀ ਰਖਵਾਲੀ ਲਈ ਸੀ, ਪਰੰਤੂ ਦੁੱਖ ਦੀ ਗੱਲ ਹੈ ਕਿ ਅੱਜ ਗੁਰੂ ਸਾਹਿਬ ਦੇ ਵਰੋਸਾਏ ਸਿੱਖਾਂ ਦੇ ਹੱਕਾਂ ਨੂੰ ਦਬਾਇਆ ਜਾ ਰਿਹਾ ਹੈ। ਲੰਮੇ ਸਮੇਂ ਤੋਂ ਲਟਕਦੇ ਸਿੱਖ ਮਸਲੇ ਹੱਲ ਨਹੀਂ ਕੀਤੇ ਜਾ ਰਹੇ। ਐਡਵੋਕੇਟ ਧਾਮੀ ਨੇ ਵੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 401ਵੇਂ ਮੌਕੇ ਭਾਰਤ ਸਰਕਾਰ ਨੂੰ ਸਿੱਖ ਮਸਲਿਆਂ ਦੇ ਹੱਲ ਦੀ ਅਪੀਲ ਕੀਤੀ। ਜਦੋਂ ਕੇਂਦਰ ਸਰਕਾਰ ਵਲੋਂ ਵੀ ਦਿੱਲੀ ਦੇ ਲਾਲ ਕਿਲ੍ਹੇ ’ਤੇ ਸਮਾਗਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਤਾਂ ਚੰਗਾ ਹੁੰਦਾ ਜੇਕਰ ਪ੍ਰਧਾਨ ਮੰਤਰੀ ਗੁਰੂ ਸਾਹਿਬ ਨੂੰ ਸਮਰਪਿਤ ਹੁੰਦਿਆਂ ਸਿੱਖ ਬੰਦੀਆਂ ਨੂੰ ਰਿਹਾਅ ਕਰਨ, ਸਿੱਖ ਗੁਰਧਾਮਾਂ ਦਾ ਪ੍ਰਬੰਧ ਪੰਥ ਨੂੰ ਸੌਂਪਣ ਅਤੇ ਸਿੱਖਾਂ ’ਤੇ ਦੇਸ਼ ਅੰਦਰ ਹੁੰਦੇ ਨਸਲੀ ਹਮਲਿਆਂ ਸਬੰਧੀ ਕੋਈ ਠੋਸ ਕਦਮ ਉਠਾਉਣ ਦਾ ਐਲਾਨ ਕਰਦੇ। 
ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤੋਸ਼ਾਖਾਨਾ ਦੀਆਂ ਬੇਸ਼ਕੀਮਤੀ ਸੁੰਦਰ ਵਸਤਾਂ ਦੇ ਸੁੰਦਰ ਜਲੌਅ ਸਜਾਏ ਗਏ। ਇਸ ਮੌਕੇ ਗਿਆਨੀ ਜਗਤਾਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਬਾਬਾ ਤੇਜਾ ਸਿੰਘ ਖੁਡਾ ਕੁਰਾਲਾ ਨਿਰਮਲੇ ਤੇ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਆਦਿ ਹਾਜ਼ਰੀ ਭਰੀ ।

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement