ਗੁਰਦਵਾਰਾ ਪੰਜਾ ਸਾਹਿਬ ਪਾਕਿਸਤਾਨ ’ਚ ਵਿਸਾਖੀ ਮਨਾ ਕੇ ਭਾਰਤੀ ਸਿੱਖ ਜਥਾ ਵਤਨ ਪਰਤਿਆ
Published : Apr 22, 2022, 12:00 am IST
Updated : Apr 22, 2022, 12:00 am IST
SHARE ARTICLE
image
image

ਗੁਰਦਵਾਰਾ ਪੰਜਾ ਸਾਹਿਬ ਪਾਕਿਸਤਾਨ ’ਚ ਵਿਸਾਖੀ ਮਨਾ ਕੇ ਭਾਰਤੀ ਸਿੱਖ ਜਥਾ ਵਤਨ ਪਰਤਿਆ

ਅਟਾਰੀ, 21 ਅਪ੍ਰੈਲ (ਹਰਦਿਆਲ ਸਿੰਘ): ਗੁਰਦਵਾਰਾ ਪੰਜਾ ਸਾਹਿਬ (ਹਸਨ ਅਬਦਾਲ) ਪਾਕਿਸਤਾਨ ਵਿਖੇ ਵਿਸਾਖੀ ਪੁਰਬ ਮਨਾਉਣ ਅਤੇ ਗੁਰਦੁਆਰਿਆਂ ਦੇ ਦਰਸ਼ਨ ਕਰਨ ਬਾਅਦ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਵਾਹਗਾ-ਅਟਾਰੀ ਸਰਹੱਦ ਰਸਤੇ ਵਤਨ ਪਰਤਿਆ। ਵਿਸਾਖੀ ਮਨਾਉਣ ਲਈ ਭਾਰਤ ਤੋਂ 1949 ਮੈਂਬਰੀ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਰਵਾਨਾ ਹੋਇਆ ਸੀ, ਜਦੋਂ ਕਿ ਗੁਰਦਵਾਰਾ ਪੰਜਾਬ ਸਾਹਿਬ ਜਾਂਦਿਆਂ ਇਕ ਸ਼ਰਧਾਲੂ ਦੀ ਰਸਤੇ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। 
ਵਤਨ ਵਾਪਸੀ ਮੌਕੇ ਅਟਾਰੀ ਸਰਹੱਦ ਵਿਖੇ ਗੱਲਬਾਤ ਕਰਦਿਆਂ ਸ਼ਰਧਾਲੂ ਨਰਿੰਦਰ ਸਿੰਘ ਨੇ ਦਸਿਆ ਕਿ ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਵਿਖੇ 14 ਅਪ੍ਰੈਲ ਨੂੰ ਖ਼ਾਲਸਾ ਸਾਜਨਾ ਦਿਵਸ ਸਿੱਖ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਸ਼ਾਮਲ ਹੋਏ। ਹਰਪਾਲ ਸਿੰਘ ਨੇ ਦਸਿਆ ਕਿ ਇਸ ਤੋਂ ਬਾਅਦ ਭਾਰਤੀ ਸਿੱਖ ਸ਼ਰਧਾਲੂਆਂ ਨੇ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ, ਗੁਰਦੁਆਰਾ ਸੱਚਾ ਸੌਦਾ, ਗੁਰਦੁਆਰਾ ਕਰਤਾਰਪੁਰ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ, ਗੁਰਦੁਆਰਾ ਰੋੜੀ ਸਾਹਿਬ ਤੋਂ ਇਲਾਵਾ ਲਾਹੌਰ ਸਥਿਤ ਸਥਾਨਕ ਗੁਰਧਾਮਾਂ ਦੇ ਦਰਸ਼ਨ ਦੀਦਾਰ ਕੀਤੇ।
ਵਤਨ ਪਰਤੇ ਵੱਖ-ਵੱਖ ਸਿੱਖ ਸ਼ਰਧਾਲੂਆਂ ਨੇ ਦਸਿਆ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਦੌਰਾਨ ਇਸ ਵਾਰ ਪਹਿਲਾਂ ਨਾਲੋਂ ਜ਼ਿਆਦਾ ਕਿਰਾਇਆ ਵਸੂਲਿਆ ਗਿਆ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਵਸਦੇ ਕਈ ਸਿੱਖ ਸ਼ਰਧਾਲੂਆਂ ਦੀ ਹਾਲਤ ਵੀ ਖਸਤਾ ਹੈ। ਮਨਜੀਤ ਸਿੰਘ ਨੇ ਦਸਿਆ ਕਿ ਸੁਰੱਖਿਆ ਕਾਰਨਾਂ ਕਰ ਕੇ ਇਸ ਵਾਰ ਗੁਰਦੁਆਰਾ ਪੰਜਾਬ ਸਾਹਿਬ ਦੇ ਬਾਜ਼ਾਰ ਵਿਚ ਸਿੱਖ ਸ਼ਰਧਾਲੂਆਂ ਨੂੰ ਨਹੀਂ ਜਾਣ ਦਿਤਾ ਗਿਆ। ਲਾਹੌਰ ਵਿਚ ਵੀ ਗੁਰਦੁਆਰਾ ਸਾਹਿਬ ਦੇ ਨੇੜਲੇ ਬਾਜ਼ਾਰ ਵਿਚ ਹੀ ਜਾਣ ਦਿਤਾ ਗਿਆ। ਬਖਸ਼ੀਸ਼ ਸਿੰਘ ਨੇ ਦਸਿਆ ਕਿ ਪਾਕਿਸਤਾਨ ਦੇ ਪਿੰਡ ਜਾਮਣੀਆਂ ਵਿਚ ਜਿਥੇ ਗੁਰੂ ਨਾਨਕ ਦੇਵ ਜੀ ਤਿੰਨ ਵਾਰ ਗਏ ਸਨ, ਉਥੇ ਮੌਜੂਦ ਗੁਰਦੁਆਰਾ ਸਾਹਿਬ ਦੀ ਹਾਲਤ ਖਸਤਾ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਤੇ ਔਕਾਫ਼ ਬੋਰਡ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਗੁਰਦੁਆਰਾ ਸਾਹਿਬ ਦੀ ਕਾਰ ਸੇਵਾ ਕਰਵਾਈ ਜਾਵੇ।

SHARE ARTICLE

ਏਜੰਸੀ

Advertisement

Darbar-E-Siyasat 'ਚ Sunil Jakhar ਨੇ ਕਈ ਰਾਜ਼ ਕੀਤੇ ਬੇਪਰਦਾ Exclusive Interview LIVE

22 May 2024 4:35 PM

Sukhpal Khaira ਦੇ ਬਿਆਨ ਨੇ ਭਖਾਈ ਸਿਆਸਤ ਤੇ PM ਦਾ ਪਲਟਵਾਰ ਕੌਣ ਮਾਰ ਰਿਹਾ ਪੰਜਾਬੀਆਂ ਦੇ ਹੱਕ? Debate LIVE

22 May 2024 4:28 PM

ਹੁਸ਼ਿਆਰਪੁਰ ਤੋਂ ਲੋਕ ਸਭਾ 'ਚ ਕੌਣ ਜਾਵੇਗਾ ਇਸ ਵਾਰ? ਸੁਣੋ ਕੌਣ ਲੋਕਾਂ ਦਾ ਚਹੇਤਾ, ਕਿਸ ਕੋਲੋਂ ਨੇ ਨਾਰਾਜ਼?

22 May 2024 4:22 PM

ਪਿੰਡ ਦੇ ਵਿਚਾਲੇ ਇਕੱਠੇ ਹੋਏ ਲੋਕਾਂ ਨੇ ਸਰਕਾਰ ਦੀਆਂ ਗਰੰਟੀਆਂ ਬਾਰੇ ਕੀਤੇ ਖੁਲਾਸੇ,ਬਿਜਲੀ ਤੋਂ ਬਿਨ੍ਹਾ ਹੋਰ ਕੋਈ ਗਰੰਟੀ

22 May 2024 2:15 PM

Punjab Summer Vacation Holidays News: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸੂਬੇ ਦੇ ਸਾਰੇ ਸਕੂਲਾਂ 'ਚ ਛੁੱਟੀਆਂ ਦਾ..

21 May 2024 12:02 PM
Advertisement