ਕਿਸਾਨਾਂ ਖਿਲਾਫ਼ ਜਾਰੀ ਵਾਰੰਟਾਂ ’ਤੇ ਰੋਕ ਲਾਉਣਾ ਮਾਨ ਸਰਕਾਰ ਦਾ ਸੁਚੱਜਾ ਫ਼ੈਸਲਾ: ਵਿਧਾਇਕ ਰਜਨੀਸ਼ ਦਹੀਆ
Published : Apr 22, 2022, 6:36 pm IST
Updated : Apr 22, 2022, 6:36 pm IST
SHARE ARTICLE
MLA Rajneesh Dahiya
MLA Rajneesh Dahiya

- ਕਿਸਾਨਾਂ ਦੀ ਮਾੜੀ ਆਰਥਿਕ ਹਾਲਤ ਅਤੇ ਗ੍ਰਿਫ਼ਤਾਰੀ ਵਾਰੰਟਾਂ ਲਈ ਕਾਂਗਰਸ ਜ਼ਿੰਮੇਵਾਰ: ਵਿਧਾਇਕ ਰਜਨੀਸ਼ ਦਹੀਆ

 

ਫਿਰੋਜ਼ਪੁਰ/ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਦੇ ਫ਼ਿਰੋਜ਼ਪੁਰ (ਦਿਹਾਤੀ) ਤੋਂ ਵਿਧਾਇਕ ਰਜਨੀਸ਼ ਦਹੀਆ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟਾਂ ’ਤੇ ਰੋਕ ਲਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ ਅਤੇ ਇਸ ਨੂੰ ਸੁਚੱਜਾ ਤੇ ਕਿਸਾਨ ਪੱਖੀ ਫ਼ੈਸਲਾ ਕਰਾਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿੱਤ ਤੇ ਯੋਜਨਾ ਅਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੀਤੇ ਕੱਲ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ ਕਰਜਾ ਨਾ ਮੋੜਨ ਵਾਲੇ ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟ ਰੱਦ ਕਰੇਗੀ ਅਤੇ ਕਿਸੇ ਵੀ ਕਿਸਾਨ ਨੂੰ ਗ੍ਰਿਫ਼ਤਾਰੀ ਨਹੀਂ ਕੀਤਾ ਜਾਵੇਗਾ। ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ, ਇਸ ਲਈ ਕਿਸਾਨਾਂ ਦੀ ਗ੍ਰਿਫ਼ਤਾਰੀ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ।

Farmers Debt Farmers Debt

ਵਿਧਾਇਕ ਰਜਨੀਸ਼ ਦਹੀਆ ਨੇ ਦੋਸ਼ ਲਾਇਆ ਕਿ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਲਈ ਜਾਰੀ ਹੋਏ ਵਰੰਟਾਂ ਲਈ ਪਿਛਲੀ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ, ਕਿਉਂਕਿ ਕਾਂਗਰਸ ਨੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ। ਪਰ ਕਾਂਗਰਸ ਸਰਕਾਰ ਨੇ ਕਿਸਾਨਾਂ ਨੂੰ ਧੋਖ਼ਾ ਦਿੰਦਿਆਂ ਕਰਜਾ ਮੁਆਫ਼ ਨਾ ਕੀਤਾ, ਸਗੋਂ ਬੀਤੇ ਸਾਲ ਦਸੰਬਰ ਮਹੀਨੇ ’ਚ ਕਰਜਾ ਨਾ ਮੋੜਨ ਵਾਲੇ ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਸਨ। ਉਨ੍ਹਾਂ ਕਿਹਾ ਕਿ ਸੰਬੰਧਤ ਵਿਭਾਗ ਦੇ ਅਧਿਕਾਰੀਆਂ ਨੇ ਕਾਂਗਰਸ ਸਰਕਾਰ ਵੇਲੇ ਜਾਰੀ ਹੋਏ ਵਾਰੰਟਾਂ ਨੂੰ ਹੀ ਦੁਬਾਰਾ ਜਾਰੀ ਕਰ ਦਿੱਤਾ, ਜਿਸ ਕਾਰਨ ਹੇਠਲੇ ਪੱਧਰ ’ਤੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਈ ਸੀ

Bhagwant mann Bhagwant mann

ਪਰ ਜਦੋਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸਾਨਾਂ ਦੀ ਗ੍ਰਿਫ਼ਤਾਰੀ ਅਤੇ ਜਾਰੀ ਵਾਰੰਟਾਂ ਬਾਰੇ ਪਤਾ ਚੱਲਿਆ ਤਾਂ ਉਨ੍ਹਾਂ ਤੁਰੰਤ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ’ਤੇ ਰੋਕ ਲਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਸਨ। ਜਿਨਾਂ ਦਾ ਸਵਾਗਤ ਕੀਤਾ ਜਾਣਾ ਚਾਹੀਦਾ ਹੈ। ਵਿਧਾਇਕ ਨੇ ਕਿਹਾ ਕਿ ਪਿਛਲੀਆਂ ਅਕਾਲੀ ਦਲ , ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਕਿਸਾਨਾਂ ਦੀ ਹਾਲਤ ਖ਼ਰਾਬ ਕੀਤੀ ਹੈ ਅਤੇ ਉਨ੍ਹਾਂ ਨੂੰ ਕਰਜੇ ਦੇ ਜਾਲ ਵਿੱਚ ਫਸਾਇਆ ਹੈ। ਇਨਾਂ ਰਿਵਾਇਤੀ ਪਾਰਟੀਆਂ ਨੇ ਕਿਸਾਨਾਂ ਨਾਲ ਵੱਡੇ ਵੱਡੇ ਝੂਠੇ ਵਾਅਦੇ ਕੀਤੇ, ਪਰ ਸਰਕਾਰ ਬਣਨ ਤੋਂ ਬਾਅਦ ਖੇਤੀ ਦੇ ਵਿਕਾਸ ਲਈ ਕੋਈ ਠੋਸ ਕਦਮ ਨਹੀਂ ਚੁੱਕੇ। 

ਵਿਧਾਇਕ ਦਹੀਆ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕਰਜੇ ਦੇ ਜਾਲ ਤੋਂ ਬਾਹਰ ਕੱਢਣ ਲਈ ਨਵੀਂ ਨੀਤੀ ਬਣਾਉਣ ਦੇ ਫ਼ੈਸਲੇ ਦੀ ਵੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਚੰਗੀ ਖੇਤੀਬਾੜੀ ਨੀਤੀ ਲਿਆ ਕੇ ਕਿਸਾਨਾਂ ਨੂੰ ਕਰਜੇ ਦੇ ਜਾਲ ਤੋਂ ਬਾਹਰ ਕੱਢੇਗੀ ਅਤੇ ਖੇਤੀ ਨੂੰ ਮੁਨਾਫ਼ੇਯੋਗ ਬਣਾਏਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਰਜੀਵੜਿਆਂ ਦਾ ਜੱਥਾ Delhi ਜਾਣ ਨੂੰ ਪੂਰਾ ਤਿਆਰ, Shambhu Border 'ਤੇ Ambulances ਵੀ ਕਰ 'ਤੀਆਂ ਖੜੀਆਂ

14 Dec 2024 12:14 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

14 Dec 2024 12:09 PM

Sidhu Moosewala ਕਤਲ ਮਾਮਲੇ 'ਚ ਪੇਸ਼ੀ ਮੌਕੇ ਸਿੱਧੂ ਦੀ ਥਾਰ ਪਹੁੰਚੀ Mansa court

13 Dec 2024 12:27 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

13 Dec 2024 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

12 Dec 2024 12:17 PM
Advertisement