14 ਕੌਂਸਲਰਾਂ ਅਤੇ ਖ਼ੁਦ ਵਿਧਾਇਕ ਨੇ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਵਿਰੁੱਧ ਬੇਭਰੋਸਗੀ ਦਾ ਮਤਾ ਪਾਸ ਕਰਕੇ ਉਸ ਨੂੰ ਪ੍ਰਧਾਨਗੀ ਤੋਂ ਮੁਅੱਤਲ ਕਰ ਦਿੱਤਾ ਹੈ
ਪੱਟੀ - ਪੱਟੀ ਹਲਕਾ ਤੋਂ ਵਿਧਾਇਕ ਤੇ ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ 'ਚ 14 ਕੌਂਸਲਰਾਂ ਵਲੋਂ ਬੇਭਰੋਸਗੀ ਮਤਾ ਪਾ ਕੇ ਨਗਰ ਕੌਂਸਲ ਪੱਟੀ ਦਾ ਕਾਂਗਰਸੀ ਪ੍ਰਧਾਨ ਦਲਜੀਤ ਸਿੰਘ ਸੇਖੋਂ ਮੁਅੱਤਲ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਨਗਰ ਕੌਂਸਲ ਪੱਟੀ 'ਚ 19 ਕੌਂਸਲਰਾਂ 'ਚੋਂ 15 ਕਾਂਗਰਸ ਦੇ, ਦੋ ਅਕਾਲੀ ਦਲ ਦੇ ਤੇ ਦੋ ਆਮ ਆਦਮੀ ਪਾਰਟੀ ਦੇ ਕੌਂਸਲਰ ਜਿੱਤੇ ਸਨ, ਜਿਨ੍ਹਾਂ ਵਿਚ ਪਹਿਲਾਂ ਹੀ ਕਾਂਗਰਸ ਪਾਰਟੀ ਦਾ ਇਕ ਕੌਂਸਲਰ ਆਮ ਆਦਮੀ ਪਾਰਟੀ 'ਚ ਅਤੇ ਦੋ ਕੌਂਸਲਰ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਸਨ।
ਅੱਜ ਹਲਕਾ ਵਿਧਾਇਕ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ ਵਿਚ 14 ਕੌਂਸਲਰਾਂ ਅਤੇ ਖ਼ੁਦ ਵਿਧਾਇਕ ਨੇ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਵਿਰੁੱਧ ਬੇਭਰੋਸਗੀ ਦਾ ਮਤਾ ਪਾਸ ਕਰਕੇ ਉਸ ਨੂੰ ਪ੍ਰਧਾਨਗੀ ਤੋਂ ਮੁਅੱਤਲ ਕਰ ਦਿੱਤਾ ਹੈ ਅਤੇ ਅਗਲੇ ਹੁਕਮਾਂ ਤੱਕ ਐੱਸ.ਡੀ.ਐੱਮ. ਪੱਟੀ ਅਲਕਾ ਕਾਲੀਆ ਨੂੰ ਨਗਰ ਕੌਂਸਲ ਪੱਟੀ ਦਾ ਪ੍ਰਬੰਧਕ ਲਾਇਆ ਗਿਆ ਹੈ।