ਜਹਾਂਗੀਰਪੁਰੀ 'ਚ ਬੁਲਡੋਜ਼ਰ ਚਲਾਉਣ 'ਤੇ ਸੁਪਰੀਮ ਕੋਰਟ ਵਲੋਂ ਰੋਕ ਬਰਕਰਾਰ
Published : Apr 22, 2022, 6:50 am IST
Updated : Apr 22, 2022, 6:50 am IST
SHARE ARTICLE
image
image

ਜਹਾਂਗੀਰਪੁਰੀ 'ਚ ਬੁਲਡੋਜ਼ਰ ਚਲਾਉਣ 'ਤੇ ਸੁਪਰੀਮ ਕੋਰਟ ਵਲੋਂ ਰੋਕ ਬਰਕਰਾਰ

 


ਦੋ ਹਫ਼ਤਿਆਂ ਬਾਅਦ ਹੋਵੇਗੀ ਸੁਣਵਾਈ

ਨਵੀਂ ਦਿੱਲੀ, 21 ਅਪ੍ਰੈਲ : ਦਿੱਲੀ ਦੇ ਹਿੰਸਾ ਪ੍ਰਭਾਵਤ ਜਹਾਂਗੀਰਪੁਰੀ ਇਲਾਕੇ 'ਚ ਕਬਜ਼ਾ ਵਿਰੋਧੀ ਮੁਹਿੰਮ ਫ਼ਿਲਹਾਲ ਬੰਦ ਰਹੇਗੀ | ਸੁਪਰੀਮ ਕੋਰਟ ਨੇ ਅੱਜ ਇਸ ਮਾਮਲੇ 'ਚ ਸੁਣਵਾਈ ਕਰਦਿਆਂ ਕਿਹਾ ਕਿ ਬੁੱਧਵਾਰ ਨੂੰ  ਜੋ ਹੁਕਮ ਜਾਰੀ ਕੀਤਾ ਸੀ, ਉਹ ਹੁਣ ਲਾਗੂ ਰਹੇਗਾ | ਕੋਰਟ ਨੇ ਕਿਹਾ ਕਿ ਜਹਾਂਗੀਰਪੁਰੀ 'ਚ ਸਥਿਤੀ ਜਿਵੇਂ ਦੀ ਤਿਵੇਂ ਬਣੀ ਰਹੇਗੀ | ਉੱਥੇ ਹੀ ਕੋਰਟ ਨੇ ਇਸ ਮਾਮਲੇ 'ਚ ਕੇਂਦਰ ਸਰਕਾਰ, ਦਿੱਲੀ ਸਰਕਾਰ, ਉੱਤਰੀ ਦਿੱਲੀ ਨਗਰ ਨਿਗਮ ਅਤੇ ਦਿੱਲੀ ਪੁਲਿਸ ਨੂੰ  ਨੋਟਿਸ ਜਾਰੀ ਕੀਤਾ ਹੈ ਅਤੇ ਇਸ 'ਤੇ ਜਵਾਬ ਮੰਗਿਆ ਹੈ | ਇਸ ਮਾਮਲੇ ਦੀ ਸੁਣਵਾਈ ਹੁਣ 2 ਹਫ਼ਤਿਆਂ ਬਾਅਦ ਹੋਵੇਗੀ |
ਅੱਜ ਸਵੇਰੇ ਸੁਣਵਾਈ ਦੌਰਾਨ ਕਪਿਲ ਸਿੱਬਲ ਨੇ ਕਿਹਾ ਕਿ ਕਬਜ਼ਾ ਵਿਰੋਧੀ ਮੁਹਿੰਮ ਨੂੰ  ਮੁੱਦਾ ਬਣਾਇਆ ਜਾ ਰਿਹਾ ਹੈ, ਅਸੀਂ ਚਾਹੁੰਦੇ ਹਾਂ ਕਿ ਕਾਰਵਾਈ 'ਤੇ ਰੋਕ ਲੱਗੇ | ਇਸ 'ਤੇ ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਦੇਸ਼ ਭਰ 'ਚ ਭੰਨ-ਤੋੜ ਦੀ ਕਾਰਵਾਈ 'ਤੇ ਰੋਕ ਨਹੀਂ ਲਾ ਸਕਦੇ | ਸਿੱਬਲ ਨੇ ਕਿਹਾ ਕਿ ਮੇਰਾ ਮਤਲਬ ਇਸ ਤਰ੍ਹਾਂ ਨਾਲ ਬੁਲਡੋਜ਼ਰ ਦੇ ਇਸਤੇਮਾਲ 'ਤੇ ਰੋਕ ਲੱਗਣੀ ਚਾਹੀਦੀ ਹੈ | ਇਸ 'ਤੇ ਸੁਪਰੀਮ ਕੋਰਟ ਨੇ ਕਿਹਾ ਕਿ ਭੰਨ-ਤੋੜ ਤਾਂ ਹਮੇਸ਼ਾ ਬੁਲਡੋਜ਼ਰ ਨਾਲ ਹੀ ਹੁੰਦੀ ਹੈ |
ਸਿੱਬਲ ਨੇ ਕੋਰਟ 'ਚ ਕਿਹਾ ਕਿ ਇਸ ਤਰ੍ਹਾਂ ਦੀ ਕਾਰਵਾਈ ਤੋਂ ਪਹਿਲਾਂ ਨੋਟਿਸ ਜਾਰੀ ਕਰਨਾ ਚਾਹੀਦਾ ਹੈ ਕਿ ਤੁਸੀਂ ਕਬਜ਼ਾ ਹਟਾ ਲਉ ਜਾਂ ਅਸੀਂ ਹਟਾਵਾਂਗੇ ਪਰ ਇਥੇ ਤਾਂ ਸਿੱਧਾ ਬੁਲਡੋਜ਼ਰ ਚਲਾ ਦਿਤਾ ਗਿਆ | ਸਿੱਬਲ ਨੇ ਕਿਹਾ ਕਿ ਅਸੀਂ ਇਸ 'ਤੇ ਸਟੇਅ ਚਾਹੁੰਦੇ ਹਾਂ | ਇਸ 'ਤੇ ਕੋਰਟ ਨੇ ਕਿਹਾ ਕਿ ਅਸੀਂ ਅਧਿਕਾਰੀਆਂ ਨੂੰ  ਉਨ੍ਹਾਂ ਦਾ ਕੰਮ ਕਰਨ ਤੋਂ ਨਹੀਂ ਰੋਕ ਸਕਦੇ | ਦਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ  ਹਿੰਸਾ ਪ੍ਰਭਾਵਤ ਇਲਾਕੇ 'ਚ ਬੁਲਡੋਜ਼ਰ ਦੀ ਕਾਰਵਾਈ 'ਤੇ ਰੋਕ ਲਾ ਦਿਤੀ ਸੀ |      (ਪੀਟੀਆਈ)

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement