ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਦਿਤੀਆਂ ਵਧਾਈਆਂ
Published : Apr 22, 2022, 12:03 am IST
Updated : Apr 22, 2022, 12:03 am IST
SHARE ARTICLE
image
image

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਦਿਤੀਆਂ ਵਧਾਈਆਂ

ਚੰਡੀਗੜ੍ਹ, 21 ਅਪ੍ਰੈਲ (ਭੁੱਲਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਦਿਤੀ। ਇਸ ਪਵਿੱਤਰ ਮੌਕੇ ਭਗਵੰਤ ਮਾਨ ਨੇ ਨੇੜਲੇ ਇਤਿਹਾਸਕ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਵਿਖੇ ਮੱਥਾ ਟੇਕਿਆ, ਜਿਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪਾਵਨ ਸੀਸ ਉਨ੍ਹਾਂ ਦੇ ਅਨਿਨ ਸੇਵਕ ਸਿੱਖ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਲੈ ਕੇ ਆਏ ਸਨ, ਇਸ ਅਸਥਾਨ ’ਤੇ ਉਨ੍ਹਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਂਦੇ ਸਮੇਂ ਗੁਰੂ ਸਾਹਿਬ ਦੇ ਇਕ ਬਜ਼ੁਰਗ ਸ਼ਰਧਾਲੂ ਮੁਸਲਮਾਨ ਸੰਤ ਫਕੀਰ ਦਰਗਾਹੀ ਸਾਹ ਨੇ ਰੁਕਣ ਲਈ ਬੇਨਤੀ ਕੀਤੀ ਸੀ। ਇਸ ਤੋਂ ਪਹਿਲਾਂ ਅਪਣੇ ਰੀਕਾਰਡ ਕੀਤੇ ਵੀਡੀਉ ਸੰਦੇਸ਼ ਵਿਚ ਮੁੱਖ ਮੰਤਰੀ ਨੇ ਲੋਕਾਂ ਨੂੰ ‘ਹਿੰਦ ਦੀ ਚਾਦਰ’ ਦੁਆਰਾ ਦਿਤੇ ਸਰਬਵਿਆਪੀ ਭਾਈਚਾਰੇ, ਧਾਰਮਕ ਆਜ਼ਾਦੀ, ਸਰਬੱਤ ਦੇ ਭਲੇ ਅਤੇ ਮਾਨਵਤਾ ਦੀ ਚੜ੍ਹਦੀਕਲਾ ਦੇ ਸਦੀਵੀ ਸੰਦੇਸ਼ ’ਤੇ ਚੱਲਣ ਦਾ ਸੱਦਾ ਦਿਤਾ।
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਫ਼ਲਸਫ਼ੇ ’ਤੇ ਚਾਨਣਾ ਪਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਬਚਪਨ ਤੋਂ ਲੈ ਕੇ ਸ਼ਹਾਦਤ ਪ੍ਰਾਪਤ ਕਰਨ ਤਕ ਮਾਨਵਤਾ ਅਤੇ ਧਾਰਮਕ ਸਹਿਣਸ਼ੀਲਤਾ ਦੀ ਖ਼ਾਤਰ ਗੁਰੂ ਜੀ ਦੀ ਲਾਸਾਨੀ ਕੁਰਬਾਨੀ ਰਹਿੰਦੀ ਦੁਨੀਆ ਤਕ ਪ੍ਰੇਰਨਾ ਸਰੋਤ ਬਣੀ ਰਹੇਗੀ।
ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿਖਿਆਵਾਂ ’ਤੇ ਸਹੀ ਮਾਅਨਿਆਂ ’ਚ ਚੱਲਣ ਦੀ ਅਪੀਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਨੌਵੇਂ ਗੁਰੂ ਜੀ ਦੇ ਸੰਦੇਸ਼ ਦਾ ਸਾਰ ਪਿਆਰ, ਧਰਮ ਨਿਰਪੱਖਤਾ, ਧਾਰਮਕ ਆਜ਼ਾਦੀ ਅਤੇ ਸ਼ਾਂਤਮਈ ਸਹਿਹੋਂਦ ਸੀ, ਜੋ ਅਜੋਕੇ ਸਮੇਂ ਵਿਚ ਵੀ ਪ੍ਰਸੰਗਿਕ ਹੈ।
 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement