ਜਥੇਦਾਰ ਨੇ ਕੇਂਦਰ ਸਰਕਾਰ ਨੂੰ ਯਾਦ ਕਰਵਾਇਆ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਵਾਅਦਾ 
Published : Apr 22, 2022, 4:19 pm IST
Updated : Apr 22, 2022, 4:19 pm IST
SHARE ARTICLE
Giani Harpreet Singh
Giani Harpreet Singh

- ਸਰਕਾਰ ਨੂੰ ਨਿੱਜੀ ਦਿਲਚਸਪੀ ਰੱਖ ਕੇ ਸਿੱਖਾਂ ਦੇ ਮਸਲੇ ਹੱਲ ਕਰਨੇ ਚਾਹੀਦੇ ਹਨ

 

ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਵੀਡੀਓ ਜਾਰੀ ਕਰ ਕੇ ਕੇਂਦਰ ਸਰਕਾਰ ਨੂੰ ਇਹ ਅਪੀਲ ਕੀਤੀ ਹੈ ਕਿ ਸਰਕਾਰ ਬੰਦੀ ਸਿੰਘਾਂ ਨੂੰ ਲੈ ਕੇ ਕੀਤਾ ਅਪਣਾ ਵਾਅਦਾ ਪੂਰਾ ਕਰੇ। ਜਥੇਦਾਰ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਆਜ਼ਾਦੀ ਤੋਂ ਬਾਅਦ ਸਿੱਖ ਕੌਮ ਨਾਲ ਕੀਤੇ ਗਏ ਸਾਰੇ ਵਾਅਦਿਆਂ ਨੂੰ ਪੂਰਾ ਕਰਨਾ ਚਾਹੀਦਾ ਹੈ।

Narendra ModiNarendra Modi

ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਿੱਖ ਮਸਲੇ ਹੱਲ ਕਰਨ ਦਾ ਵਾਅਦਾ ਵੀ ਯਾਦ ਕਰਾਇਆ। ਉਹਨਾਂ ਕਿਹਾ ਕਿ ਉਹਨਾਂ ਦੀ ਅਮਿਤ ਸ਼ਾਹ ਨਾਲ ਮੁਲਾਕਾਤ ਚੋਣਾਂ ਦੌਰਾਨ ਹੋਈ ਸੀ ਜਦੋਂ ਉਹ ਅੰਮ੍ਰਿਤਸਰ ਆਏ ਸੀ ਤੇ ਉਸ ਸਮੇਂ ਵੀ ਉਹਨਾਂ ਨੇ ਇਹ ਸਾਰੇ ਵਾਅਦੇ ਯਾਦ ਕਰਵਾਏ ਸਨ। ਉਹਨਾਂ ਕਿਹਾ ਕਿ 12 ਨਵੰਬਰ 2019 ਨੂੰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਭਾਰਤ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਜਿਸ ਵਿਚ ਸਰਕਾਰ ਨੇ ਸੂਬਿਆਂ ਨੂੰ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕਿਹਾ ਸੀ ਪਰ ਉਹਨਾਂ ਨੂੰ ਅਜੇ ਤੱਕ ਰਿਹਾਅ ਨਹੀਂ ਕੀਤਾ ਗਿਆ।

Giani Harpreet Singh Giani Harpreet Singh

ਜਥੇਦਾਰ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਨੂੰ ਸਿੱਖ ਕੌਮ ਦੇ ਜਖਮਾਂ 'ਤੇ ਮਲ੍ਹਮ ਲਾਉਣ ਦਾ ਕੰਮ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ, ਪ੍ਰੋ ਦਵਿੰਦਰਪਾਲ ਸਿੰਘ ਭੁੱਲਰ, ਭਾਈ ਗੁਰਦੀਪ ਸਿੰਘ ਖੇੜਾ, ਜਗਤਾਰ ਸਿੰਘ ਹਵਾਰਾ ਸਮੇਤ ਅਨੇਕਾਂ ਸਿੰਘ ਲੰਬੀਆਂ ਸਜਾਵਾਂ ਭੁਗਤਣ ਤੋਂ ਬਾਅਦ ਵੀ ਜੇਲ੍ਹਾਂ 'ਚ ਰਹਿਣ ਲਈ ਮਜਬੂਰ ਹਨ। ਹੁਣ ਉਹਨਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਸਰਕਾਰ ਨੂੰ ਸਿੱਖਾਂ ਦੇ ਮਸਲਿਆਂ ਵਿਚ ਨਿੱਜੀ ਦਿਲਚਸਪੀ ਲੈਣੀ ਚਾਹੀਦੀ ਹੈ ਤੇ ਉਹਨਾਂ ਦੇ ਮਸਲਿਆਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਨਾ ਚਾਹੀਦਾ ਹੈ। 
 

SHARE ARTICLE

ਏਜੰਸੀ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement