ਅੰਮ੍ਰਿਤਸਰ 'ਚ ਕਿਸਾਨ ਨੂੰ ਖੇਤਾਂ ’ਚੋਂ ਮਿਲਿਆ ਡਰੋਨ : ਬੀਐਸਐਫ ਨੇ 5 ਕਿਲੋ ਹੈਰੋਇਨ ਵੀ ਕੀਤੀ ਬਰਾਮਦ
Published : Apr 22, 2023, 1:28 pm IST
Updated : Apr 22, 2023, 1:28 pm IST
SHARE ARTICLE
photo
photo

ਜਿਸ ਦੀ ਅੰਤਰਰਾਸ਼ਟਰੀ ਕੀਮਤ 35 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। ਖ਼ਦਸ਼ਾ ਹੈ ਕਿ ਇਹ ਖੇਪ ਵੀ ਪਾਕਿ ਡਰੋਨ ਰਾਹੀਂ ਸੁੱਟੀ ਗਈ ਹੈ।

 

ਅੰਮ੍ਰਿਤਸਰ : ਪੰਜਾਬ ਵਿੱਚ ਭਾਰਤ-ਪਾਕਿਸਤਾਨ ਸਰਹੱਦ ’ਤੇ ਦੋ ਥਾਵਾਂ ’ਤੇ ਪਾਕਿਸਤਾਨੀ ਤਸਕਰਾਂ ਵੱਲੋਂ ਤਸਕਰੀ ਦੀ ਕੋਸ਼ਿਸ਼ ਕੀਤੀ ਗਈ, ਪਰ ਇਹ ਦੋਵੇਂ ਕੋਸ਼ਿਸ਼ਾਂ ਨਾਕਾਮ ਰਹੀਆਂ। ਅੰਮ੍ਰਿਤਸਰ ਬਾਰਡਰ 'ਤੇ ਇਕ ਥਾਂ 'ਤੇ ਇਕ ਖੇਤ 'ਚ ਡਰੋਨ ਕਰੈਸ਼ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਦਕਿ ਇਕ ਹੋਰ ਥਾਂ 'ਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਕਰੀਬ 5 ਕਿਲੋ ਹੈਰੋਇਨ ਦੀ ਖੇਪ ਵੀ ਬਰਾਮਦ ਕੀਤੀ ਹੈ। ਜਿਸ ਦੀ ਅੰਤਰਰਾਸ਼ਟਰੀ ਕੀਮਤ 35 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। ਖ਼ਦਸ਼ਾ ਹੈ ਕਿ ਇਹ ਖੇਪ ਵੀ ਪਾਕਿ ਡਰੋਨ ਰਾਹੀਂ ਸੁੱਟੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੇਰ ਸ਼ਾਮ ਅੰਮ੍ਰਿਤਸਰ ਸੈਕਟਰ ਵਿੱਚ ਲੋਪੋਕੇ ਅਧੀਨ ਪੈਂਦੇ ਪਿੰਡ ਬੱਛੀਵਿੰਡ ਵਿੱਚ ਕੰਡਿਆਲੀ ਤਾਰ ਦੇ ਕੋਲ ਕਿਸਾਨ ਆਪਣੇ ਖੇਤਾਂ ਵਿੱਚ ਕਣਕ ਦੀ ਕਟਾਈ ਕਰ ਰਹੇ ਸਨ। ਫਿਰ ਉਸ ਦੀ ਨਜ਼ਰ ਡਰੋਨ 'ਤੇ ਪਈ। ਡਰੋਨ ਨਾਲ ਇੱਕ ਪੈਕਟ ਵੀ ਬੰਨ੍ਹਿਆ ਹੋਇਆ ਸੀ।

ਕਿਸਾਨਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਡਰੋਨ ਨੂੰ ਕਬਜ਼ੇ 'ਚ ਲੈ ਲਿਆ ਹੈ। ਇਸ ਦੇ ਨਾਲ ਹੀ ਖੇਪ ਦੇ ਨਮੂਨੇ ਵੀ ਫੋਰੈਂਸਿਕ ਜਾਂਚ ਲਈ ਭੇਜੇ ਗਏ ਹਨ।
 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement