ਅਣ ਅਧਿਕਾਰਤ ਤੌਰ 'ਤੇ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਰੱਖਣ ਵਾਲੇ ਬਠਿੰਡਾ ਦੇ ਵਪਾਰੀ ਵਿਰੁੱਧ ਕੇਸ ਦਰਜ : ਕੁਲਦੀਪ ਸਿੰਘ ਧਾਲੀਵਾਲ

By : KOMALJEET

Published : Apr 22, 2023, 7:58 pm IST
Updated : Apr 22, 2023, 7:58 pm IST
SHARE ARTICLE
Cabinet Minister Kuldeep Singh Dhaliwal
Cabinet Minister Kuldeep Singh Dhaliwal

- ਗੋਦਾਮ 'ਚੋਂ ਕੀਟਨਾਸ਼ਕ ਦਵਾਈਆਂ ਦੇ 8 ਅਤੇ ਖਾਦਾਂ ਦੇ 4 ਸੈਂਪਲ ਪਰਖ ਲਈ ਭੇਜੇ

- ਕਿਸਾਨਾਂ ਨੂੰ ਗ਼ੈਰ-ਮਿਆਰੀ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਵੇਚਣ ਵਾਲੇ ਬਖਸ਼ੇ ਨਹੀਂ ਜਾਣਗੇ : ਖੇਤੀਬਾੜੀ ਮੰਤਰੀ

ਚੰਡੀਗੜ੍ਹ : ਬਠਿੰਡਾ ਦੇ ਇਕ ਵਪਾਰੀ ਵਿਰੁੱਧ ਅਣ ਅਧਿਕਾਰਤ ਤੌਰ 'ਤੇ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਰੱਖਣ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਗਿਆ ਹੈ। ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਮਿਆਰੀ ਕੀਟਨਾਸ਼ਕ ਦਵਾਈਆਂ ਮੁਹੱਈਆ ਕਰਵਾਉਣ ਦੇ ਨਿਰਦੇਸ਼ਾਂ ਤਹਿਤ ਬੀਤੇ ਦਿਨੀਂ ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੀ.ਪੀ) ਵੱਲੋਂ ਬਠਿੰਡਾ ਦੇ ਸਟਾਫ ਦੀਆਂ ਤਿੰਨ ਟੀਮਾਂ ਵੱਲੋਂ ਕੀਟਨਾਸ਼ਕ ਦਵਾਈਆਂ ਦੀਆਂ ਕੰਪਨੀਆਂ ਦੇ 15 ਗੋਦਾਮਾਂ ਦੀ ਚੈਕਿੰਗ ਕੀਤੀ ਗਈ ਸੀ। ਚੈਕਿੰਗ ਦੌਰਾਨ ਇਕ ਗੋਦਾਮ ਵਿੱਚ ਅਣ ਅਧਿਕਾਰਤ ਤੌਰ 'ਤੇ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਰੱਖਣ ਕਰਕੇ ਪੰਕਜ ਪੁੱਤਰ ਕੇਸ਼ ਰਾਜ ਗਰਗ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਕੇ.ਸੀ. ਕੰਪਲੈਕਸ, ਸਿਵੀਆਂ ਰੋਡ, ਬਠਿੰਡਾ ਦੇ ਗੋਦਾਮ ਨੰਬਰ 29 'ਤੇ ਟੀ-ਸਟੈਨਜ਼ ਐਂਡ ਕੰਪਨੀ ਲਿਮਟਡ ਦਾ ਫਲੈਕਸ ਬੋਰਡ ਲੱਗਿਆ ਹੋਇਆ ਸੀ। ਇਸ ਗੋਦਾਮ ਦੇ ਮਾਲਕ ਪੰਕਜ ਪੁੱਤਰ ਕੇਸ਼ ਰਾਜ ਗਰਗ ਵੱਲੋਂ ਗੋਦਾਮ ਨੂੰ ਖੋਲ੍ਹਿਆ ਗਿਆ। ਚੈਕਿੰਗ ਦੌਰਾਨ ਪਾਇਆ ਗਿਆ ਕਿ ਗੋਦਾਮ ਅੰਦਰ ਕਾਫੀ ਮਾਤਰਾ ਵਿਚ ਟੀ-ਸਟੈਨਜ਼ ਐਂਡ ਕੰਪਨੀ ਲਿਿਮਟਡ ਦੀਆਂ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਅਣ-ਅਧਿਕਾਰਤ ਤੌਰ 'ਤੇ ਸਟੋਰ ਕੀਤੀਆਂ ਹੋਈਆਂ ਸਨ।

ਪੜ੍ਹੋ ਪੂਰੀ ਖ਼ਬਰ :  ਸੀਪੀਆਈ ਵਲੋਂ ਜਲੰਧਰ 'ਚ ਕਾਂਗਰਸ ਉਮੀਦਵਾਰ ਪ੍ਰੋ. ਕਰਮਜੀਤ ਕੌਰ ਚੌਧਰੀ ਦੇ ਸਮਰਥਨ ਦਾ ਐਲਾਨ

ਇਨ੍ਹਾਂ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਦੇ ਰਿਕਾਰਡ ਸਬੰਧੀ ਪੰਕਜ ਕੁਮਾਰ ਵੱਲੋਂ ਕੋਈ ਵੀ ਦਸਤਾਵੇਜ਼ ਨਹੀਂ ਦਿਖਾਏ ਗਏ। ਇਸ ਲਈ ਪੰਕਜ ਵਿਰੁੱਧ ਇੰਨਸੈਕਟੀਸਾਈਡ ਐਕਟ 1968 ਦੀ ਧਾਰਾ 13, ਰੂਲਜ਼ 1971 ਦੀ ਧਾਰਾ 10, 15 ਅਤੇ ਫਰਟੀਲਾਈਜ਼ਰ ਕੰਟਰੋਲ ਆਰਡਰ 1985 ਦੀ ਧਾਰਾ 7, 8 ਅਤੇ ਜ਼ਰੂਰੀ ਵਸਤਾਂ ਐਕਟ 1955 ਦੀ ਧਾਰਾ 3, 7 ਅਤੇ ਆਈ.ਪੀ.ਸੀ. 420 ਤਹਿਤ ਥਾਣਾ ਥਰਮਲ ਬਠਿੰਡਾ ਵਿਖੇ ਐਫ.ਆਈ.ਆਰ. ਨੰਬਰ 48 ਮਿਤੀ 20-04-2023 ਨੂੰ ਦਰਜ ਕਰਵਾਈ ਗਈ ਹੈ।

ਉਨ੍ਹਾਂ ਦੱਸਿਆ ਕਿ ਗੋਦਾਮ ਵਿਚੋਂ ਕੀਟਨਾਸ਼ਕ ਦਵਾਈਆਂ ਦੇ 8 ਅਤੇ ਖਾਦਾਂ ਦੇ 4 ਸੈਂਪਲ ਪਰਖ ਲਈ ਭੇਜ ਦਿੱਤੇ ਗਏ ਹਨ ਅਤੇ ਐਕਟ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਖੇਤੀ ਮੰਤਰੀ ਨੇ ਕਿਹਾ ਕਿ ਅਜਿਹੇ ਕਿਸੇ ਵੀ ਵਿਅਕਤੀ, ਵਪਾਰੀ ਜਾਂ ਕੰਪਨੀ ਨੂੰ ਬਖਸ਼ਿਆਂ ਨਹੀਂ ਜਾਵੇਗਾ, ਜੋ ਕਿਸਾਨਾਂ ਨੂੰ ਗ਼ੈਰ-ਮਿਆਰੀ ਕੀਟਨਾਸ਼ਕ ਦਵਾਈਆਂ ਅਤੇ ਖਾਦਾਂ ਵੇਚੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement