ਚੰਡੀਗੜ੍ਹ : 9 ਸਾਲਾ ਪੁੱਤਰ ਨਾਲ ਸਕੂਟੀ ’ਤੇ ਜਾ ਰਹੀ ਮਹਿਲਾ ਕਾਂਸਟੇਬਲ ਨੂੰ ਕਾਰ ਨੇ ਮਾਰੀ ਟੱਕਰ, ਮੌਤ
Published : Apr 22, 2023, 4:48 pm IST
Updated : Apr 22, 2023, 4:48 pm IST
SHARE ARTICLE
photo
photo

ਪੁੱਤ ਗੰਭੀਰ ਜ਼ਖ਼ਮੀ

 

ਚੰਡੀਗੜ੍ਹ : ਚੰਡੀਗੜ੍ਹ ਦੇ ਮਨੀਮਾਜਰਾ 'ਚ ਕਾਰ ਦੀ ਲਪੇਟ 'ਚ ਆਉਣ ਨਾਲ ਇਕ ਮਹਿਲਾ ਕਾਂਸਟੇਬਲ ਦੀ ਮੌਤ ਹੋ ਗਈ ਜਦਕਿ ਉਸ ਦਾ 9 ਸਾਲਾ ਬੇਟਾ ਗੰਭੀਰ ਜ਼ਖ਼ਮੀ ਹੋ ਗਿਆ। ਸਿਰ ਵਿੱਚ ਗੰਭੀਰ ਸੱਟ ਲੱਗਣ ਕਾਰਨ ਉਸ ਦਾ ਪੀਜੀਆਈ ਵਿੱਚ ਇਲਾਜ ਚੱਲ ਰਿਹਾ ਹੈ। ਉਸ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ। ਮ੍ਰਿਤਕਾ ਦੀ ਪਛਾਣ ਸ਼ਾਰਦਾ ਵਜੋਂ ਹੋਈ ਹੈ। ਹਾਦਸੇ 'ਚ ਸ਼ਾਰਦਾ ਦੇ ਸਿਰ ਅਤੇ ਪਸਲੀਆਂ 'ਤੇ ਗੰਭੀਰ ਸੱਟਾਂ ਲੱਗੀਆਂ ਹਨ।

ਸਕੂਟੀ ਸਵਾਰ ਮਹਿਲਾ ਕਾਂਸਟੇਬਲ ਅਤੇ ਉਸ ਦੇ ਬੇਟੇ ਨੂੰ ਟੱਕਰ ਮਾਰਨ ਤੋਂ ਬਾਅਦ ਦੋਸ਼ੀ ਕਾਰ ਚਾਲਕ ਮੌਕੇ 'ਤੇ ਹੀ ਗੱਡੀ ਛੱਡ ਕੇ ਫਰਾਰ ਹੋ ਗਿਆ। ਥਾਣਾ ਮਨੀਮਾਜਰਾ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਕਰਦੇ ਹੋਏ ਕਾਰ ਨੂੰ ਕਬਜ਼ੇ 'ਚ ਲੈ ਕੇ ਦੋਸ਼ੀ ਦੀ ਭਾਲ ਕੀਤੀ ਅਤੇ ਉਸ 'ਤੇ ਕਾਬੂ ਪਾਇਆ। ਮੁਲਜ਼ਮ ਦੀ ਪਛਾਣ ਰਾਜਾ ਕੁਮਾਰ ਸ਼ਰਮਾ (21) ਵਜੋਂ ਹੋਈ ਹੈ।

20 ਅਪ੍ਰੈਲ ਨੂੰ ਦੋਸ਼ੀ ਕਾਰ ਚਾਲਕ ਨੇ ਮਨੀਮਾਜਰਾ 'ਚ ਸਕੂਟੀ ਸਵਾਰ ਮਾਂ-ਪੁੱਤ ਨੂੰ ਟੱਕਰ ਮਾਰ ਦਿੱਤੀ ਸੀ। ਹਾਦਸੇ ਵਿੱਚ ਦੋਵੇਂ ਬੁਰੀ ਤਰ੍ਹਾਂ ਲਹੂ-ਲੁਹਾਨ ਹੋ ਗਏ। ਪੀਸੀਆਰ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਤੁਰੰਤ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਪਰ ਸ਼ੁਰੂ ਤੋਂ ਹੀ ਡਿਊਟੀ ਡਾਕਟਰ ਦੋਵਾਂ ਦੀ ਨਾਜ਼ੁਕ ਹਾਲਤ ਬਾਰੇ ਦੱਸ ਰਹੇ ਸਨ। ਕਾਂਸਟੇਬਲ ਸ਼ਾਰਦਾ ਨੇ ਬੀਤੀ ਰਾਤ ਕਰੀਬ 3 ਵਜੇ ਆਖਰੀ ਸਾਹ ਲਿਆ।
 

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement