ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਅਤੇ ਦੇਸ਼ ਵਾਸੀਆਂ ਨੂੰ ਦਿੱਤੀਆਂ ਈਦ ਦੀਆਂ ਮੁਬਾਰਕਾਂ!
Published : Apr 22, 2023, 7:07 pm IST
Updated : Apr 22, 2023, 7:07 pm IST
SHARE ARTICLE
photo
photo

ਕਿਹਾ, ਈਦ ਆਪਸੀ ਪਿਆਰ ਅਤੇ ਭਾਈਚਾਰੇ ਦਾ ਪ੍ਰਤੀਕ, ਪੰਜਾਬ ਦੀ ਏਕਤਾ ਅਤੇ ਭਾਈਚਾਰਾ ਹਮੇਸ਼ਾ ਇਵੇਂ ਹੀ ਬਣਿਆ ਰਹੇ, ਰੱਬ ਅੱਗੇ ਇਹੋ ਅਰਦਾਸ ਹੈ।

 

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਅਤੇ ਦੇਸ਼ ਵਾਸੀਆਂ ਨੂੰ ਈਦ ਦੀ ਵਧਾਈ ਦਿੱਤੀ ਹੈ। ਸ਼ਨੀਵਾਰ ਨੂੰ ਈਦ ਦੇ ਮੌਕੇ 'ਤੇ ਮੁੱਖ ਮੰਤਰੀ ਮਾਨ ਨੇ ਜਲੰਧਰ ਦੀ ਮੁੱਖ ਦਰਗਾਹ, ਈਦਗਾਹ 'ਤੇ ਪਹੁੰਚ ਕੇ ਸਿਜਦਾ ਕੀਤਾ ਅਤੇ ਪੰਜਾਬ ਦੀ ਸੁੱਖ- ਸ਼ਾਂਤੀ ਅਤੇ ਖੁਸ਼ਹਾਲੀ ਲਈ ਦੁਆ ਮੰਗੀ।

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਮੈਂ ਤੁਹਾਡੇ ਵਿਚਕਾਰ ਆ ਕੇ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ। ਪੰਜਾਬ ਦੀ ਏਕਤਾ ਅਤੇ ਭਾਈਚਾਰਾ ਇੰਝ ਹੀ ਬਣਿਆ ਰਹੇ, ਰੱਬ ਅੱਗੇ ਇਹੋ ਅਰਦਾਸ ਹੈ।

photo

ਮਾਨ ਨੇ ਕਿਹਾ ਕਿ ਪੰਜਾਬ ਗੁਰੂਆਂ ਅਤੇ ਸ਼ਹੀਦਾਂ ਦੀ ਧਰਤੀ ਹੈ। ਸਾਡੇ ਗੁਰੂਆਂ ਨੇ ਸਾਨੂੰ ਉਪਦੇਸ਼ ਦਿੱਤਾ ਹੈ ਕਿ ਆਪਸੀ ਪਿਆਰ ਅਤੇ ਭਾਈਚਾਰਾ ਕਾਇਮ ਰੱਖਣ ਅਤੇ ਸੱਚ ਦਾ ਸਾਥ ਦੇਣ ਸਿਖਾਇਆ ਹੈ। ਇਸ ਲਈ ਇੱਥੇ ਹਿੰਸਾ ਅਤੇ ਨਫ਼ਰਤ ਦੇ ਬੀਜ ਕਦੇ ਨਹੀਂ ਉੱਗ ਸਕਦੇ।

ਉਨ੍ਹਾਂ ਪੰਜਾਬ ਦੇ ਦੋ ਸੰਸਦ ਮੈਂਬਰਾਂ ਆਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ ਅਤੇ ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਸਿੱਖ ਬਹੁਲਤਾ ਵਾਲਾ ਇਲਾਕਾ ਹੋਣ ਦੇ ਬਾਵਜੂਦ ਇੱਥੇ ਹਿੰਦੂ ਅਤੇ ਮੁਸਲਿਮ ਭਾਈਚਾਰੇ ਦੇ ਸੰਸਦ ਮੈਂਬਰ ਹਨ ਕਿਉਂਕਿ ਪੰਜਾਬ ਦੇ ਲੋਕ ਜਾਤੀ-ਧਰਮ ਦੇ ਆਧਾਰ 'ਤੇ ਨਹੀਂ ਬਲਕਿ ਚੰਗੀ ਸੋਚ ਅਤੇ ਵਿਕਾਸ ਦੇ ਆਧਾਰ 'ਤੇ ਵੋਟ ਦਿੰਦੇ ਹਨ। ਇਹੋ ਪੰਜਾਬ ਦੀ ਖਾਸੀਅਤ ਹੈ।

ਮਾਨ ਨੇ ਕਿਹਾ ਕਿ ਮੈਂ ਕਦੇ ਵੀ ਜਾਤ ਅਤੇ ਧਰਮ ਦੀ ਰਾਜਨੀਤੀ ਨਹੀਂ ਕੀਤੀ। ਸੰਗਰੂਰ ਤੋਂ ਸੰਸਦ ਮੈਂਬਰ ਹੋਣ ਦੇ ਨਾਤੇ ਅਤੇ ਮੁੱਖ ਮੰਤਰੀ ਬਣਨ ਤੋਂ ਬਾਅਦ ਵੀ ਮੈਂ ਹਮੇਸ਼ਾ ਜਾਤ-ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਆਮ ਲੋਕਾਂ ਲਈ ਕੰਮ ਕੀਤਾ ਹੈ। ਸਾਡੀ ਸਰਕਾਰ ਦਾ ਉਦੇਸ਼ ਸਾਂਝੇ ਘਰਾਂ ਦੇ ਸਾਰੇ ਬੱਚਿਆਂ ਅਤੇ ਨੌਜਵਾਨਾਂ ਨੂੰ ਚੰਗੀ ਸਿੱਖਿਆ ਦੇ ਕੇ ਸਮਾਜ ਵਿੱਚ ਬਰਾਬਰੀ ਲਿਆਉਣਾ ਹੈ। ਕਿਉਂਕਿ ਇਹ ਸਿੱਖਿਆਹੀ ਹੈ ਜਿਸ ਰਾਹੀਂ ਕੋਈ ਸਮਾਜ ਤਰੱਕੀ ਕਰ ਸਕਦਾ ਹੈ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement