ਪੰਜਾਬ ਗੁਰੂਆਂ ਅਤੇ ਸ਼ਹੀਦਾਂ ਦੀ ਧਰਤੀ ਹੈ, ਇੱਥੇ ਕਦੇ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ- CM ਭਗਵੰਤ ਮਾਨ

By : GAGANDEEP

Published : Apr 22, 2023, 7:05 pm IST
Updated : Apr 22, 2023, 7:07 pm IST
SHARE ARTICLE
Chief Minister Bhagwant Mann wishes the people including all Punjabis Eid Mubarak
Chief Minister Bhagwant Mann wishes the people including all Punjabis Eid Mubarak

ਸਾਡੀ ਸਰਕਾਰ ਜਾਤ-ਪਾਤ ਤੋਂ ਉੱਪਰ ਉੱਠ ਕੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ-ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪੰਜਾਬੀਆਂ ਅਤੇ ਦੇਸ਼ ਵਾਸੀਆਂ ਨੂੰ ਈਦ ਦੀ ਵਧਾਈ ਦਿੱਤੀ ਹੈ। ਸ਼ਨੀਵਾਰ ਨੂੰ ਈਦ ਦੇ ਮੌਕੇ 'ਤੇ ਮੁੱਖ ਮੰਤਰੀ ਮਾਨ ਨੇ ਜਲੰਧਰ ਦੀ ਮੁੱਖ ਦਰਗਾਹ, ਈਦਗਾਹ 'ਤੇ ਪਹੁੰਚ ਕੇ ਸਿਜਦਾ ਕੀਤਾ ਅਤੇ ਪੰਜਾਬ ਦੀ ਸੁੱਖ- ਸ਼ਾਂਤੀ ਅਤੇ ਖੁਸ਼ਹਾਲੀ ਲਈ ਦੁਆ ਮੰਗੀ।

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਮੈਂ ਤੁਹਾਡੇ ਵਿਚਕਾਰ ਆ ਕੇ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ। ਪੰਜਾਬ ਦੀ ਏਕਤਾ ਅਤੇ ਭਾਈਚਾਰਾ ਇੰਝ ਹੀ ਬਣਿਆ ਰਹੇ, ਰੱਬ ਅੱਗੇ ਇਹੋ ਅਰਦਾਸ ਹੈ।

ਮਾਨ ਨੇ ਕਿਹਾ ਕਿ ਪੰਜਾਬ ਗੁਰੂਆਂ ਅਤੇ ਸ਼ਹੀਦਾਂ ਦੀ ਧਰਤੀ ਹੈ। ਸਾਡੇ ਗੁਰੂਆਂ ਨੇ ਸਾਨੂੰ ਉਪਦੇਸ਼ ਦਿੱਤਾ ਹੈ ਕਿ ਆਪਸੀ ਪਿਆਰ ਅਤੇ ਭਾਈਚਾਰਾ ਕਾਇਮ ਰੱਖਣ ਅਤੇ ਸੱਚ ਦਾ ਸਾਥ ਦੇਣ ਸਿਖਾਇਆ ਹੈ। ਇਸ ਲਈ ਇੱਥੇ ਹਿੰਸਾ ਅਤੇ ਨਫ਼ਰਤ ਦੇ ਬੀਜ ਕਦੇ ਨਹੀਂ ਉੱਗ ਸਕਦੇ।

ਉਨ੍ਹਾਂ ਪੰਜਾਬ ਦੇ ਦੋ ਸੰਸਦ ਮੈਂਬਰਾਂ ਆਨੰਦਪੁਰ ਸਾਹਿਬ ਤੋਂ ਮਨੀਸ਼ ਤਿਵਾੜੀ ਅਤੇ ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਸਿੱਖ ਬਹੁਲਤਾ ਵਾਲਾ ਇਲਾਕਾ ਹੋਣ ਦੇ ਬਾਵਜੂਦ ਇੱਥੇ ਹਿੰਦੂ ਅਤੇ ਮੁਸਲਿਮ ਭਾਈਚਾਰੇ ਦੇ ਸੰਸਦ ਮੈਂਬਰ ਹਨ ਕਿਉਂਕਿ ਪੰਜਾਬ ਦੇ ਲੋਕ ਜਾਤੀ-ਧਰਮ ਦੇ ਆਧਾਰ 'ਤੇ ਨਹੀਂ ਬਲਕਿ ਚੰਗੀ ਸੋਚ ਅਤੇ ਵਿਕਾਸ ਦੇ ਆਧਾਰ 'ਤੇ ਵੋਟ ਦਿੰਦੇ ਹਨ। ਇਹੋ ਪੰਜਾਬ ਦੀ ਖਾਸੀਅਤ ਹੈ।

ਮਾਨ ਨੇ ਕਿਹਾ ਕਿ ਮੈਂ ਕਦੇ ਵੀ ਜਾਤ ਅਤੇ ਧਰਮ ਦੀ ਰਾਜਨੀਤੀ ਨਹੀਂ ਕੀਤੀ। ਸੰਗਰੂਰ ਤੋਂ ਸੰਸਦ ਮੈਂਬਰ ਹੋਣ ਦੇ ਨਾਤੇ ਅਤੇ ਮੁੱਖ ਮੰਤਰੀ ਬਣਨ ਤੋਂ ਬਾਅਦ ਵੀ ਮੈਂ ਹਮੇਸ਼ਾ ਜਾਤ-ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਆਮ ਲੋਕਾਂ ਲਈ ਕੰਮ ਕੀਤਾ ਹੈ। ਸਾਡੀ ਸਰਕਾਰ ਦਾ ਉਦੇਸ਼ ਸਾਂਝੇ ਘਰਾਂ ਦੇ ਸਾਰੇ ਬੱਚਿਆਂ ਅਤੇ ਨੌਜਵਾਨਾਂ ਨੂੰ ਚੰਗੀ ਸਿੱਖਿਆ ਦੇ ਕੇ ਸਮਾਜ ਵਿੱਚ ਬਰਾਬਰੀ ਲਿਆਉਣਾ ਹੈ। ਕਿਉਂਕਿ ਇਹ ਸਿੱਖਿਆਹੀ ਹੈ ਜਿਸ ਰਾਹੀਂ ਕੋਈ ਸਮਾਜ ਤਰੱਕੀ ਕਰ ਸਕਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement