ਸਹੁਰੇ ਪਰਿਵਾਰ ਤੋਂ ਤੰਗ ਆ ਕੇ ਨਵ-ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਵੀਡੀਓ ਜ਼ਰੀਏ ਲਗਾਏ ਇਲਜ਼ਾਮ
Published : Apr 22, 2023, 3:21 pm IST
Updated : Apr 22, 2023, 3:22 pm IST
SHARE ARTICLE
Gurwinder Kaur
Gurwinder Kaur

ਕਰੀਬ ਇਕ ਸਾਲ ਪਹਿਲਾਂ ਹੋਇਆ ਸੀ 25 ਸਾਲਾ ਗੁਰਵਿੰਦਰ ਕੌਰ ਦਾ ਵਿਆਹ


ਫਤਿਹਗੜ੍ਹ ਚੂੜੀਆਂ: ਗੁਰਦਾਸਪੁਰ ਦੇ ਇਲਾਕੇ ਫਤਿਹਗੜ੍ਹ ਚੂੜੀਆਂ ਵਿਚ ਇਕ 25 ਸਾਲਾ ਵਿਆਹੁਤਾ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਸਾਲ ਪਹਿਲਾਂ ਵਿਆਹੀ ਗੁਰਵਿੰਦਰ ਕੌਰ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਗੁਰਵਿੰਦਰ ਕੌਰ ਦੀ ਮਾਂ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਦਾ ਵਿਆਹ ਤਕਰੀਬਨ ਇਕ ਸਾਲ ਪਹਿਲਾਂ ਮਨਿੰਦਰ ਸਿੰਘ ਨਾਂ ਦੇ ਵਿਅਕਤੀ ਨਾਲ ਹੋਇਆ ਸੀ।

ਇਹ ਵੀ ਪੜ੍ਹੋ: ਹੁਸ਼ਿਆਰਪੁਰ : ਵੁੱਡਲੈਂਡ ਦੀ ਵਿਦਿਆਰਥਣ ਕੰਵਰਪ੍ਰੀਤ ਕੌਰ ਨੂੰ CM ਭਗਵੰਤ ਮਾਨ ਨੇ ਕੀਤਾ ਸਨਮਾਨਿਤ 

ਉਨ੍ਹਾਂ ਦੱਸਿਆ ਕਿ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਲਗਾਤਾਰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ, ਜਿਸ ਤੋਂ ਤੰਗ ਆ ਕੇ ਉਸ ਨੇ ਇਹ ਖ਼ੌਫਨਾਕ ਕਦਮ ਚੁੱਕਿਆ।
ਜਾਣਕਾਰੀ ਦਿੰਦੇ ਹੋਏ ਲੜਕੀ ਦੇ ਚਾਚਾ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਭਤੀਜੀ ਨੇ ਮਰਨ ਤੋਂ ਪਹਿਲਾਂ ਇਕ ਵੀਡੀਓ ਵੀ ਬਣਾਈ ਸੀ। ਵੀਡੀਓ ’ਚ ਉਸ ਨੇ ਆਪਣੇ ਪਤੀ ਅਤੇ ਸਹੁਰੇ ਪਰਿਵਾਰ ‘ਤੇ ਤੰਗ-ਪ੍ਰੇਸ਼ਾਨ ਕਰਨ ਦਾ ਇਲਜ਼ਾਮ ਲਗਾਇਆ ਹੈ।

ਇਹ ਵੀ ਪੜ੍ਹੋ: ਭੈਣ-ਭਰਾ ਨੇ ਸ਼ਹੀਦ ਪਿਤਾ ਨੂੰ ਸਲੂਟ ਮਾਰ ਕੇ ਦਿੱਤੀ ਅੰਤਿਮ ਵਿਦਾਈ, ਪੁੱਤ ਬੋਲਿਆ, ''ਮੈਂ ਵੀ ਹੋਵਾਂਗਾ ਫੌਜ 'ਚ ਭਰਤੀ''

ਕੰਬੋਹ ਥਾਣੇ ਦੀ ਪੁਲੀਸ ਨੇ ਪਰਿਵਾਰ ਦੇ ਬਿਆਨ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਏਐਸਆਈ ਹਰਜੀਤ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਏਐਸਆਈ ਹਰਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੀੜਤ ਪਰਿਵਾਰ ਦੇ ਬਿਆਨ ਲੈ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ। 

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement