ਸੌਦਾ ਸਾਧ ਨੇ ਬੇਅਦਬੀ ਮਾਮਲੇ ’ਚ ਸੀਬੀਆਈ ਜਾਂਚ ਦੀ ਕੀਤੀ ਮੰਗ, ਹਾਈ ਕੋਰਟ ਨੇ ਪਟੀਸ਼ਨ ’ਤੇ ਚੁੱਕੇ ਸਵਾਲ
Published : Apr 22, 2023, 9:21 am IST
Updated : Apr 22, 2023, 9:24 am IST
SHARE ARTICLE
Sauda Sadh
Sauda Sadh

ਹਾਈ ਕੋਰਟ ਨੇ ਪੁੱਛਿਆ : ਸਿੱਟ ਦੀ ਜਾਂਚ 'ਚ ਕੀ ਗਲਤ ਹੈ

 

ਚੰਡੀਗੜ੍ਹ: ਪੰਜਾਬ-ਹਰਿਆਣਾ ਹਾਈਕੋਰਟ ਨੇ ਬੇਅਦਬੀ ਮਾਮਲੇ ਸਬੰਧੀ ਸੌਦਾ ਸਾਧ ਦੀ ਪਟੀਸ਼ਨ 'ਤੇ ਸਵਾਲ ਚੁੱਕੇ ਹਨ। ਸੌਦਾ ਸਾਧ ਨੇ ਮੰਗ ਕੀਤੀ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਦੀ ਸਿੱਟ ਦੀ ਬਜਾਏ ਸੀਬੀਆਈ ਤੋਂ ਕਰਵਾਈ ਜਾਵੇ। ਸ਼ੁੱਕਰਵਾਰ ਨੂੰ ਦੋ ਘੰਟੇ ਦੀ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਸਿੱਟ ਦੀ ਜਾਂਚ ਤੇ ਸ਼ਿਕਾਇਤਕਰਤਾ ਦੇ ਬਿਆਨ ਵਿਚ ਕਮੀਆਂ ਨੂੰ ਲੈ ਕੇ ਸੌਦਾ ਸਾਧ ਨੂੰ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਹੈ।

ਇਹ ਵੀ ਪੜ੍ਹੋ: ਅਤਿਵਾਦੀ ਸੰਗਠਨ ਅਲ-ਕਾਇਦਾ ਦੀ ਧਮਕੀ, ਅਤੀਕ ਅਹਿਮਦ ਅਤੇ ਅਸ਼ਰਫ ਦੇ ਕਤਲ ਦਾ ਲਵਾਂਗੇ ਬਦਲਾ

ਸੌਦਾ ਸਾਧ ਨੇ ਬੇਅਦਬੀ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ਵਿਚ ਕਿਹਾ ਸੀ ਕਿ ਉਸ ਨੂੰ ਐਫਆਈਆਰ ਦੇ ਪੰਜ ਸਾਲ ਬਾਅਦ ਇਸ ਕੇਸ ਵਿਚ ਨਾਮਜ਼ਦ ਕੀਤਾ ਗਿਆ ਸੀ। ਸਿਆਸੀ ਕਾਰਨਾਂ ਕਰਕੇ ਉਸ ਨੂੰ ਇਸ ਮਾਮਲੇ ਵਿਚ ਫਸਾਇਆ ਜਾ ਰਿਹਾ ਹੈ ਅਤੇ ਅਜਿਹੀ ਸਥਿਤੀ ਵਿਚ ਸਰਕਾਰ ਦੀ ਐਸਆਈਟੀ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਕਰ ਸਕਦੀ। ਪਟੀਸ਼ਨ ਦਾ ਵਿਰੋਧ ਕਰਦਿਆਂ ਪੰਜਾਬ ਸਰਕਾਰ ਨੇ ਕਿਹਾ ਕਿ ਸੀਬੀਆਈ ਦੀ ਜਾਂਚ ਸਹੀ ਦਿਸ਼ਾ ਵਿਚ ਨਹੀਂ ਚੱਲ ਰਹੀ ਅਤੇ ਇਸ ਲਈ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਜਾਂਚ ਐਸਆਈਟੀ ਨੂੰ ਸੌਂਪੀ ਗਈ ਸੀ।

ਇਹ ਵੀ ਪੜ੍ਹੋ: ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, 3 ਬੱਚਿਆਂ ਦੀ ਮੌਕੇ ’ਤੇ ਮੌਤ

ਹਾਈਕੋਰਟ ਨੇ ਸਰਕਾਰ ਅਤੇ ਪਟੀਸ਼ਨਕਰਤਾ ਦਾ ਪੱਖ ਸੁਣਨ ਤੋਂ ਬਾਅਦ ਸੌਦਾ ਸਾਧ ਦੀ ਪਟੀਸ਼ਨ 'ਤੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਪਹਿਲਾਂ ਪਟੀਸ਼ਨਕਰਤਾ ਨੂੰ ਦੱਸਣਾ ਹੋਵੇਗਾ ਕਿ ਸਿੱਟ ਦੀ ਜਾਂਚ 'ਚ ਕੀ ਗਲਤ ਹੈ। ਸ਼ਿਕਾਇਤਕਰਤਾ ਪ੍ਰਦੀਪ ਸ਼ਰਮਾ, ਜਿਸ ਦੇ ਬਿਆਨ ਦੇ ਆਧਾਰ ’ਤੇ ਉਸ ਵਿਰੁਧ ਕਾਰਵਾਈ ਕੀਤੀ ਜਾ ਰਹੀ ਹੈ, ਉਸ ਵਿਚ ਕੀ ਕਮੀ ਸੀ। ਇਨ੍ਹਾਂ ਸਾਰਿਆਂ ਸਵਾਲਾਂ 'ਤੇ ਪਟੀਸ਼ਨਕਰਤਾ ਦੇ ਜਵਾਬ ਤੋਂ ਬਾਅਦ ਹੀ ਅਦਾਲਤ ਇਸ ਮਾਮਲੇ 'ਚ ਅੱਗੇ ਦਾ ਫੈਸਲਾ ਕਰੇਗੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਅਮਰੀਕਾ 'ਚੋਂ ਕੱਢੇ ਪੰਜਾਬੀਆਂ ਦੀ ਹਾਲਤ ਮਾੜੀ, ਕਰਜ਼ਾ ਚੁੱਕ ਕੇ ਗਏ ਵਿਦੇਸ਼, ਮਹੀਨੇ 'ਚ ਹੀ ਘਰਾਂ ਨੂੰ ਤੋਰਿਆ

07 Feb 2025 12:14 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

07 Feb 2025 12:09 PM

ਅਸੀਂ ਬਾਹਰ ਜਾਣ ਲਈ ਜ਼ਮੀਨ ਗਹਿਣੇ ਰੱਖੀ, ਸੋਨਾ ਵੇਚਿਆ ਪਰ...

06 Feb 2025 12:15 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

06 Feb 2025 12:11 PM

America ਤੋਂ Deport ਹੋਏ ਗੈਰ ਕਾਨੂੰਨੀ ਪ੍ਰਵਾਸੀਆਂ 'ਚੋਂ 30 ਪੰਜਾਬੀ ਸ਼ਾਮਿਲ, ਸਾਹਮਣੇ ਆਈ ਪੂਰੀ

05 Feb 2025 12:36 PM
Advertisement