ਸਾਰੇ ਪਿੰਡ ਵਿਚ ਛਾਇਆ ਮਾਤਮ
ਲੁਧਿਆਣਾ: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਲੁਧਿਆਣਾ ਦੇ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਜੱਦੀ ਪਿੰਡ ਚਣਕੋਈਆਂ ਕਲਾ ਪਹੁੰਚ ਗਈ ਹੈ। ਜਿਉਂ ਹੀ ਮ੍ਰਿਤਕ ਦੇਹ ਘਰ ਪੁੱਜੀ ਤਾਂ ਮਾਹੌਲ ਸੋਗਮਈ ਹੋ ਗਿਆ। ਰਿਸ਼ਤੇਦਾਰਾਂ ਨੇ ਲਾਸ਼ ਨੂੰ ਗਲਵੱਕੜੀ ਪਾ ਲਈ। ਅਤੇ ਉਨ੍ਹਾਂ ਦੀ ਬੇਟੀ ਵੱਲੋਂ ਸ਼ਹੀਦ ਪਿਤਾ ਨੂੰ ਸਲਾਮੀ ਦਿੱਤੀ ਗਈ। ਉਨ੍ਹਾਂ ਦਾ ਜਲਦੀ ਹੀ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਜਾਵੇਗਾ।