
ਦਰਅਸਲ ਸੁਰਿੰਦਰ ਕੰਬੋਜ ਖ਼ਿਲਾਫ਼ ਮਾਮਲਾ ਦਰਜ ਕਰਵਾਉਣ ਵਾਲੇ ਸੁਨੀਲ ਕੁਮਾਰ ਖ਼ਿਲਾਫ਼ ਧਾਰਾ 376 ਤਹਿਤ ਜ਼ਬਰ ਜਨਾਹ ਕਰਨ ਦਾ ਮੁਕੱਦਮਾ ਨੰਬਰ 72 ਵੀ ਦਰਜ ਕਰ ਲਿਆ ਗਿਆ ਹੈ
ਜਲਾਲਾਬਾਦ - ‘ਆਪ’ ਵਿਧਾਇਕ ਗੋਲਡੀ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਖ਼ਿਲਾਫ਼ ਕੀਤੇ ਕੇਸ ਵਿਚ ਵੱਡਾ ਖੁਲਾਸਾ ਹੋਇਆ ਹੈ। ਦਰਅਸਲ ਸੁਰਿੰਦਰ ਕੰਬੋਜ ਖ਼ਿਲਾਫ਼ ਮਾਮਲਾ ਦਰਜ ਕਰਵਾਉਣ ਵਾਲੇ ਸੁਨੀਲ ਕੁਮਾਰ ਖ਼ਿਲਾਫ਼ ਧਾਰਾ 376 ਤਹਿਤ ਜ਼ਬਰ ਜਨਾਹ ਕਰਨ ਦਾ ਮੁਕੱਦਮਾ ਨੰਬਰ 72 ਵੀ ਦਰਜ ਕਰ ਲਿਆ ਗਿਆ ਹੈ।
ਜਾਣਕਾਰੀ ਮੁਤਾਬਕ, ਜਿਸ ਔਰਤ ਨੇ ਸੁਨੀਲ ਕੁਮਾਰ ਖਿਲਾਫ਼ ਮਾਮਲਾ ਦਰਜ ਕਰਵਾਇਆ ਹੈ, ਉਸ ਨੇ ਬੀਤੇ ਦਿਨ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਮਗਰੋਂ ਪੁਲਿਸ ਨੇ ਔਰਤ ਦਾ ਮੈਡੀਕਲ ਕਰਵਾਇਆ। ਪੁਲਿਸ ਨੇ ਡਾਕਟਰਾਂ ਵਲੋਂ ਦਿੱਤੀ ਗਈ ਰਿਪੋਰਟ ਤੋਂ ਬਾਅਦ ਔਰਤ ਦੇ ਬਿਆਨਾਂ ’ਤੇ ਜਲਾਲਾਬਾਦ ਪੁਲਿਸ ਨੇ ਸੁਨੀਲ ਕੁਮਾਰ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।