
14 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ
Faridkot News : ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਮੋਬਾਇਲ ਅਤੇ ਨਸ਼ੀਲੇ ਪਦਾਰਥ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸ 'ਤੇ ਸਖ਼ਤੀ ਦਿਖਾਉਂਦਿਆਂ ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ 'ਚ ਲਗਾਤਾਰ ਤਲਾਸ਼ੀ ਮੁਹਿੰਮ ਚਲਾਇਆ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ ਫਰੀਦਕੋਟ ਜੇਲ੍ਹ ਪ੍ਰਸ਼ਾਸਨ ਨੇ ਇਕ ਵਾਰ ਫਿਰ ਬੈਰਕਾਂ ਤਲਾਸ਼ੀ ਲਈ ਤਾਂ ਉਨ੍ਹਾਂ ਨੂੰ ਤਲਾਸ਼ੀ ਦੌਰਾਨ ਬੈਰਕਾਂ 'ਚੋਂ 13 (7 ਟੱਚ ਸਕਰੀਨ ਅਤੇ 6 ਕੀਪੈਡ) ਮੋਬਾਇਲ ਫੋਨ ਅਤੇ 3 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
ਦੱਸ ਦੇਈਏ ਕਿ ਇਸ ਮਾਮਲੇ 'ਚ ਪੁਲਿਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਥਾਣਾ ਸਿਟੀ ਵਿਚ 14 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।