Punjab Congress News: ਪੰਜਾਬ ਕਾਂਗਰਸ ਨੂੰ ਅੱਜ ਲੱਗੇਗਾ ਇਕ ਹੋਰ ਝਟਕਾ, ਇਹ ਲੀਡਰ ਅਕਾਲੀ ਦਲ ਵਿਚ ਹੋਣਗੇ ਸ਼ਾਮਲ!

By : GAGANDEEP

Published : Apr 22, 2024, 11:00 am IST
Updated : Apr 22, 2024, 11:16 am IST
SHARE ARTICLE
Mohinder Singh KP may join Akali Dal today News
Mohinder Singh KP may join Akali Dal today News

Punjab Congress News ਸਾਬਕਾ ਮੁੱਖ ਮੰਤਰੀ ਚੰਨੀ ਮਨਾਉਣ ਵਿੱਚ ਰਹੇ ਨਾਕਾਮ

Mohinder Singh KP may join Akali Dal today News: ਸੀਨੀਅਰ ਕਾਂਗਰਸੀ ਆਗੂ ਅਤੇ ਜਲੰਧਰ ਤੋਂ ਸੰਸਦ ਮੈਂਬਰ ਰਹੇ ਮਹਿੰਦਰ ਸਿੰਘ ਕੇਪੀ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦੇ ਹਨ। ਦੇਰ ਰਾਤ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਕੇਪੀ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਪਹੁੰਚੇ ਸਨ। ਪਰ ਉਹ ਮਨਾਉਣ ਵਿਚ ਨਾਕਾਮ ਰਹੇ।

ਇਹ ਵੀ ਪੜ੍ਹੋ: UP SHO News: SHO ਦੀ ਜ਼ਿੱਦ ਬਣੀ ਦੋ ਮੌਤਾਂ ਦਾ ਕਾਰਨ! ਛੁੱਟੀ ਨਾ ਦੇਣ 'ਤੇ ਪੁਲਿਸ ਮੁਲਾਜ਼ਮ ਦੀ ਪਤਨੀ ਅਤੇ ਨਵਜੰਮੇ ਬੱਚੇ ਦੀ ਹੋਈ ਮੌਤ

ਅੱਜ ਕੇਪੀ ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦੇ ਹਨ ਅਤੇ ਜਲੰਧਰ ਜਾਂ ਹੁਸ਼ਿਆਰਪੁਰ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਵੀ ਹੋ ਸਕਦੇ ਹਨ। ਦੱਸ ਦੇਈਏ ਕਿ ਦੋ ਦਿਨ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਲੰਧਰ ਦੇ ਇੱਕ ਸਥਾਨਕ ਹੋਟਲ ਵਿਚ ਕੇਪੀ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਨ ਲਈ ਆਗੂਆਂ ਨਾਲ ਮੀਟਿੰਗ ਕਰਨ ਪਹੁੰਚੇ ਸਨ। ਇਸ ਬਾਰੇ ਕੇਪੀ ਵੱਲੋਂ ਅਜੇ ਤੱਕ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।

ਇਹ ਵੀ ਪੜ੍ਹੋ: Amritsar viral Video: ਨੌਜਵਾਨ ਨੇ ਥਾਣੇ 'ਚ 'ਡੇਢ ਲੱਖ ਦੇ ਕੇ ਆ ਗਿਆ ਛੁਟ ਕੇ' ਗੀਤ 'ਤੇ ਬਣਾਈ ਰੀਲ, ਵਾਇਰਲ ਹੋਣ 'ਤੇ ਪੁਲਿਸ ਨੇ ਚੱਕ ਲਿਆ  

ਦੱਸ ਦੇਈਏ ਕਿ ਮਹਿੰਦਰ ਸਿੰਘ ਕੇਪੀ ਦਾ ਜਲੰਧਰ ਅਤੇ ਹੁਸ਼ਿਆਰਪੁਰ ਦੇ ਦਲਿਤ ਭਾਈਚਾਰੇ ਵਿੱਚ ਕਾਫੀ ਪ੍ਰਭਾਵ ਹੈ। ਹਾਲਾਂਕਿ ਕੇਪੀ ਵੀ ਚੰਨੀ ਦੇ ਕਰੀਬੀ ਮੰਨੇ ਜਾਂਦੇ ਹਨ। ਸ਼੍ਰੋਮਣੀ ਅਕਾਲੀ ਦਲ ਲਈ ਜਲੰਧਰ ਤੇ ਹੁਸ਼ਿਆਰਪੁਰ ਵਿੱਚ ਉਮੀਦਵਾਰ ਲੱਭਣੇ ਔਖੇ ਹੋ ਗਏ ਹਨ ਕਿਉਂਕਿ ਹਾਲ ਹੀ ਵਿਚ ਅਕਾਲੀ ਦਲ ਦੇ ਸੀਨੀਅਰ ਆਗੂ ਪਵਨ ਕੁਮਾਰ ਟੀਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਕੋਲ ਜਲੰਧਰ ਵਿੱਚ ਕੋਈ ਉਮੀਦਵਾਰ ਨਹੀਂ ਸੀ। ਇਸ ਕਾਰਨ ਅੱਜ ਬਾਦਲ ਮੀਟਿੰਗ ਲਈ ਜਲੰਧਰ ਪੁੱਜੇ। ਜਲੰਧਰ ਸ਼੍ਰੋਮਣੀ ਅਕਾਲੀ ਦਲ ਜਲੰਧਰ ਅਤੇ ਹੁਸ਼ਿਆਰਪੁਰ ਸੀਟਾਂ ਬਾਰੇ ਐਲਾਨ ਕਰ ਸਕਦਾ ਹੈ।

(For more Punjabi news apart from Mohinder Singh KP may join Akali Dal today News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement