Punjab Congress News: ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤਣ ਦੀ ਸਮਰੱਥਾ ਸਿਰਫ ਕਾਂਗਰਸ ਕੋਲ: ਪ੍ਰਤਾਪ ਸਿੰਘ ਬਾਜਵਾ
Published : Apr 22, 2024, 9:15 pm IST
Updated : Apr 22, 2024, 9:15 pm IST
SHARE ARTICLE
Only Congress has ability to win all 13 seats of Punjab: Pratap Singh Bajwa
Only Congress has ability to win all 13 seats of Punjab: Pratap Singh Bajwa

ਬਾਜਵਾ ਨੇ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਆਪਣੇ ਦੋ ਸਾਲਾਂ ਦੇ ਸ਼ਾਸਨ ਕਾਲ ਵਿਚ ਬੁਰੀ ਤਰ੍ਹਾਂ ਅਸਫਲ ਰਹੀ ਹੈ।

Punjab Congress News: ਪੰਜਾਬ ਦੇ ਲੋਕਾਂ ਨੂੰ ਪੰਜਾਬ ਕਾਂਗਰਸ ਦਾ ਹੱਥ ਮਜ਼ਬੂਤ ਕਰਨ ਦੀ ਅਪੀਲ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਪੰਜਾਬ ਦੀ ਇਕਲੌਤੀ ਅਜਿਹੀ ਪਾਰਟੀ ਹੈ ਜਿਸ ਕੋਲ 13 ਦੀਆਂ 13 ਸੀਟਾਂ ਜਿੱਤਣ ਦੀ ਸਮਰੱਥਾ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਪੰਜਾਬ ਦੀ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਆਪਣੇ ਦੋ ਸਾਲਾਂ ਦੇ ਸ਼ਾਸਨ ਕਾਲ ਵਿਚ ਬੁਰੀ ਤਰ੍ਹਾਂ ਅਸਫਲ ਰਹੀ ਹੈ। ਇਹ ਨਾ ਸਿਰਫ ਆਪਣੇ ਵਾਅਦਿਆਂ ਤੋਂ ਮੁਕਰ ਗਈ ਬਲਕਿ ਸੂਬੇ ਦੀ ਆਰਥਿਕਤਾ ਨੂੰ ਸੁਚਾਰੂ ਬਣਾਉਣ ਅਤੇ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਬਣਾਈ ਰੱਖਣ ਵਿਚ ਵੀ ਅਸਫਲ ਰਹੀ।

ਬਾਜਵਾ ਨੇ ਕਿਹਾ ਕਿ 'ਆਪ' ਨੇ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਤੇ ਬਾਅਦ 'ਚ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਪੰਜਾਬ ਦੇ ਲੋਕ ਸਿਰਫ ਦੋ ਸਾਲਾਂ ਵਿਚ 'ਆਪ' ਤੋਂ ਤੰਗ ਆ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੇ 'ਆਪ' ਨੂੰ ਸਬਕ ਸਿਖਾਉਣ ਦਾ ਫੈਸਲਾ ਕੀਤਾ ਹੈ। ਇਸੇ ਤਰ੍ਹਾਂ ਅਕਾਲੀ ਦਲ ਪਹਿਲਾਂ ਹੀ ਕਿਸਾਨਾਂ ਅਤੇ ਸਿੱਖ ਪੰਥ ਸਮੇਤ ਆਪਣੇ ਮੁੱਖ ਵੋਟ ਬੈਂਕ ਦਾ ਭਰੋਸਾ ਗੁਆ ਚੁੱਕਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਸਮੇਤ ਅਕਾਲੀ ਲੀਡਰਸ਼ਿਪ ਨੇ ਪਹਿਲਾਂ ਤਿੰਨ ਵਿਵਾਦਪੂਰਨ ਖੇਤੀ ਕਾਨੂੰਨਾਂ ਦੀ ਹਮਾਇਤ ਕੀਤੀ। ਹਾਲਾਂਕਿ, ਜਦੋਂ ਇਸ ਨੂੰ 2020 ਵਿਚ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ ਤਾਂ ਉਸ ਨੇ ਭਾਜਪਾ ਨਾਲੋਂ ਨਾਤਾ ਤੋੜ ਲਿਆ।

ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ 2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਅਕਾਲੀ ਦਲ ਨੇ ਇਨਸਾਫ ਨਹੀਂ ਕੀਤਾ। ਅਕਾਲੀ ਦਲ ਦੇ ਸ਼ਾਸਨ ਕਾਲ ਵਿਚ 2015 ਵਿਚ ਪ੍ਰਦਰਸ਼ਨਕਾਰੀ ਸਿੱਖਾਂ ਨੂੰ ਪੁਲਿਸ ਦੀ ਬੇਰਹਿਮੀ ਦਾ ਸਾਹਮਣਾ ਕਰਨਾ ਪਿਆ ਸੀ। ਇਨ੍ਹਾਂ ਸਾਰੀਆਂ ਘਟਨਾਵਾਂ ਨਾਲ ਸਿੱਖ ਪੰਥ ਦੀ ਸ਼੍ਰੋਮਣੀ ਅਕਾਲੀ ਦਲ ਤੋਂ ਦੂਰੀ ਬਣ ਗਈ।

ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪਹਿਲਾਂ ਹੀ ਪੰਜਾਬ ਵਿਚ ਖਾਸ ਤੌਰ 'ਤੇ ਕਿਸਾਨਾਂ ਦੀ ਭਾਰੀ ਪ੍ਰਤੀਕਿਰਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉਹ 23 ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਬਣਾਉਣ ਦੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਅਸਫਲ ਰਹੀ ਹੈ। ਇਸ ਤੋਂ ਇਲਾਵਾ, ਇਸ ਨੇ ਕਿਸਾਨਾਂ ਦੇ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਵਿਰੋਧ ਪ੍ਰਦਰਸ਼ਨਾਂ ਨੂੰ ਦਬਾਉਣ ਲਈ ਪੁਲਿਸ ਦੀ ਬੇਰਹਿਮੀ ਦਾ ਸਹਾਰਾ ਲਿਆ। ਭਾਜਪਾ ਗ਼ਰੀਬ ਵਿਰੋਧੀ ਅਤੇ ਮੱਧ ਵਰਗ ਵਿਰੋਧੀ ਸਰਕਾਰ ਹੈ। ਬਾਜਵਾ ਨੇ ਕਿਹਾ ਕਿ ਇਸ ਨੇ ਕਾਰਪੋਰੇਟ ਘਰਾਣਿਆਂ ਨੂੰ ਅਮੀਰ ਬਣਾਉਣ ਲਈ ਨੀਤੀਆਂ ਬਣਾਈਆਂ। ਬਾਜਵਾ ਨੇ ਕਿਹਾ ਕਿ ਸਿਰਫ ਪੰਜਾਬ ਕਾਂਗਰਸ ਹੀ ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤਣ ਦੀ ਸਮਰੱਥਾ ਰੱਖਦੀ ਹੈ।

(For more Punjabi news apart from Only Congress has ability to win all 13 seats of Punjab: Pratap Singh Bajwa, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement