Lok Sabha Election 2024: ਕਾਂਗਰਸ ਨੇ ਪੰਜਾਬ ਦੀਆਂ 2 ਹੋਰ ਸੀਟਾਂ ਲਈ ਉਮੀਦਵਾਰਾਂ ਦਾ ਕੀਤਾ ਐਲਾਨ
Published : Apr 22, 2024, 8:49 pm IST
Updated : Apr 22, 2024, 8:54 pm IST
SHARE ARTICLE
Congress announced two more candidates for Punjab
Congress announced two more candidates for Punjab

ਕਾਂਗਰਸ ਨੇ ਫਰੀਦਕੋਟ ਤੋਂ MP ਮੁਹੰਮਦ ਸਦੀਕ ਦੀ ਟਿਕਟ ਕੱਟੀ

Lok Sabha Election 2024: ਕਾਂਗਰਸ ਨੇ ਪੰਜਾਬ ਵਿਚ ਲੋਕ ਸਭਾ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿਤੀ ਹੈ। ਇਸ ਵਿਚ 2 ਮਹਿਲਾ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਹੁਸ਼ਿਆਰਪੁਰ ਤੋਂ ਯਾਮਿਨੀ ਗੋਮਰ ਅਤੇ ਫਰੀਦਕੋਟ ਤੋਂ ਅਮਰਜੀਤ ਕੌਰ ਸਾਹੋਕੇ ਨੂੰ ਟਿਕਟ ਦਿਤੀ ਗਈ ਹੈ। ਕਾਂਗਰਸ ਨੇ ਫਰੀਦਕੋਟ ਤੋਂ ਸੰਸਦ ਮੈਂਬਰ ਮੁਹੰਮਦ ਸਦੀਕ ਦੀ ਟਿਕਟ ਵੀ ਕੱਟ ਦਿਤੀ ਹੈ।

ਕਾਂਗਰਸ ਨੇ ਪਹਿਲੀ ਸੂਚੀ ਵਿਚ 6 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ। ਜਿਨ੍ਹਾਂ 'ਚੋਂ 2 ਸਾਬਕਾ ਸੰਸਦ ਮੈਂਬਰ ਹਨ, ਜਦਕਿ 4 ਪਹਿਲੀ ਵਾਰ ਲੋਕ ਸਭਾ ਚੋਣਾਂ 'ਚ ਮੈਦਾਨ 'ਚ ਉਤਰੇ ਹਨ। ਅੰਮ੍ਰਿਤਸਰ ਤੋਂ ਮੌਜੂਦਾ ਸੰਸਦ ਮੈਂਬਰ ਗੁਰਜੀਤ ਔਜਲਾ ਅਤੇ ਫਤਹਿਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ ਨੂੰ ਟਿਕਟ ਦਿਤੀ ਗਈ ਹੈ। ਬਾਕੀ 4 ਸੀਟਾਂ 'ਤੇ ਨਵੇਂ ਚਿਹਰੇ ਮੈਦਾਨ 'ਚ ਉਤਾਰੇ ਗਏ ਹਨ। ਬਠਿੰਡਾ ਦੇ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੱਧੂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਜਲੰਧਰ ਤੋਂ ਟਿਕਟ ਦਿਤੀ ਗਈ ਹੈ। ਇਸ ਦੇ ਨਾਲ ਹੀ ਸੰਗਰੂਰ ਤੋਂ ਸੁਖਪਾਲ ਖਹਿਰਾ ਅਤੇ ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ ਨੂੰ ਟਿਕਟ ਦਿਤੀ ਗਈ ਹੈ।

ਇਸ ਤੋਂ ਇਲਾਵਾ ਬਿਹਾਰ ’ਚ ਅਜੈ ਨਿਸ਼ਾਦ ਨੂੰ ਮੁਜ਼ੱਫਰਪੁਰ ਤੋਂ ਪਾਰਟੀ ਉਮੀਦਵਾਰ ਬਣਾਇਆ ਗਿਆ ਹੈ। ਇਸ ਸੀਟ ਤੋਂ ਮੌਜੂਦਾ ਸੰਸਦ ਮੈਂਬਰ ਨਿਸ਼ਾਦ ਕੁੱਝ  ਦਿਨ ਪਹਿਲਾਂ ਭਾਰਤੀ ਜਨਤਾ ਪਾਰਟੀ (ਭਾਜਪਾ) ਛੱਡ ਕੇ ਕਾਂਗਰਸ ’ਚ ਸ਼ਾਮਲ ਹੋ ਗਏ ਸਨ। ਸੂਬਾ ਕਾਂਗਰਸ ਪ੍ਰਧਾਨ ਅਖਿਲੇਸ਼ ਪ੍ਰਸਾਦ ਸਿੰਘ ਦੇ ਬੇਟੇ ਆਕਾਸ਼ ਪ੍ਰਸਾਦ ਸਿੰਘ ਨੂੰ ਬਿਹਾਰ ਦੀ ਮਹਾਰਾਜਗੰਜ ਲੋਕ ਸਭਾ ਸੀਟ ਤੋਂ ਟਿਕਟ ਦਿਤੀ  ਗਈ ਹੈ। ਪਾਰਟੀ ਨੇ ਪਛਮੀ  ਚੰਪਾਰਨ ਤੋਂ ਮਦਨ ਮੋਹਨ ਤਿਵਾੜੀ, ਸਮਸਤੀਪੁਰ ਤੋਂ ਸੰਨੀ ਹਜ਼ਾਰੀ ਅਤੇ ਸਾਸਾਰਾਮ ਤੋਂ ਮਨੋਜ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ।

ਕਾਂਗਰਸ ਬਿਹਾਰ ’ਚ ਮਹਾਗਠਜੋੜ ਦੇ ਤਹਿਤ ਬਿਹਾਰ ਦੀਆਂ ਕੁਲ  ਨੌਂ ਸੀਟਾਂ ’ਤੇ  ਚੋਣ ਲੜ ਰਹੀ ਹੈ। ਪਾਰਟੀ ਨੇ ਅਜੇ ਪਟਨਾ ਸਾਹਿਬ ਲੋਕ ਸਭਾ ਹਲਕੇ ਤੋਂ ਅਪਣੇ  ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਕਾਂਗਰਸ ਨੇ ਹੁਣ ਤਕ  ਲੋਕ ਸਭਾ ਚੋਣਾਂ ਲਈ ਕੁਲ  301 ਉਮੀਦਵਾਰਾਂ ਦਾ ਐਲਾਨ ਕੀਤਾ ਹੈ।

(For more Punjabi news apart from Punjab Congress announced two more candidates, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement