'ਆਪ' ਦੇ ਸੂਬਾ ਜਨਰਲ ਸਕੱਤਰ ਨੇ ਸਾਰਿਆਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ
Published : Apr 22, 2025, 7:00 pm IST
Updated : Apr 22, 2025, 7:00 pm IST
SHARE ARTICLE
AAP State General Secretary appeals to everyone to contribute to the 'War on Drugs' campaign
AAP State General Secretary appeals to everyone to contribute to the 'War on Drugs' campaign

ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 6960 ਲੋਕਾਂ ਨੂੰ ਗ੍ਰਿਫਤਾਰ ਕਰਕੇ 4318 ਐਫਆਈਆਰ ਕੀਤੀਆਂ ਦਰਜ

ਚੰਡੀਗੜ੍ਹ: ਪੰਜਾਬ ਦੇ ਮਾਨਯੋਗ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਹੈ, ਜਿਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਸਰਕਾਰ ਵੱਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਰਚੰਦ ਸਿੰਘ ਬਰਸਟ, ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ (ਆਪ), ਪੰਜਾਬ ਅਤੇ ਚੇਅਰਮੈਨ ਪੰਜਾਬ ਮੰਡੀ ਬੋਰਡ ਵੱਲੋਂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਚਨਬੱਧ ਹੈ। ਇਸਦੇ ਤਹਿਤ ਲਗਾਤਾਰ ਨਸ਼ਾ ਤਸਕਰਾਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ 52 ਦਿਨਾਂ ਵਿੱਚ 4318 ਐਫਆਈਆਰ ਰਜਿਸਟਰਡ ਕੀਤੀਆਂ ਗਈਆਂ ਹਨ, ਜਦਕਿ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦਿਆਂ ਹੋਇਆਂ 6960 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 277 ਕਿਲੋ 475 ਗ੍ਰਾਮ ਹੈਰੋਇਨ, 8158 ਕਿਲੋ ਭੁੱਕੀ, ਕਰੀਬ 125 ਕਿਲੋ ਅਫੀਮ, 76 ਕਿਲੋ 478 ਗ੍ਰਾਮ ਗਾਂਜਾ, 21,28,544 ਗੋਲੀਆਂ/ਕੈਪਸੂਲ, 1733 ਲੀਟਰ ਲਾਹਨ ਅਤੇ 7,90,42,675 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

 ਬਰਸਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਹ ਸੁਪਨਾ ਹੈ ਕਿ ਪੰਜਾਬ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਇਆ ਜਾਵੇ, ਇਸ ਲਈ ਸਰਕਾਰ ਵੱਲੋਂ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਸਖ਼ਤ ਕਦਮ ਚੁੱਕ ਰਹੀ ਹੈ, ਉੱਥੇ ਹੀ ਆਮ ਲੋਕਾਂ ਦੀ ਵੀ ਜਿੰਮੇਵਾਰੀ ਬਣਦੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਇਸ ਮੁਹਿੰਮ ਦਾ ਹਿੱਸਾ ਬਣਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣਾ ਯੋਗਦਾਨ ਪਾਉਣ। ਉਨ੍ਹਾਂ ਸਾਰਿਆਂ ਸਮਾਜਿਕ ਜੱਥੇਬੰਦੀਆਂ, ਧਾਰਮਿਕ ਜੱਥੇਬੰਦੀਆਂ, ਸੰਸਥਾਵਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆ ਕੇ ਸੂਬਾ ਸਰਕਾਰ ਦੀ ਇਸ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਇਆ ਜਾ ਸਕੇ।

ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਦਾ ਸਭ ਤੋਂ ਵਧੀਆ ਸਾਧਨ ਖੇਡਾਂ ਹਨ ਅਤੇ ਸਾਨੂੰ ਸਾਰਿਆਂ ਨੂੰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ। ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਜਿੱਥੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਉੱਥੇ ਹੀ ਇੱਕ ਹਜਾਰ ਖੇਡ ਨਰਸ਼ਰੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਪੰਜ ਹਜਾਰ ਖੇਡ ਮੈਦਾਨ ਬਣਾਏ ਜਾਣਗੇ, ਤਾਂ ਜੋ ਬੱਚਿਆਂ ਨੂੰ ਖੇਡਾਂ ਵਿੱਚ ਵੱਧ ਚੱੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾ ਸਕੇ।

ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਨੂੰ ਨਸ਼ਿਆਂ ਵਰਗੇ ਕੌਹੜ ਤੋਂ ਛੁਟਕਾਰਾ ਦਵਾਉਣ ਲਈ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਹਿੱਸਾ ਬਣਨ ਅਤੇ ਲੋਕਾਂ ਨੂੰ ਵੀ ਇਸ ਬਾਰੇ ਜਾਗਰੂਕ ਕਰਨ। ਉਨ੍ਹਾਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜਾਂ ਤਾਂ ਉਹ ਨਸ਼ੇ ਦਾ ਕਾਰੋਬਾਰ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਦੇਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement