Bhatinda News : 5000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

By : BALJINDERK

Published : Apr 22, 2025, 7:25 pm IST
Updated : Apr 22, 2025, 7:25 pm IST
SHARE ARTICLE
5000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ
5000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਤੇ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

Bhatinda News : ਪਲਾਟ ਦੀ ਗਿਰਦਾਵਰੀ ਦਰਜ ਕਰਨ ਬਦਲੇ ਮੰਗੀ ਸੀ 10,000 ਰੁਪਏ ਰਿਸ਼ਵਤ

Bhatinda News in Punjabi : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦੇ ਸੰਗਤ ਮੰਡੀ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਨਿਰਮਲ ਸਿੰਘ ਅਤੇ ਪਟਵਾਰ ਹਲਕਾ ਕੋਟਗੁਰੂਕੇ ਵਿਖੇ ਤਾਇਨਾਤ ਪਟਵਾਰੀ ਗੁਰਤੇਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਬਠਿੰਡਾ ਦੇ ਸੰਗਤ ਕਸਬੇ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਮਾਲ ਵਿਭਾਗ ਦੇ ਉਕਤ ਕਰਮਚਾਰੀਆਂ ਉਸਦੇ ਪਲਾਟ ਦੀ ਗਿਰਦਾਵਰੀ ਦਰਜ ਕਰਨ ਬਦਲੇ 10000 ਰੁਪਏ ਰਿਸ਼ਵਤ ਮੰਗੀ ਸੀ ਪਰ ਉਸ ਵੱਲੋਂ ਜ਼ੋਰ ਪਾਉਣ ਤੇ ਸੌਦਾ 8000 ਰੁਪਏ ਵਿੱਚ ਤੈਅ ਹੋਇਆ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਵਾਂ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਦੋਵਾਂ ਮੁਲਜ਼ਮਾਂ ਤੋਂ ਮੌਕੇ ’ਤੇ ਹੀ 2500-2500 ਰੁਪਏ ਬਰਾਮਦ ਕਰ ਲਏ।

ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

(For more news apart from Naib Tehsildar and Patwari arrested red-handed by Vigilance Bureau while taking bribe Rs. 5000 News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement