ਖ਼ਬਰਾਂ |

ਤਾਜ਼ਾ |

Kapurthala News : ਕਪੂਰਥਲਾ ’ਚ ਸੜਕ ਹਾਦਸੇ ’ਚ ਨੌਜਵਾਨ ਦੀ ਦਰਦਨਾਕ ਮੌਤ

By : BALJINDERK

Published : Apr 22, 2025, 6:12 pm IST
Updated : Apr 22, 2025, 6:12 pm IST
SHARE ARTICLE
 ਮ੍ਰਿਤਕ ਜਸਪਾਲ ਸਿੰਘ  (27) ਦੀ ਫਾਈਲ ਫੋਟੋ
ਮ੍ਰਿਤਕ ਜਸਪਾਲ ਸਿੰਘ  (27) ਦੀ ਫਾਈਲ ਫੋਟੋ

Kapurthala News : ਬੱਸ ਤੇ ਮੋਟਰਸਾਈਕਲ ਦੀ ਟੱਕਰ ਕਾਰਨ ਵਾਪਰਿਆ ਹਾਦਸਾ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ 

Kapurthala News in Punjabi : ਜ਼ਿਲ੍ਹਾ ਕਪੂਰਥਲਾ ਦੇ ਸੁਲਤਾਨਪੁਰ ਲੋਧੀ ’ਚ ਸੜਕ ਹਾਦਸੇ ’ਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਪਾਲ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਅੰਮ੍ਰਿਤਪੁਰ ਥਾਣਾ ਤਲਵੰਡੀ ਚੌਧਰੀਆਂ ਵਜੋਂ ਹੋਈ ਹੈ , ਜੋ ਆਪਣੇ ਪਿਛੇ ਇੱਕ ਡੇਢ ਮਹੀਨੇ ਦੀ ਛੋਟੀ ਬੱਚੀ ਛੱਡ ਗਿਆ ਹੈ। ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ। 

ਜਾਣਕਾਰੀ ਅਨੁਸਾਰ ਜਸਪਾਲ ਸਿੰਘ (27) ਕਪੂਰਥਲਾ ਤੋਂ ਕੰਮ ਕਰਕੇ ਮੰਗਲਵਾਰ ਕਰੀਬ ਸਵੇਰੇ 11 ਵਜੇ ਘਰ ਵਾਪਸ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਮੁੰਡੀ ਮੋੜ ਤੋਂ ਅੱਗੇ ਗੋਇੰਦਵਾਲ ਸਾਹਿਬ ਮਾਰਗ ਤੇ ਪੁੱਜਾ ਤਾਂ ਸਾਹਮਣੇ ਤੋਂ ਆਉਂਦੀ ਇਕ ਪ੍ਰਾਈਵੇਟ ਬੱਸ ਨਾਲ ਉਸ ਦੀ ਜ਼ਬਰਦਸਤ ਟੱਕਰ ਹੋ ਗਈ। ਜਿਸ ਕਾਰਨ ਜਸਪਾਲ ਦੇ ਗੰਭੀਰ ਸੱਟਾਂ ਲੱਗੀਆਂ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

ਉਧਰ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦਾ ਆਰੋਪ ਹੈ ਕਿ ਡਰਾਈਵਰ ਨਸ਼ੇ ਦੀ ਹਾਲਤ ਵਿੱਚ ਸੀ, ਤੇ ਉਸਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਚ ਲਿਆਂਦੀ ਜਾਵੇ। ਮਾਮਲੇ ਨੂੰ ਲੈ ਕੇ ਸਬਡਵੀਜ਼ਨ ਸੁਲਤਾਨਪੁਰ ਲੋਧੀ ਦੇ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਟੀਮ ਵੱਲੋਂ ਆਰੋਪੀ ਬਸ ਚਾਲਕ ਦੇ ਖਿਲਾਫ ਮੁਕਦਮਾ ਦਰਜ ਕਰ ਲਿਆ ਗਿਆ ਹੈ ਤੇ ਬਸ ਅਤੇ ਚਾਲਕ ਨੂੰ ਹਿਰਾਸਤ ਵਿੱਚ ਲੈਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਰਿਵਾਰ ਦੇ ਚਾਲਕ ਦੇ ਨਸ਼ੇ 'ਚ ਹੋਣ ਦੇ ਦੋਸ਼ਾਂ ਨੂੰ ਲੈ ਕੇ ਪੁਲਿਸ ਕਰਮਚਾਰੀ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ। 

ਫਿਲਹਾਲ ਲਾਸ਼ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ ਜਿੱਥੇ ਉਸਦਾ ਪੋਸਟਮਾਰਟਮ ਕਰਨ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਏਗੀ। 

(For more news apart from Young man tragically dies in road accident in Kapurthala News in Punjabi, stay tuned to Rozana Spokesman)

Location: India, Punjab, Kapurthala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM

Iran ਜੰਗ ਵਿਚਾਲੇ Donald Trump ਦਾ China ਦੌਰਾ, ਭਾਰਤ ਆ ਰਹੇ ਨੇ ਇਰਾਨੀ ਵਿਦੇਸ਼ ਮੰਤਰੀ

14 May 2026 2:51 PM
Advertisement