ਖ਼ਬਰਾਂ |

ਤਾਜ਼ਾ |

ਲੰਬੀ ਪੁਲਿਸ ਦੀ ਵੱਡੀ ਕਾਮਯਾਬੀ: ਆਂਗਣਵਾੜੀ ਹੈਲਪਰ ਦੇ ਕਤਲ ਦੀ ਗੁੱਥੀ 3 ਘੰਟਿਆਂ ਵਿੱਚ ਸੁਲਝਾਈ, ਪ੍ਰੇਮੀ ਹੀ ਨਿਕਲਿਆ ਕਾਤਲ
Published : Apr 22, 2026, 2:49 pm IST
Updated : Apr 22, 2026, 10:19 pm IST
SHARE ARTICLE
Big success of Lambi Police: Anganwadi helper's murder case solved in 3 hours, lover turns out to be the killer
Big success of Lambi Police: Anganwadi helper's murder case solved in 3 hours, lover turns out to be the killer

ਮੁਲਜ਼ਮ ਕਰਨਦੀਪ ਸਿੰਘ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਲੰਬੀ (ਸ੍ਰੀ ਮੁਕਤਸਰ ਸਾਹਿਬ): ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਅਧੀਨ ਪੈਂਦੇ ਪਿੰਡ ਫਤਿਹਪੁਰ ਮਣੀਆਂ  ਵਾਲਾ ਵਿਖੇ ਅੱਜ ਸਵੇਰੇ ਹੋਏ ਆਂਗਣਵਾੜੀ ਹੈਲਪਰ ਦੇ ਕਤਲ ਦੇ ਮਾਮਲੇ ਨੂੰ ਪੁਲਿਸ ਨੇ ਮਹਿਜ਼ 3 ਘੰਟਿਆਂ ਦੇ ਅੰਦਰ ਸੁਲਝਾ ਲਿਆ ਹੈ। ਪੁਲਿਸ ਵੱਲੋਂ ਕੀਤੀ ਗਈ ਤੇਜ਼ੀ ਨਾਲ ਕਾਰਵਾਈ ਦੌਰਾਨ ਕਾਤਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜੋ ਕਿ ਮ੍ਰਿਤਕਾ ਦਾ ਪ੍ਰੇਮੀ ਹੀ ਨਿਕਲਿਆ।

ਵਾਰਦਾਤ ਦਾ ਵੇਰਵਾ

ਜਾਣਕਾਰੀ ਅਨੁਸਾਰ, ਰਮਨਦੀਪ ਕੌਰ ਪਤਨੀ ਬੂਟਾ ਸਿੰਘ, ਜੋ ਕਿ ਪਿੰਡ ਦੇ ਆਂਗਣਵਾੜੀ ਸੈਂਟਰ ਵਿੱਚ ਬਤੌਰ ਹੈਲਪਰ ਕੰਮ ਕਰਦੀ ਸੀ, ਰੋਜ਼ਾਨਾ ਦੀ ਤਰ੍ਹਾਂ ਸਵੇਰੇ ਸੈਂਟਰ ਵਿੱਚ ਸਫ਼ਾਈ ਕਰ ਰਹੀ ਸੀ। ਇਸ ਦੌਰਾਨ ਇੱਕ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਉਸ 'ਤੇ ਹਮਲਾ ਕਰਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।

ਪੁਲਿਸ ਕਾਰਵਾਈ ਅਤੇ ਗ੍ਰਿਫ਼ਤਾਰੀ

ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ. ਲੰਬੀ ਹਰਬੰਸ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਤਕਨੀਕੀ ਮਾਹਿਰਾਂ ਅਤੇ ਸੂਝ-ਬੂਝ ਨਾਲ ਕੀਤੀ ਗਈ ਜਾਂਚ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਕਰਨਦੀਪ ਸਿੰਘ ਨੂੰ ਕਾਬੂ ਕਰ ਲਿਆ।

ਕਤਲ ਦਾ ਕਾਰਨ

ਮੁੱਢਲੀ ਪੁੱਛਗਿੱਛ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਅਤੇ ਮ੍ਰਿਤਕਾ ਦੇ ਆਪਸੀ ਸਬੰਧ ਸਨ ਅਤੇ ਕਿਸੇ ਰੰਜਿਸ਼ ਜਾਂ ਤਕਰਾਰ ਕਾਰਨ ਕਰਨਦੀਪ ਸਿੰਘ ਨੇ ਇਸ ਖ਼ੌਫ਼ਨਾਕ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ ਅਤੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਿੰਗ ਅਨੁਪਾਤ 'ਚ ਪੰਜਾਬ ਮੁੜ ਪਛੜਿਆ, ਮਾਮੂਲੀ ਸੁਧਾਰ ਦੇ ਬਾਵਜੂਦ 14 ਜ਼ਿਲ੍ਹਿਆਂ 'ਚ ਗਿਰਾਵਟ

17 May 2026 2:49 PM

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM
Advertisement