ਪੰਜਾਬ ’ਚ ਵੋਟਾਂ ਦੀ ਗਿਣਤੀ ਸਬੰਧੀ ਤਿਆਰੀਆਂ ਮੁਕੰਮਲ, 21 ਥਾਵਾਂ ’ਤੇ ਹੋਵੇਗੀ ਗਿਣਤੀ : ਡਾ.ਰਾਜੂ
Published : May 22, 2019, 3:39 pm IST
Updated : May 22, 2019, 3:54 pm IST
SHARE ARTICLE
Dr. S. Karuna Raju
Dr. S. Karuna Raju

ਕੱਲ੍ਹ ਸਵੇਰੇ 8 ਵਜੇ ਹੋਵੇਗੀ ਵੋਟਾਂ ਦੀ ਗਿਣਤੀ ਸ਼ੁਰੂ

ਚੰਡੀਗੜ: ਮੁੱਖ ਚੋਣ ਅਫਸਰ ਪੰਜਾਬ ਦੇ ਦਫ਼ਤਰ ਵਲੋਂ ਲੋਕ ਸਭਾ ਚੋਣਾਂ 2019 ਦੀਆਂ ਵੋਟਾਂ ਦੀ ਗਿਣਤੀ ਲਈ ਪੂਰੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ.ਐਸ.ਕਰੁਣਾ ਰਾਜੂ , ਮੁੱਖ ਚੋਣ ਅਫਸਰ, ਪੰਜਾਬ ਨੇ ਦੱਸਿਆ ਕਿ ਸੂਬੇ ਦੇ 13 ਲੋਕ ਸਭਾ ਹਲਕਿਆਂ ਵਿੱਚ ਪਈਆਂ ਵੋਟਾਂ ਦੀ ਗਿਣਤੀ ਲਈ ਕੁੱਲ 21 ਥਾਵਾਂ 'ਤੇ ਕੀਤੀ ਜਾਵੇਗੀ। ਉਨਾਂ ਕਿਹਾ ਕਿ 23 ਮਈ,2019 ਨੂੰ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ।

ਉਨਾਂ ਦੱਸਿਆ ਕਿ ਲੋਕ ਸਭਾ ਹਲਕਾ ਨੰਬਰ 1 ਗੁਰਦਾਸਪੁਰ ਨਾਲ ਸਬੰਧਤ ਵੋਟਾਂ ਦੀ ਗਿਣਤੀ ਹਲਕੇ ਦੇ ਵੱਖ ਵੱਖ ਸਥਾਨਾਂ ਵਿੱਚ ਹੋਵੇਗੀ। ਉਨਾਂ ਕਿਹਾ ਕਿ ਸੁਜਾਨਪੁਰ ਭੋਆ ਅਤੇ ਪਠਾਨਕੋਟ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਐਸ.ਐਮ.ਡੀ.ਆਰ.ਐਸ.ਡੀ. ਕਾਲਜ ਪਠਾਨਕੋਟ ਅਤੇ ਹਲਕਾ ਗੁਰਦਾਸਪੁਰ, ਦੀਨਾਨਗਰ, ਕਾਦੀਆ, ਬਟਾਲਾ,ਫਤਿਹਗੜ ਚੂੜੀਆਂ ਅਤੇ ਡੇਰਾ ਬਾਬਾ ਨਾਨਕ ਦੀਆਂ ਵੋਟਾਂ ਦੀ ਗਿਣਤੀ ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ, ਗੁਰਦਾਸਪੁਰ ਵਿੱਚ ਕੀਤੀ ਜਾਵੇਗੀ।

ਮੁੱਖ ਚੋਣ ਅਫਸਰ ਨੇ ਦੱਸਿਆ ਕਿ ਲੋਕ ਸਭਾ ਹਲਕਾ ਨੰਬਰ 2 ਅੰਮ੍ਰਿਤਸਰ ਨਾਲ ਸਬੰਧਤ ਵੋਟਾਂ ਦੀ ਗਿਣਤੀ ਹਲਕੇ ਦੇ ਵੱਖ ਵੱਖ ਸਥਾਨਾਂ ਵਿੱਚ ਹੋਵੇਗੀ। ਉਨਾਂ ਕਿਹਾ ਕਿ ਅਜਨਾਲਾ, ਮਜੀਠਾ ਅਤੇ ਅੰਮ੍ਰਿਤਸਰ ਉੱਤਰੀ ਦੀਆਂ ਵੋਟਾਂ ਦੀ ਗਿਣਤੀ  ਮਾਈ ਭਾਗੋ ਸਰਕਾਰੀ ਪਾਲੀਟੈਕਨਿਕ ਕਾਲਜ (ਲੜਕੀਆਂ) ਮਜੀਠਾ ਰੋਡ, ਅੰਮ੍ਰਿਤਸਰ ਵਿੱਚ ਜਦਕਿ ਰਾਜਾਸਾਂਸੀ ਦੀਆਂ ਵੋਟਾਂ ਦੀ ਗਿਣਤੀ ਖਾਲਸਾ ਲਾਅ ਕਾਲਜ , ਰਾਮ ਤੀਰਥ ਰੋਡ, ਅੰਮ੍ਰਿਤਸਰ ਪੱਛਮੀ ਦੀਆਂ ਵੋਟਾਂ ਦੀ ਗਿਣਤੀ ਖਾਲਸਾ ਕਾਲਜ ਅੰਮ੍ਰਿਤਸਰ ਵਿੱਚ ਕੀਤੀ ਜਾਵੇਗੀ।

ਇਸੇ ਤਰਾਂ ਅੰਮ੍ਰਿਤਸਰ ਕੇਂਦਰੀ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਇੰਡਸਟਰੀਅਲ ਟਰੇਨਿੰਗ ਇੰਸਟੀਚਿਊਟ ਵਿੱਚ , ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀਆਂ ਵੋਟਾਂ ਦੀ ਗਿਣਤੀ ਖਾਲਸਾ ਕਾਲਜ ਫਾਰ ਵਿਮੈਨ, ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੀ ਖਾਲਸਾ ਕਾਲਜ ਫਾਰ ਫਾਰਮੇਸੀ ਅਤੇ  ਵਿਧਾਨ ਸਭਾ ਹਲਕਾ ਅਟਾਰੀ ਦੀਆਂ ਵੋਟਾਂ ਦੀ ਗਿਣਤੀ ਕਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ,(ਲੜਕੇ) ਅੰਮ੍ਰਿਤਸਰ ਵਿੱਚ ਹੋਵੇਗੀ। ਉਨਾਂ ਦੱਸਿਆ ਕਿ ਲੋਕ ਸਭਾ ਹਲਕਾ ਨੰਬਰ 3 ਖਡੂਰ ਸਾਹਿਬ ਨਾਲ ਸਬੰਧਤ ਵੋਟਾਂ ਦੀ ਗਿਣਤੀ ਹਲਕੇ ਦੇ ਵੱਖ ਵੱਖ ਸਥਾਨਾਂ ਵਿੱਚ ਹੋਵੇਗੀ।

ਉਨਾਂ ਕਿਹਾ ਕਿ ਜੰਡਿਆਲਾ ਅਤੇ ਬਾਬਾ ਬਕਾਲਾ(ਐਸ.ਸੀ) ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਖਾਲਸਾ. ਕਾਲਜ ਫਾਰ ਇੰਜਨੀਅਰਿੰਗ ਐਂਡ ਤਕਨਾਲੋਜੀ, ਰਣਜੀਤ ਐਵਨਿਊ, ਅੰਮ੍ਰਿਤਸਰ, ਤਰਨ ਤਾਰਨ ਅਤੇ ਖਡੂਰ ਸਾਹਿਬ ਦੀ ਗਿਣਤੀ ਇੰਟਰਨੈਸ਼ਨ ਕਾਲਜ ਆਫ ਨਰਸਿੰਗ, ਐਨਐਚ-54 ਪਿੰਡ ਪਿੱਡੀ ਵਿੱਚ , ਤਰਨ ਤਾਰਨ ਤੇ ਖੇਮਕਰਨ ਦੀ ਗਿਣਤੀ ਐਨਐਚ-54 'ਤੇ ਸਥਿਤ ਪਿੰਡ ਪਿੱਡੀ ਦੇ ਮਾਈ ਭਾਗੋ ਕਾਲਜ ਦੇ ਆਡੀਟੋਰੀਅਮ ਨਾਲ ਲਗਦੇ ਲੈਕਚਰ ਹਾਲ ਵਿੱਚ , ਤਰਨ ਤਾਰਨ

ਅਤੇ ਪੱਟੀ  ਦੀ ਗਿਣਤੀ ਐਨਐਚ-54 'ਤੇ ਸਥਿਤ ਪਿੰਡ ਪਿੱਡੀ ਦੇ ਮਾਈ ਭਾਗੋ ਕਾਲਜ ਦੇ ਆਡੀਟੋਰੀਅਮ ਨਾਲ ਲਗਦੇ  ਮਲਟੀ ਪਰਪਜ਼ ਹਾਲ ਵਿੱਚ , ਤਰਨ ਤਾਰਨ ਤੇ ਕਪੂਰਥਲਾ ਦੀ ਵਿਰਸ਼ਾ ਵਿਹਾਰ, ਕਾਨਫਰੰਸ ਹਾਲ, (ਗਰਾਊਂਡ ਫਲੋਰ), ਕਪੂਰਥਲਾ, ਸੁਲਤਾਨਪੁਰ ਲੋਧੀ, ਵਿਰਸ਼ਾ ਵਿਹਾਰ, ਪਹਿਲੀ ਮੰਜਲ ਕਪੂਰਥਲਾ ਅਤੇ ਜੀਰਾ ਦੀ ਗਿਣਤੀ ਕਾਊਂਟਿੰਗ ਹਾਲ-1, ਦੇਵ ਰਾਜ ਗਰੁੱਪਸ ਤਕਨੀਕੀ ਕੈਂਪਸ , ਜੀਰਾ ਰੋਡ ਫਿਰੋਜਪੁਰ ਵਿੱਚ ਕੀਤੀ ਜਾਵੇਗੀ।

ਮੁੱਖ ਚੋਣ ਅਫਸਰ ਡਾ. ਰਾਜੂ ਨੇ ਦੱਸਿਆ ਕਿ ਲੋਕ ਸਭਾ ਹਲਕਾ ਨੰਬਰ 4 ਜਲੰਧਰ ਨਾਲ ਸਬੰਧਤ ਵੋਟਾਂ ਦੀ ਗਿਣਤੀ ਹਲਕੇ ਦੇ ਦੋ ਸਥਾਨਾਂ ਵਿੱਚ ਹੋਵੇਗੀ। ਉਨਾਂ ਕਿਹਾ ਕਿ ਹਲਕਾ ਫਿਲੌਰ (ਐਸਸੀ), ਨਕੋਦਰ , ਸ਼ਾਹਕੋਟ, ਕਰਤਾਰਪੁਰ(ਐਸਸੀ),ਜਲੰਧਰ ਪੱਛਮੀ(ਐਸਸੀ), ਜਲੰਧਰ ਕੇਂਦਰੀ, ਜਲੰਧਰ ਛਾਵਨੀ ਅਤੇ ਆਦਮਪੁਰ ਦੀਆਂ ਵੋਟਾਂ ਦੀ ਗਿਣਤੀ ਦਫਤਰ, ਡਾਇਰੈਕਟਰ ਲੈਂਡ ਰਿਕਾਰਡ, ਕਪੂਰਥਲਾ ਰੋਡ, ਜਲੰਧਰ ਵਿੱਚ ਅਤੇ ਜਲੰਧਰ ਉੱਤਰੀ ਦੀ ਵੋਟਾਂ ਦੀ ਗਿਣਤੀ ਕਪੂਰਥਲਾ ਰੋਡ ਜਲੰਧਰ ਵਿੱਚ ਸਥਿਤ ਦਫਤਰ,

ਡਾਇਰੈਕਟਰ ਲੈਂਡ ਰਿਕਾਰਡ, ਦੇ ਨਾਲ ਲਗਦੇ ਸਪੋਰਟਸ ਸਕੂਲ ਦੇ ਹੋਸਟਲ ਦੇ ਡਾਇਨਿੰਗ ਹਾਲ ਵਿੱਚ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਲੋਕ ਸਭਾ ਹਲਕਾ ਨੰਬਰ 5 ਹੁਸ਼ਿਆਰਪੁਰ ਨਾਲ ਸਬੰਧਤ ਵੋਟਾਂ ਦੀ ਗਿਣਤੀ ਹਲਕੇ ਦੇ ਦੋ ਸਥਾਨਾਂ ਵਿੱਚ ਹੋਵੇਗੀ। ਉਨਾਂ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪੁਰ (ਐਸਸੀ), ਭੁਲੱਥ, ਫਗਵਾੜਾ(ਐਸਸੀ), ਦੀਆਂ ਵੋਟਾਂ ਦੀ ਗਿਣਤੀ ਸਕਰਕਾਰੀ ਉਦਯੋਗਿਕ ਸਿਖਲਾਈ ਸੰਸਥਾ, ਹੁਸ਼ਿਆਰਪੁਰ ਵਿੱਚ, ਹਲਕਾ ਮੁਕੇਰੀਆਂ, ਦਸੂਹਾ, ਉਰਮਰ, ਸ਼ਾਮ ਚੁਰਾਸੀ(ਐਸਸੀ), ਹੁਸ਼ਿਆਰਪੁਰ ਅਤੇ ਚੱਬੇਵਾਲ (ਐਸਸੀ),

ਦੀਆਂ ਵੋਟਾਂ ਦੀ ਗਿਣਤੀ ਰਿਆਤ ਐਂਡ ਬਾਹਰਾ ਗਰੁੱਪ ਆਫ ਇੰਸਟੀਚਿਊਟ, ਹੁਸ਼ਿਆਰਪੁਰ ਦੀਆਂ ਵੱਖ ਵੱਖ ਥਾਵਾਂ 'ਤੇ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਲੋਕ ਸਭਾ ਹਲਕਾ ਨੰਬਰ 6 ਆਨੰਦਪੁਰ ਸਾਹਿਬ ਨਾਲ ਸਬੰਧਤ ਵੋਟਾਂ ਦੀ ਗਿਣਤੀ ਹਲਕੇ ਦੇ ਵੱਖ ਵੱਖ ਸਥਾਨਾਂ ਵਿੱਚ ਹੋਵੇਗੀ। ਉਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਗੜਸ਼ੰਕਰ, ਬੰਗਾ(ਐਸਸੀ), ਨਵਾਂ ਸ਼ਹਿਰ, ਬਲਾਚੌਰ ਦੀਆਂ ਵੋਟਾਂ ਦੀ ਗਿਣਤੀ ਦੁਆਬਾ ਪੌਲੀਟੈਕਨਿਕ ਕਾਲਜ, ਛੋਕਰਾਂ(ਰਾਹੋਂ) ਦੀਆਂ ਵੱਖ  ਵੱਖ  ਥਾਵਾਂ 'ਤੇ , ਵਿਧਾਨ ਸਭਾਹਲਕਾ ਆਨੰਦਪੁਰ ਸਾਹਿਬ , ਰੂਪਨਗਰ,

ਚਮਕੌਰ ਸਾਹਿਬ(ਐਸਸੀ), ਦੀ ਗਿਣਤੀ ਸਰਕਾਰੀ ਕਾਲਜ ਰੂਪਨਗਰ ਵਿੱਚ ਅਤੇ ਹਲਕਾ ਖਰੜ ਤੇ ਐਸਏਐਸ ਨਗਰ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਪਾਲੀਟੈਕਨਿਕ ਕਾਲਜ ਖੂਨੀਮਾਜਰਾ, ਖਰੜ ਦੀਆਂ ਵੱਖ ਵੱਖ ਥਾਵਾਂ ਵਿੱਚ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਲੋਕ ਸਭਾ ਹਲਕਾ ਨੰਬਰ 7 ਲੁਧਿਆਣਾ  ਵਿੱਚ ਪੈਂਦੇ   ਲੋਕ ਸਭਾ ਹਲਕਾ ਲੁਧਿਆਣਾ ਪੂਰਬੀ, ਲੁਧਿਆਣਾ ਦੱਖਣੀ , ਆਤਮ ਨਗਰ, ਲੁਧਿਆਣਾ ਕੇਂਦਰੀ, ਲੁਧਿਆਣਾ ਪੱਛਮੀ, ਲੁਧਿਆਣਾ ਉੱਤਰੀ, ਗਿੱਲ(ਐਸਸੀ), ਦਾਖਾ ਅਤੇ ਜਗਰਾਓਂ(ਐਸਸੀ) ਦੀਆਂ ਵੋਟਾਂ ਦੀ ਗਿਣਤੀ  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕੈਂਪਸ ਦੇ ਵੱਖ ਵੱਖ ਸਥਾਨਾਂ ਵਿੱਚ ਕੀਤੀ ਜਾਵੇਗੀ।

ਉਨਾਂ ਦੱਸਿਆ ਕਿ ਲੋਕ ਸਭਾ ਹਲਕਾ ਨੰਬਰ 8 ਫਤਹਿਗੜ ਸਾਹਿਬ ਨਾਲ ਸਬੰਧਤ ਵੋਟਾਂ ਦੀ ਗਿਣਤੀ ਹਲਕੇ ਦੇ ਵੱਖ ਵੱਖ ਸਥਾਨਾਂ ਵਿੱਚ ਹੋਵੇਗੀ। ਉਨਾਂ ਕਿਹਾ ਕਿ ਹਲਕਾ ਬਸੀ ਪਠਾਣਾਂ, ਫਤਹਿਗੜ ਸਾਹਿਬ, ਅਮਲੋਹ ਅਤੇ ਅਮਰਗੜ ਦੀਆਂ ਵੋਟਾਂ ਦੀ ਗਿਣਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫਤਹਿਗੜ ਸਾਹਿਬ ਵਿੱਚ, ਹਲਕਾ ਖੰਨਾ ਦੀ ਗਿਣਤੀ  ਜੀਐਨਈ ਪੋਲੀਟੈਕਨਿਕ ਕਾਲਜ ਲੁਧਿਆਣਾ ਵਿੱਚ ਕੀਤੀ ਜਾਵੇਗੀ। ਜਦਕਿ ਹਲਕਾ ਸਮਰਾਲਾ ਦੀ ਗਿਣਤੀ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ,ਲੁਧਿਆਣਾ ਵਿੱਚ ਕੀਤੀ ਜਾਵੇਗੀ।

ਹਲਕਾ ਸਾਹਨੇਵਾਲ , ਰਾਏਕੋਟ (ਐਸਸੀ), ਦੀ ਗਿਣਤੀ ਗੁਰੂ ਨਾਨਕ ਦੇਵ ਪੋਲੀਟੈਕਨਿਕ ਕਾਲਜ ਗਿੱਲ ਰੋਡ ਲੁਧਿਆਣਾ ਵਿੱਚ ਹੋਵੇਗੀ । ਇਸੇ ਤਰਾਂ ਪਾਇਲ(ਐਸਸੀ) ਦੀ ਵੋਟਾਂ ਦੀ ਗਿਣਤੀ ਗੁਰੂ ਨਾਨਕ ਦੇਵ ਪੋਲੀਟੈਕਨਿਕ ਕਾਲਜ, ਲੁਧਿਆਣਾ ਵਿਖੇ ਹੋਵੇਗੀ। ਉਨਾਂ ਦੱਸਿਆ ਕਿ ਲੋਕ ਸਭਾ ਹਲਕਾ ਨੰਬਰ 9 ਫਰੀਦਕੋਟ ਨਾਲ ਸਬੰਧਤ ਵੋਟਾਂ ਦੀ ਗਿਣਤੀ ਹਲਕੇ ਦੇ ਵੱਖ ਵੱਖ ਸਥਾਨਾਂ ਵਿੱਚ ਹੋਵੇਗੀ। ਉਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਨਿਹਾਲ ਵਾਲਾ, ਬਾਘਾ ਪੁਰਾਣਾ, ਮੋਗਾ ਅਤੇ ਧਰਮਕੋਟ ਦੀਆਂ ਵੋਟਾਂ ਦੀ ਗਿਣਤੀ ਆਈ.ਟੀ.ਆਈ ,ਮੋਗਾ ਵਿੱਚ ਕੀਤੀ ਜਾਵੇਗੀ।

ਹਲਕਾ ਗਿੱਦੜਬਾਹਾ ਦੀਆ ਵੋਟਾਂ ਦੀ ਗਿਣਤੀ ਪੰਡਤ ਚੇਤਨ ਦੇਵ ਕਾਲਜ ਆਫ ਐਜੂਕੇਸ਼ਨ, ਫਰੀਦਕੋਟ ਵਿੱਚ ਕੀਤੀ ਜਾਵੇਗੀ। ਵਿਧਾਨ ਸÝਭਾ ਹਲਕਾ ਫਰੀਦਕੋਟ , ਕੋਟਕਪੂਰਾ, ਜੈਤੋਂ ਅਤੇ ਰਾਮਪੁਰਾ ਫੂਲ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਬਰਜਿੰਦਰਾ ਕਾਲਜ ਫਰੀਦਕੋਟ ਦੀਆਂ ਵੱਖ ਵੱਖ ਥਾਵਾਂ 'ਤੇ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਲੋਕ ਸਭਾ ਹਲਕਾ ਨੰਬਰ 10 ਫਿਰੋਜ਼ਪੁਰ ਨਾਲ ਸਬੰਧਤ ਵੋਟਾਂ ਦੀ ਗਿਣਤੀ ਹਲਕੇ ਦੇ ਵੱਖ ਵੱਖ ਸਥਾਨਾਂ ਵਿੱਚ ਹੋਵੇਗੀ।

ਉਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ, ਫਿਰੋਜ਼ਪੁਰ ਦਿਹਾਤੀ ਅਤੇ ਗੁਰੂ ਹਰ ਸਹਾਇ ਦੀਆਂ ਵੋਟਾਂ ਦੀ ਗਿਣਤੀ ਦੇਵ ਰਾਜ ਗਰੁੱਪ ਆਫ ਟੈਕਨੀਕਲ ਕੈਂਪਸ, ਜੀਰਾ ਰੋਡ ,ਫਿਰੋਜ਼ਪੁਰ ਵਿੱਚ ਕੀਤੀ ਜਾਵੇਗੀ। ਹਲਕਾ ਜਲਾਲਾਬਾਦ ਦੀ ਗਿਣਤੀ ਐਸ.ਕੇ.ਬੀ ਡੀ.ਏ.ਵੀ . ਸੈਂਟਨਰੀ, ਸੀਨੀਅਰ ਸੈਕੰਡਰੀ , ਪਬਲਿਕ ਸਕੂਲ ਵਿੱਚ ਹੋਵੇਗੀ। ਹਲਕਾ ਫਾਜ਼ਿਲਕਾ ਦੀਆਂ ਵੋਟਾਂ ਦੀ ਗਿਣਤੀ ਐਸ.ਕੇ.ਬੀ ਡੀ.ਏ.ਵੀ . ਸੈਂਟਨਰੀ, ਸੀਨੀਅਰ ਸੈਕੰਡਰੀ ਸਕੂਲ, ਪੈਂਚਾ ਵਾਲੀ, ਫਾਜ਼ਿਲਕਾ ਵਿੱਚ ਅਤੇ ਅਬੋਹਰ ਤੇ ਬਲੂਆਣਾ (ਐਸਸੀ) ਦੀਆਂ ਵੋਟਾਂ ਦੀ ਗਿਣਤੀ ਐਮ.ਆਰ ਕਾਲਜ ,ਫਾਜ਼ਿਲਕਾ ਵਿੱਚ ਕੀਤੀ ਜਾਵੇਗੀ।

ਇਸੇ ਤਰਾਂ ਮਲੋਟ ਅਤੇ ਸ੍ਰੀ ਮੁਕਤਸਰ ਸਾਹਿਬ ਦੀਆਂ ਵੋਟਾਂ ਦੀ ਗਿਣਤੀ ਗੁਰੂ ਨਾਨਕ ਕਾਲਜ ,ਟਿੱਬੀ ਸਾਹਿਬ ਰੋਡ, ਸ੍ਰੀ ਮੁਕਤਸਰ ਸਾਹਿਬ ਵਿੱਚ ਕੀਤੀ  ਜਾਵੇਗੀ। ਡਾ. ਰਾਜੂ ਨੇ ਕਿਹਾ ਲੋਕ ਸਭਾ ਹਲਕਾ ਨੰਬਰ 11 ਬਠਿੰਡਾ ਨਾਲ ਸਬੰਧਤ ਵੋਟਾਂ ਦੀ ਗਿਣਤੀ ਹਲਕੇ ਦੇ ਵੱਖ ਵੱਖ ਸਥਾਨਾਂ ਵਿੱਚ ਹੋਵੇਗੀ। ਉਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਲੰਬੀ, ਬਠਿੰਡਾ ਸ਼ਹਿਰੀ ਅਤੇ ਤਲਵੰਡੀ ਸਾਬੋ ਦੀਆਂ ਵੋਟਾਂ ਦੀ ਗਿਣਤੀ ਇੰਸਟੀਚਿਊਟ ਆਫ ਹੋਟਲ ਮੈਨੇਜਮੈਂਟ,ਬਠਿੰਡਾ ਵਿੱਚ, ਭੁੱਚੋ ਮੰਡੀ (ਐਸਸੀ), ਬਠਿੰਡਾ ਦਿਹਾਤੀ(ਐਸਸੀ) ਅਤੇ ਮੌੜ ਦੀਆਂ ਵੋਟਾਂ ਦੀ ਗਿਣਤੀ ਪੈਸਕੋ ਵੋਕੇਸ਼ਨਲ ਟਰੇਨਿੰਗ ਇੰਸਟੀਚਿਊਟ,

ਬਠਿੰਡਾ ਦੇ ਵੱਖ ਵੱਖ ਸਥਾਨਾਂ 'ਤੇ ਕੀਤੀ ਜਾਵੇਗੀ। ਹਲਕਾ ਮਾਨਸਾ, ਸਰਦੂਲਗੜ ਅਤੇ ਬੁਢਲਾਢਾ (ਐਸਸੀ) ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਵਿੱਚ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਲੋਕ ਸਭਾ ਹਲਕਾ ਨੰਬਰ 12 ਸੰਗਰੂਰ ਨਾਲ ਸਬੰਧਤ ਵੋਟਾਂ ਦੀ ਗਿਣਤੀ ਹਲਕੇ ਦੇ ਵੱਖ ਵੱਖ ਸਥਾਨਾਂ ਵਿੱਚ ਹੋਵੇਗੀ। ਉਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਲਹਿਰਾ, ਦਿੜਬਾ(ਐਸਸੀ), ਸੁਨਾਮ, ਭਦੌੜ(ਐਸਸੀ), ਬਰਨਾਲਾ, ਮਹਿਲ ਕਲਾਂ(ਐਸਸੀ), ਮਾਲੇਰ ਕੋਟਲਾ, ਧੂਰੀ ਅਤੇ ਸੰਗਰੂਰ ਦੀਆ ਵੋਟਾਂ ਦੀ ਗਿਣਤੀ ਦੇਸ਼ ਭਗਤ ਪੌਲੀਟੈਕਨਿਕ ਕਾਲਜ, ਧੂਰੀ ਵਿੱਚ ਕੀਤੀ ਜਾਵੇਗੀ। 

ਡਾ. ਰਾਜ ਦੱਸਿਆ ਕਿ ਲੋਕ ਸਭਾ ਹਲਕਾ ਨੰਬਰ 13 ਪਟਿਆਲਾ ਨਾਲ ਸਬੰਧਤ ਵੋਟਾਂ ਦੀ ਗਿਣਤੀ ਹਲਕੇ ਦੇ ਵੱਖ ਵੱਖ ਸਥਾਨਾਂ ਵਿੱਚ ਹੋਵੇਗੀ। ਉਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਨਾਭਾ (ਐਸਸੀ) ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਆਈ.ਟੀ.ਆਈ., ਨੇੜੇ ਪੀਆਰਟੀਸੀ ਵਰਕਸ਼ਾਪ, ਪਟਿਆਲਾ ਵਿੱਚ ਕੀਤੀ ਜਾਵੇਗੀ। ਵਿਧਾਨ ਹਲਕਾ ਪਟਿਆਲਾ ਦਿਹਾਤੀ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਪੌਲੀਟੈਕਨਿਕ ਕਾਲਜ ਫਾਰ ਗਰਲਜ਼, ਪਟਿਆਲਾ ਵਿੱਚ ਹੋਵੇਗੀ।

ਹਲਕਾ ਰਾਜਪੁਰਾ, ਡੇਰਾ ਬਸੀ ਅਤੇ ਘਨੌਰ ਦੀਆਂ ਵੋਟਾਂ ਦੀ ਗਿਣਤੀ ਪੰਜਾਬੀ ਯੁਨੀਵਰਸਿਟੀ ਦੀਆਂ ਵੱਖ ਵੱਖ ਥਾਵਾਂ 'ਤੇ ਕੀਤੀ ਜਾਵੇਗੀ। ਹਲਕਾ ਸਨੌਰ ਦੀ ਵੋਟਾਂ ਦੀ ਗਿਣਤੀ ਸਰਕਾਰੀ ਪੌਲੀਟੈਕਨਿਕ ਕਾਲਜ ਫਾਰ ਗਰਲਜ਼ , ਐਸਐਸਟੀ ਨਗਰ, ਰਾਜਪੁਰਾ ਰੋਡ, ਪਟਿਆਲਾ ਵਿੱਚ ਕੀਤੀ ਜਾਵੇਗੀ। ਵਿਧਾਨ ਸਭਾ ਹਲਕਾ ਪਟਿਆਲਾ ਦੀ ਗਿਣਤੀ ਥਾਪਰ ਯੂਨੀਵਰਸਿਟੀ ਪਟਿਆਲਾ ਵਿੱਚ ਕੀਤੀ ਜਾਵੇਗੀ। ਇਸੇ ਤਰਾਂ ਸਮਾਣਾ ਤੇ ਸ਼ੁਤਰਾਣਾ (ਐਸਸੀ) ਦੀਆਂ ਵੋਟਾਂ ਦੀ ਗਿਣਤੀ ਜਿਮਨੇਜ਼ੀਅਮ ਹਾਲ ਪੋਲੋ ਗਰਾਊਂਡ, ਪਾਰਟ-1 ਅਤੇ ਪਾਰਟ-2 ਪਟਿਆਲਾ ਵਿੱਚ ਕੀਤੀ ਜਾਵੇਗੀ।    

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement