ਪੰਜਾਬ ’ਚ ਹੋਰ ਮਹਿੰਗੀ ਹੋਵੇਗੀ ਬਿਜਲੀ, ਚੋਣ ਨਤੀਜਿਆਂ ਮਗਰੋਂ ਕੈਪਟਨ ਕਰ ਸਕਦੇ ਨੇ ਐਲਾਨ
Published : May 22, 2019, 4:18 pm IST
Updated : May 22, 2019, 4:18 pm IST
SHARE ARTICLE
Captain Amarinder Singh
Captain Amarinder Singh

3 ਫ਼ੀਸਦ ਤੱਕ ਹੋਵੇਗਾ ਵਾਧਾ

ਚੰਡੀਗੜ੍ਹ: ਚੋਣ ਨਤੀਜੇ ਆਉਣ ਮਗਰੋਂ ਪੰਜਾਬ ਸਰਕਾਰ ਪੰਜਾਬੀਆਂ ਦੀ ਜੇਬ੍ਹ ’ਤੇ ਹੋਰ ਬੋਝ ਪਾ ਸਕਦੀ ਹੈ। ਸੂਤਰਾਂ ਮੁਤਾਬਕ, ਪੰਜਾਬ ਸਰਕਾਰ ਬਿਜਲੀ ਦਰਾਂ ਵਿਚ ਵਾਧਾ ਕਰਨ ਦੀ ਤਿਆਰੀ ਵਿਚ ਹੈ। ਇਹ ਵਾਧਾ 3 ਫ਼ੀਸਦ ਤੱਕ ਕੀਤਾ ਜਾ ਰਿਹਾ ਹੈ। 23 ਮਈ ਨੂੰ ਚੋਣ ਨਤੀਜੇ ਆਉਣ ਮਗਰੋਂ ਤੇ ਆਦਰਸ਼ ਚੋਣ ਜ਼ਾਬਤਾ ਖ਼ਤਮ ਹੋਣ ਮਗਰੋਂ ਹੀ ਬਿਜਲੀ ਦਰਾਂ ਵਿਚ ਵਾਧੇ ਦਾ ਐਲਾਨ ਕੀਤਾ ਜਾ ਸਕਦਾ ਹੈ। ਜਾਣਕਾਰੀ ਮੁਤਾਬਕ, ਇਹ ਵਧੀਆਂ ਦਰਾਂ ਅਪਰੈਲ ਮਹੀਨੇ ਤੋਂ ਹੀ ਲਾਗੂ ਹੋਣਗੀਆਂ।

Power Tariff will be hike in PunjabPower Tariff will be hike in Punjab

ਜ਼ਿਕਰਯੋਗ ਹੈ ਕਿ ਬਿਜਲੀ ਦਰਾਂ ਵਿਚ ਵਾਧੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਵਿਰੋਧ ਜਤਾਇਆ ਹੈ। ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਵਿਧਾਇਕ ਹਰਪਾਲ ਚੀਮਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵਲੋਂ ਬਿਜਲੀ ਦਰਾਂ ਵਿਚ ਹੋਰ ਵਾਧਾ ਕਰਨ ਦੀਆਂ ਤਿਆਰੀਆਂ ਨੂੰ ਗ਼ਲਤ ਕਰਾਰ ਦਿਤਾ ਹੈ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਵਿਚ ਪੰਜਾਬ ਹੀ ਇਕ ਅਜਿਹਾ ਸੂਬਾ ਹੈ ਜਿੱਥੇ ਸਭ ਤੋਂ ਵੱਧ ਮਹਿੰਗੀ ਬਿਜਲੀ ਹੈ। ਉਨ੍ਹਾਂ ਕੈਪਟਨ ਸਰਕਾਰ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸਬਕ ਲੈਣ ਦੀ ਸਲਾਹ ਦਿਤੀ ਹੈ, ਤਾਂ ਜੋ ਬੇਹੱਦ ਮਹਿੰਗੀਆਂ ਬਿਜਲੀ ਦਰਾਂ ਦੇ ਸਤਾਏ ਪੰਜਾਬੀ ਵੀ ਸੁੱਖ ਦਾ ਸਾਹ ਲੈ ਸਕਣ।

Harpal CheemaHarpal Cheema

ਹਰਪਾਲ ਚੀਮਾ ਨੇ ਕਿਹਾ ਕਿ 4 ਸਾਲਾਂ ਦੌਰਾਨ ਕੇਜਰੀਵਾਲ ਸਰਕਾਰ ਨੇ ਦਿੱਲੀ ਨੂੰ ਦੇਸ਼ ਦਾ ਸਭ ਤੋਂ ਸਸਤੀ ਬਿਜਲੀ ਮੁਹੱਈਆ ਕਰਵਾਉਣ ਵਾਲਾ ਰਾਜ ਬਣਾਇਆ ਹੈ। ਜੇਕਰ ਕੇਜਰੀਵਾਲ ਸਰਕਾਰ ਅਜਿਹਾ ਕਰ ਸਕਦੀ ਹੈ ਤਾਂ ਕੈਪਟਨ ਸਰਕਾਰ ਕਿਉਂ ਨਹੀਂ ਕਰ ਕਰਦੀ? ਹਰਪਾਲ ਚੀਮਾ ਨੇ ਕੈਪਟਨ ਸਰਕਾਰ ਨੂੰ ਮੰਗ ਕੀਤੀ ਹੈ ਕਿ ਬਿਜਲੀ ਦਰਾਂ ਵਿਚ ਵਾਧਾ ਕਰਕੇ ਪੰਜਾਬ ਦੇ ਲੋਕਾਂ ’ਤੇ ਵਾਧੂ ਦਾ ਭਾਰ ਨਾ ਪਾਇਆ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement