ਜਰਜਰੀ ਕਾਨੂੰਨ ਵਿਵਸਥਾ ਕਾਰਨ ਹੋ ਰਹੇ ਨੇ ਪੰਚਾਂ-ਸਰਪੰਚਾਂ 'ਤੇ ਹਮਲੇ- ਪ੍ਰੋ. ਬਲਜਿੰਦਰ ਕੌਰ
Published : May 22, 2020, 6:42 pm IST
Updated : May 22, 2020, 7:12 pm IST
SHARE ARTICLE
Photo
Photo

ਪੰਚਾਇਤੀ ਰਾਜ ਦੇ ਚੁਣੇ ਹੋਏ ਨੁਮਾਇੰਦਿਆਂ ਦੀ ਸੁਰੱਖਿਆ ਬਣਾਉਣਾ ਸਰਕਾਰ ਦਾ ਮੁੱਢਲਾ ਫ਼ਰਜ਼-'ਆਪ'

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੇ ਕਾਨੂੰਨ ਵਿਵਸਥਾ 'ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਅਪਰਾਧੀ ਪ੍ਰਵਿਰਤੀ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਨੂੰਨ ਦੀ ਕੋਈ ਪ੍ਰਵਾਹ ਨਹੀਂ ਹੈ, ਉਹ ਦਿਨ ਦਿਹਾੜੇ ਕਿਸੇ ਵੀ ਵਾਰਦਾਤ ਨੂੰ ਅੰਜਾਮ ਦੇਣ 'ਚ ਹਿਚਕਚਾਹਟ ਨਹੀਂ ਦਿਖਾਉਂਦੇ। ਜਿਸ ਕਾਰਨ ਆਮ ਲੋਕ ਹੀ ਨਹੀਂ ਪੰਚਾਇਤੀ ਰਾਜ ਪ੍ਰਣਾਲੀ ਰਾਹੀਂ ਚੁਣੇ ਹੋਏ ਨੁਮਾਇੰਦੇ ਵੀ ਸੁਰੱਖਿਅਤ ਨਹੀਂ ਹਨ।

Baljinder KaurBaljinder Kaur

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੀ ਮੁੱਖ ਬੁਲਾਰਾ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਪੰਚ ਸਰਪੰਚ ਡਰ ਅਤੇ ਭੈਅ ਦੇ ਛਾਏ ਥੱਲੇ ਹਨ। ਪੰਚਾਂ-ਸਰਪੰਚਾਂ ਦੇ ਵਫ਼ਦਾਂ ਨੂੰ ਮੁੱਖ ਮੰਤਰੀ ਤੋਂ ਲੈ ਕੇ ਵਿਰੋਧੀ ਧਿਰ ਦੇ ਆਗੂਆਂ ਤੱਕ ਆਪਣੀ ਸੁਰੱਖਿਆ ਬਾਰੇ ਪਹੁੰਚ ਕਰਨੀ ਪੈ ਰਹੀ ਹੈ।

Capt. Amrinder Singh Capt. Amrinder Singh

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਨਾਲ ਸੰਬੰਧਿਤ ਪੰਚਾਂ-ਸਰਪੰਚਾਂ ਅਤੇ ਸੰਮਤੀ ਮੈਂਬਰਾਂ ਦੇ ਵਫ਼ਦ ਵੱਲੋਂ ਆਪਣੀ ਸੁਰੱਖਿਆ ਲਈ ਮੰਗ ਪੱਤਰ ਮੁੱਖ ਮੰਤਰੀ ਨੂੰ ਦੇਣ ਲਈ ਬੇਵੱਸ ਹੋਣਾ ਸਰਕਾਰ ਲਈ ਬੇਹੱਦ ਸ਼ਰਮਨਾਕ ਹੈ।

AAP distributed smartphonePhoto

ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਗਰਾਮ ਪੰਚਾਇਤ ਹੱਲੋਤਾਲੀ, ਨਰੈਣਗੜ ਛੰਨਾ, ਮਾਲੂ ਹੇੜੀ, ਸਰਾਣਾ, ਮੱਖੇਪੁਰ, ਨਲੀਨੀ, ਛਲੇੜੀ ਖੁਰਦ, ਤਾਣਾ, ਮੁਹੰਮਦੀਪਰ, ਛਲੇੜੀ ਕਲਾਂ, ਪੰਜੋਲੀ ਖੁਰਦ, ਅਮਰਗੜ, ਪੰਜੋਲੀ ਕਲਾਂ, ਨਲੀਨਾ ਖੁਰਦ, ਬਾਗੜੀਆਂ, ਗੁਣੀਆਂ ਮਾਜਰਾ, ਪਟਿਆਲਾ ਜਿਲੇ ਦੇ ਗ੍ਰਾਮ ਪੰਚਾਇਤ ਚਲੈਲਾ, ਲੱਗ, ਰੌਂਗਲਾ, ਨੰਦਪੁਰ ਕੇਸ਼ੋ ਅਤੇ ਐਸ.ਏ.ਐਸ ਨਗਰ ਜਿਲੇ ਦੀਆਂ ਮਛਲੀ ਕਲਾਂ, ਝੰਜੇੜੀ, ਸੁਵਾੜਾ ਕਲਾਂ, ਝੰਜੇੜੀ, ਸੁਵਾੜਾ, ਚੂਹੜ ਮਾਜਰਾ, ਪੱਤੋ ਆਦਿ ਪੰਚਾਇਤਾਂ ਨੇ ਪਟਿਆਲਾ, ਅੰਮ੍ਰਿਤਸਰ ਅਤੇ ਹੋਰ ਜ਼ਿਲਿਆਂ 'ਚ ਸਰਪੰਚਾਂ ਦੀਆਂ ਹੋਈਆਂ ਹੱਤਿਆਵਾਂ ਅਤੇ ਪੰਚਾਇਤੀ ਨੁਮਾਇੰਦਿਆਂ 'ਤੇ ਲੌਕਡਾਊਨ ਦੌਰਾਨ ਹੋਏ ਹਮਲਿਆਂ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਕੋਲ ਚੁਣੇ ਹੋਏ ਪੰਚਾਂ, ਸਰਪੰਚਾਂ ਅਤੇ ਸੰਮਤੀ ਮੈਂਬਰਾਂ ਦੀ ਸੁਰੱਖਿਆ ਦੀ ਗੁਹਾਰ ਲਗਾਈ ਹੈ।

Baljinder Kaur Baljinder Kaur

ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਸੂਬੇ ਦੀ ਖੋਖਲੀ ਰਾਜ ਵਿਵਸਥਾ ਦੇ ਮੱਦੇਨਜ਼ਰ ਇਨ੍ਹਾਂ ਚੁਣੇ ਹੋਏ ਨੁਮਾਇੰਦਿਆਂ ਦੀ ਚਿੰਤਾ ਜਾਇਜ਼ ਹੈ। ਜਿਸ ਲਈ ਮੁੱਖ ਮੰਤਰੀ ਨੂੰ ਸੂਬੇ ਦੀ ਕਾਨੂੰਨ ਵਿਵਸਥਾ ਸੁਧਾਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ, ਕਿਉਂਕਿ ਗ੍ਰਹਿ ਮੰਤਰੀ ਦੀ ਜ਼ਿੰਮੇਵਾਰੀ ਵੀ ਮੁੱਖ ਮੰਤਰੀ ਕੋਲ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement