ਅਧਿਆਪਕਾਂ ਦੀ ਡਿਊਟੀ ਸ਼ਰਾਬ ਦੀਆਂ ਫ਼ੈਕਟਰੀਆਂ ਵਿਚ ਲਗਾਉਣ 'ਤੇ ਭਾਈ ਲੌਂਗੋਵਾਲ ਵਲੋਂ ਤਿੱਖਾ ਪ੍ਰਤੀਕਰਮ
Published : May 22, 2020, 10:47 pm IST
Updated : May 22, 2020, 10:47 pm IST
SHARE ARTICLE
1
1

ਅਧਿਆਪਕਾਂ ਦੀ ਡਿਊਟੀ ਸ਼ਰਾਬ ਦੀਆਂ ਫ਼ੈਕਟਰੀਆਂ ਵਿਚ ਲਗਾਉਣ 'ਤੇ ਭਾਈ ਲੌਂਗੋਵਾਲ ਵਲੋਂ ਤਿੱਖਾ ਪ੍ਰਤੀਕਰਮ

ਅੰਮ੍ਰਿਤਸਰ 22 ਮਈ ( ਸੁਖਵਿੰਦਰਜੀਤ ਸਿੰਘ ਬਹੋੜੂ) : ਗੁਰਦਾਸਪੁਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਅਧਿਆਪਕਾਂ ਦੀ ਡਿਊਟੀ ਸ਼ਰਾਬ ਦੀਆਂ ਫ਼ੈਕਟਰੀਆਂ ਵਿਚ ਲਗਾਉਣ ਦੇ ਆਦੇਸ਼ਾਂ 'ਤੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਤਿੱਖਾ ਪ੍ਰਤੀਕਰਮ ਦਿਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਨੂੰ ਅਨੈਤਿਕ ਕਾਰਵਾਈ ਕਰਾਰ ਦਿੰਦਿਆਂ ਸਬੰਧਤ ਡੀ.ਸੀ. ਵਿਰੁਧ ਕਾਰਵਾਈ ਦੀ ਮੰਗ ਕੀਤੀ ਹੈ। ਭਾਵੇਂ ਇਹ ਹੁਕਮ ਭਾਰੀ ਵਿਰੋਧ ਮਗਰੋਂ ਵਾਪਸ ਲੈ ਲਿਆ ਗਿਆ ਹੈ ਪਰੰਤੂ ਇਸ ਨੇ ਧਾਰਮਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਤੋਂ ਇਹ ਸਿੱਧ ਹੋਇਆ ਹੈ ਕਿ ਕਈ ਜ਼ਿਲ੍ਹਾ ਅਧਿਕਾਰੀ ਸੂਬੇ ਦੇ ਲੋਕਾਂ ਦੀਆਂ ਧਾਰਮਕ ਭਾਵਨਾਵਾਂ ਸਬੰਧੀ ਜਾਣਕਾਰੀ ਤੋਂ ਸੱਖਣੇ ਹਨ। ਬਹੁਤਿਆਂ ਨੂੰ ਖਿੱਤੇ ਦੀਆਂ ਰਵਾਇਤਾਂ ਪ੍ਰੰਪਰਾਵਾਂ, ਇਤਿਹਾਸ ਅਤੇ ਕਦਰਾਂ ਕੀਮਤਾਂ ਦੀ ਕੋਈ ਸਮਝ ਨਹੀਂ ਹੈ।

1

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਇਸ ਤੋਂ ਕੁੱਝ ਦਿਨ ਪਹਿਲਾਂ ਵੀ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਵਲੋਂ ਧਾਰਮਕ ਅਸਥਾਨਾਂ ਤੋਂ ਸ਼ਰਾਬ ਸਬੰਧੀ ਅਨਾਊਂਸਮੈਂਟ ਕਰਵਾਉਣ ਦੇ ਹੁਕਮ ਚਾੜੇ ਗਏ ਸਨ। ਇਸ ਤੋਂ ਵੱਡੀ ਤਰਾਸਦੀ ਕੀ ਹੋ ਸਕਦੀ ਹੈ ਕਿ ਧਾਰਮਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਵਿਰੁੱਧ ਕਾਰਵਾਈ ਕਰਨ ਵਾਲੇ ਜ਼ਿੰਮੇਵਾਰ ਅਧਿਕਾਰੀ ਹੀ ਸਿੱਖ ਭਾਵਨਾਵਾਂ ਨੂੰ ਸੱਟ ਮਾਰ ਰਹੇ ਹਨ। ਇਹ ਪਹਿਲੀ ਵਾਰ ਨਹੀਂ ਹੋਇਆ ਸਗੋਂ ਵਾਰ-ਵਾਰ ਹੋ ਰਿਹਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਗਲਤੀ ਕਰ ਕੇ ਉਸ ਦੀ ਮੁਆਫ਼ੀ ਮੰਗ ਲੈਣੀ ਜਾਂ ਅਪਣੇ ਹੁਕਮਾਂ ਤੋਂ ਪਿਛੇ ਹਟ ਜਾਣਾ ਹੀ ਹੱਲ ਨਹੀਂ ਹੈ ਸਗੋਂ ਅਜਿਹੇ ਅਧਿਕਾਰੀਆਂ ਦੀ ਜਵਾਬਤਲਬੀ ਹੋਣੀ ਚਾਹੀਦੀ ਹੈ। ਅਧਿਆਪਕਾਂ ਵਿਚੋਂ ਬਹੁਤ ਸਾਰੇ ਅੰਮ੍ਰਿਤਧਾਰੀ ਗੁਰਸਿੱਖ ਵੀ ਹਨ ਜਿਨ੍ਹਾਂ ਨੂੰ ਸ਼ਰਾਬ ਦੀਆਂ ਫ਼ੈਕਟਰੀਆਂ ਵਿਚ ਭੇਜਣ ਦੀਆਂ ਹਦਾਇਤਾਂ ਕਿਸੇ ਪੱਖ ਤੋਂ ਜਾਇਜ਼ ਨਹੀਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement