ਖ਼ਬਰਾਂ |

ਤਾਜ਼ਾ |

ਮੰਗਾਂ ਨੂੰ ਲੈ ਕੇ ਕੇਂਦਰੀ ਟਰੇਡ ਯੂਨੀਅਨਾਂ ਦੇ ਆਗੂ ਡੀਸੀ ਦਫ਼ਤਰ ਅੱਗੇ ਗਰਜੇ
Published : May 22, 2020, 9:40 pm IST
Updated : May 22, 2020, 9:40 pm IST
SHARE ARTICLE
ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਤੇ ਮੰਗ ਪੱਤਰ ਸੌਂਪਦੇ ਆਗੂ। ਸੰਜੂ
ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਤੇ ਮੰਗ ਪੱਤਰ ਸੌਂਪਦੇ ਆਗੂ। ਸੰਜੂ

ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਨਾਂ ਸੌਂਪਿਆ ਮੰਗ ਪੱਤਰ

ਸ੍ਰੀ ਮੁਕਸਤਰ ਸਾਹਿਬ, 22 ਮਈ (ਰਣਜੀਤ ਸਿੰਘ/ਕਸ਼ਮੀਰ ਸਿੰਘ) : ਕੇਂਦਰੀ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੇਂਦਰ 'ਤੇ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਤਹਿਸੀਲਦਾਰ ਰਾਜੇਸ਼ ਕੁਮਾਰ ਨੂੰ ਮੰਗ ਪੱਤਰ ਸੌਂਪਿਆ। ਇਸ ਤੋਂ ਪਹਿਲਾਂ ਆਗੂਆਂ ਨੇ ਡੀਸੀ ਦਫ਼ਤਰ ਅੱਗੇ ਕੇਂਦਰ ਤੇ ਸੂਬਾ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਕਿਰਤ ਕਾਨੂੰਨਾਂ ਵਿੱਚ ਕੀਤੀਆਂ ਜਾ ਰਹੀਆਂ ਮਜ਼ਦੂਰ ਵਿਰੋਧੀ ਸੋਧਾਂ ਵਾਪਸ ਲਈਆਂ ਜਾਣ, ਮਜ਼ਦੂਰਾਂ, ਮੁਲਾਜ਼ਮਾਂ ਤੇ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਮੰਨੀਆਂ ਜਾਣ।

ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਤੇ ਮੰਗ ਪੱਤਰ ਸੌਂਪਦੇ ਆਗੂ। ਸੰਜੂਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਤੇ ਮੰਗ ਪੱਤਰ ਸੌਂਪਦੇ ਆਗੂ। ਸੰਜੂ


ਇਸ ਮੌਕੇ ਪ.ਸ.ਸ.ਫ (ਰਾਣਾ), ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ, ਕੇਂਦਰੀ ਟਰੇਡ ਯੂਨੀਅਨ ਸੀਟੂ, ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ, ਆਲ ਇੰਡੀਆ ਕਿਸਾਨ ਸਭਾ ਦੇ ਆਗੂਆਂ ਮਨੋਹਰ ਲਾਲ ਸ਼ਰਮਾ, ਪਵਨ ਕੁਮਾਰ, ਤਰਸੇਮ ਲਾਲ, ਅੰਮ੍ਰਿਤਪਾਲ ਕੌਰ ਚਹਿਲ ਅਤੇ ਸੁਖਦੇਵ ਸਿੰਘ ਨੇ ਕਿਹਾ ਕਿ ਪੰਜਾਬ ਦੇ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਪਿਛਲੇ ਅੱਠ ਸਾਲਾਂ ਤੋਂ ਸੋਧ ਨਹੀਂ ਕੀਤੀ ਗਈ ਤੇ ਘੱਟੋ ਘੱਟ ਉਜਰਤ 21 ਹਜ਼ਾਰ ਰੁਪਏ ਕੀਤੀ ਜਾਵੇ, ਸੋਧੀਆਂ ਉਜਰਤਾਂ ਸਤੰਬਰ 2017 ਤੋਂ ਲਾਗੂ ਕੀਤੀਆਂ ਜਾਣ, ਮਹਿੰਗਾਈ ਭੱਤਾ ਸਬੰਧੀ ਲਾਗੂ ਕੀਤਾ 9 ਮਈ ਵਾਲਾ ਨੋਟੀਫਿਕੇਸ਼ਨ ਵਾਪਸ ਲਿਆ ਜਾਵੇ, ਕੰਮ ਦੇ ਘੰਟੇ ਪਹਿਲਾਂ ਦੀ ਤਰ੍ਹਾਂ ਹੀ ਅੱਠ ਘੰਟੇ ਹੀ ਕੀਤੇ ਜਾਣ, ਕਿਰਤ ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਵਾਪਸ ਲਈਆਂ ਜਾਣ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਹਰ ਤਰ੍ਹਾਂ ਦੇ ਨਿੱਜੀਕਰਨ ਨੂੰ ਠੱਲ ਪਾਈ ਜਾਵੇ, ਮਨਰੇਗਾ ਮਜ਼ਦੂਰਾਂ ਨੂੰ ਸਾਲ 'ਚ 200 ਦਿਨ ਕੰਮ ਦਿੱਤਾ ਜਾਵੇ, ਬਿਜਲੀ ਬਿੱਲ 2020 ਵਾਪਸ ਲਿਆ ਜਾਵੇ, ਉਸਾਰੀ ਮਜ਼ਦੂਰਾਂ ਦੀਆਂ ਕਾਪੀਆਂ ਨਵਿਆਉਣ ਦਾ ਸਮਾਂ 31 ਦਸੰਬਰ 2020 ਤੱਕ ਕੀਤਾ ਜਾਵੇ, ਕੋਰੋਨਾ ਮਹਾਂਮਾਰੀ ਦੌਰਾਨ ਫਰੰਟ ਲਾਈਨ ਤੇ ਕੰਮ ਕਰ ਰਹੇ ਮਜ਼ਦੂਰਾਂ, ਮੁਲਾਜ਼ਮਾਂ, ਰੋਡਵੇਜ ਕਾਮਿਆਂ, ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਮਿਡ ਡੇ ਮੀਲ ਵਰਕਰਾਂ, ਪੇਂਡੂ ਚੌਂਕੀਦਾਰਾਂ ਤੋਂ ਇਲਾਵਾ ਡਿਊਟੀ ਦੇ ਰਹੇ ਕਾਮਿਆਂ ਨੂੰ ਸੁਰੱਖਿਆ ਸਮਾਨ ਦਿੱਤਾ ਜਾਵੇ ਅਤੇ ਇਨ੍ਹਾਂ ਨੂੰ 50 ਲੱਖ ਰੁਪਏ ਬੀਮੇ ਦੇ ਘੇਰੇ ਵਿੱਚ ਲਿਆਂਦਾ ਜਾਵੇ, ਲਾਕਡਾਊਨ ਦੌਰਾਨ ਮਜ਼ਦੂਰਾਂ ਨੂੰ ਪੂਰੀਆਂ ਤਨਖਾਹਾਂ ਦਿੱਤੀਆਂ ਜਾਣ, ਕਿਸੇ ਵੀ ਮਜ਼ਦੂਰ ਜਾਂ ਮੁਲਾਜ਼ਮ ਨੂੰ ਕੰਮ ਤੋਂ ਨਾ ਹਟਾਇਆ ਜਾਵੇ।


ਇਸ ਮੌਕੇ ਕੁਲਵਿੰਦਰ ਸਿੰਘ, ਪਰਮਜੀਤ ਸਿੰਘ, ਮੁਕੇਸ਼ ਕੁਮਾਰ, ਨਛੱਤਰ ਸਿੰਘ, ਵਿਜੈ ਕੁਮਾਰ ਗੋਇਲ, ਵਰੀਪਾਲ ਕੌਰ, ਅਮਨਦੀਪ ਕੌਰ, ਖਰੈਤੀ ਲਾਲ, ਨੀਨਾ ਰਾਣੀ ਸੋਥਾ, ਕਮਲਦਾਸ, ਰੁਕਮਦਾਸ, ਸੁਬੇਗ ਸਿੰਘ ਅਤੇ ਧੰਨਾ ਸਿੰਘ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement