
ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਹਈਆ ਕਰਵਾਏ ਜਾਣ ਵਾਲੇ ਦੁਪਹਿਰ ਦੇ ਖਾਣ ਲਈ ਮਿਡ ਡੇ ਮੀਲ ਸਕੀਮ
ਚੰਡੀਗੜ੍ਹ - ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਹਈਆ ਕਰਵਾਏ ਜਾਣ ਵਾਲੇ ਦੁਪਹਿਰ ਦੇ ਖਾਣ ਲਈ ਮਿਡ ਡੇ ਮੀਲ ਸਕੀਮ ਦੇ ਹੇਠ ਕੁਕਿੰਗ ਲਾਗਤ ਦੀਆ ਦਰਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ।
File photo
ਇਸ ਦੀ ਜਣਕਾਰੀ ਦਿੰਦੇ ਹੋਏ ਅੱਜ ਏਥੇ ਪੰਜਾਬ ਸਟੇਟ ਮਿਡ ਡੇ ਮੀਲ ਸੋਸਾਇਟੀ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪਹਿਲੀ ਤੋਂ ਪੰਜਾਵੀ ਜਮਾਤ ਤੱਕ ਦੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਜੋ ਕੁਕਿੰਗ ਲਾਗਤ 4.48 ਰੁਪਏ ਪ੍ਰਤੀ ਵਿਦਿਆਰਥੀ ਪ੍ਰਤੀ ਦਿਨ ਸੀ, ਹੁਣ ਵਧਾ ਕੇ 4.97 ਰੁਪਏ ਪ੍ਰਤੀ ਵਿਦਿਆਰਥੀ ਪ੍ਰਤੀ ਦਿਨ ਕਰ ਦਿੱਤੀ ਗਈ ਹੈ।
File photo
ਇਸੇ ਤਰ੍ਹਾਂ ਹੀ ਛੇਵੀ ਤੋਂ ਅੱਠਵੀਂ ਤੱਕ ਦੇ ਅੱਪਰ ਪ੍ਰਇਮਰੀ ਜਮਾਤਾਂ ਦੇ ਵਿਦਿਆਰਥੀਆਂ ਲਈ ਜੋ ਕੁਕਿੰਗ ਦਰ 6.71 ਰੁਪਏ ਸੀ ਹੁਣ ਵਧਾ ਕੇ 7.45 ਰੁਪਏ ਪ੍ਰਤੀ ਵਿਦਿਆਰਥੀ ਪ੍ਰਤੀ ਦਿਨ ਕਰ ਦਿੱਤੀ ਗਈ ਹੈ। ਬੁਲਾਰੇ ਅਨੁਸਾਰ ਮਿਡ ਡੇ ਮੀਲ ਸਕੀਮ ਅਧੀਨ ਕੁਕਿੰਗ ਲਾਗਤ ਦੀਆਂ ਇਹ ਨਵੀਂਆਂ ਦਰਾਂ 15 ਮਈ 2020 ਤੋਂ ਲਾਗੂ ਕੀਤੀਆਂ ਗਈਆਂ ਹਨ।