ਨਕਲੀ ਸ਼ਰਾਬ ਵੇਚਣ ਵਾਲਿਆਂ ਅਤੇ ਉਨ੍ਹਾਂ ਦੀ ਸਰਪ੍ਰਸਤੀ ਕਰਨ ਵਾਲਿਆਂ ਨੂੰ ਤੁਰਤ ਕੀਤਾ ਜਾਵੇ ਗ੍ਰਿਫ਼ਤਾਰ
Published : May 22, 2020, 9:45 am IST
Updated : May 22, 2020, 9:45 am IST
SHARE ARTICLE
ਅਕਾਲੀ ਦਲ ਜਿਲਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ
ਅਕਾਲੀ ਦਲ ਜਿਲਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ

ਨਕਲੀ ਸ਼ਰਾਬ ਵੇਚਣ ਵਾਲਿਆਂ ਅਤੇ ਉਨ੍ਹਾਂ ਦੀ ਸਰਪ੍ਰਸਤੀ ਕਰਨ ਵਾਲਿਆਂ ਨੂੰ ਤੁਰਤ ਕੀਤਾ ਜਾਵੇ ਗ੍ਰਿਫ਼ਤਾਰ: ਰੱਖੜਾ

ਪਟਿਆਲਾ, 21 ਮਈ (ਤੇਜਿੰਦਰ ਫ਼ਤਿਹਪੁਰ): ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਮੰਗ ਕੀਤੀ ਹੈ ਕਿ ਨਕਲੀ ਸ਼ਰਾਬ ਵੇਚ ਕੇ ਸਰਕਾਰ ਦੇ ਖਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਗਾਉਣ ਵਾਲੇ ਅਤੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖੇਡਣ ਵਾਲਿਆਂ ਨੂੰ ਇਕ ਹਫ਼ਤੇ ਬਾਅਦ ਵੀ ਪੁਲਿਸ ਨੇ ਗ੍ਰਿਫ਼ਤਾਰ ਨਹੀਂ ਕੀਤਾ ਗਿਆ, ਜਿਸ ਤੋਂ ਸਾਫ਼ ਹੈ ਕਿ ਉਨ੍ਹਾਂ ਦੀ ਸਰਪ੍ਰਸਤੀ ਸਰਕਾਰੀ ਧਿਰ ਵਲੋਂ ਕੀਤੀ ਜਾ ਰਹੀ ਹੈ।

ਉਹ ਹਲਕਾ ਘਨੌਰ ਦੀ ਇੰਚਾਰਜ ਅਤੇ ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਦੇ ਘਰ ਪਟਿਅਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਪ੍ਰਧਾਨ ਰੱਖੜਾ ਨੇ ਇਸ ਗੱਲ ਵੀ ਹੈਰਾਨੀ ਪ੍ਰਗਟ ਕੀਤੀ ਕਿ ਜਿਹੜਾ ਕੇਸ ਦਰਜ ਕੀਤਾ ਗਿਆ ਹੈ, ਉਸ ਵਿਚ ਕਿੰਨੀ ਬਰਾਮਦਗੀ ਹੋਈ ਇਹ ਸ਼ਰਾਬ ਅੱਗੇ ਕਿੱਥੇ ਸਪਲਾਈ ਕੀਤੀ ਜਾ ਹੀ ਸੀ ਆਦਿ ਤੋਂ ਲੈ ਕੇ ਕੋਈ ਵੀ ਖੁਲਾਸਾ ਨਹੀਂ ਕੀਤਾ ਗਿਆ।

ਇਸ ਤੋਂ ਸਾਫ ਹੈ ਕਿ ਸਰਕਾਰ ਨਸ਼ੇ ਦੇ ਇਨ੍ਹਾਂ ਸੌਦਾਗਰਾਂ ਨੂੰ ਬਚਾਉਣ ਵਿਚ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ। ਉਹਨਾਂ ਕਿਹਾ ਕਿ ਚਾਰ ਹਫ਼ਤਿਆਂ ਵਿਚ ਨਸ਼ੇ ਦੇ ਸੌਦਾਗਰਾਂ ਦਾ ਸਫਾਇਆ ਕਰਨ ਦੀ ਸੁੰਹ ਖਾਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਜਿਲੇ ਵਿਚ ਅੰਨੇਵਾਹ ਸ਼ਰਾਬ ਦੀਆ ਫ਼ੈਕਟਰੀਆਂ ਖੋਲ ਦੇ ਸ਼ਰੇਆਮ ਆਪਣੀਆਂ ਜੇਬਾਂ ਭਰੀਆਂ ਜਾ ਰਹੀਆਂ ਹਨ।

ਘਨੌਰ ਦੀ ਸਾਬਕਾ ਵਿਧਾਇਕ ਅਤੇ ਹਲਕਾ ਘਨੌਰ ਦੀ ਇੰਚਾਰਜ਼ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਨੇ ਕਿਹਾ ਕਿ ਨਕਲੀ ਸ਼ਰਾਬ ਬਣਾਉਣ ਵਾਲੀ ਫੜੀ ਗਈ ਫ਼ੈਕਟਰੀ ਦੇ ਮਾਮਲੇ ਵਿਚ ਜਿਹੜੇ ਵਿਅਕਤੀਆਂ ਦੇ ਵਿਰੁਧ ਕੇਸ ਦਰਜ ਕੀਤਾ ਗਿਆ ਹੈ, ਉਹ ਕਿਤੇ ਹੋਰ ਨਹੀਂ ਸਗੋਂ ਕਾਂਗਰਸੀ ਵਿਧਾਇਕ ਦੇ ਘਰ ਹੀ ਛੁਪੇ ਹੋਏ ਹਨ।

ਜੇਕਰ ਉਨ੍ਹਾਂ ਦੇ ਨੰਬਰਾਂ ਦੀਆਂ ਕਾਲ ਡਿਟੇਲਾਂ ਕਢਵਾ ਕੇ ਉਨ੍ਹਾਂ ਨੂੰ ਜਨਤਕ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਲੋਕੇਸ਼ਨਾਂ ਚੈਕ ਕੀਤੀਆਂ ਜਾਣ ਤਾਂ ਸੱਭ ਕੁੱਝ ਸਾਹਮਣੇ ਆ ਜਾਵੇਗਾ। ਉਨ੍ਹਾਂ ਕਿਹਾ ਹੈਰਾਨ ਕਰਨ ਵਾਲੀ ਗੱਲ ਇਹ ਨਕਲੀ ਸ਼ਰਾਬ ਦੇ ਮਾਮਲੇ ਵਿਚ ਸ਼ਾਮਲ ਵਿਅਕਤੀ ਸ਼ਰੇਆਮ ਘੁੰਮ ਰਹੇ ਹਨ। ਉਨ੍ਹਾਂ ਕਿ ਜੇਕਰ ਇਸ ਮਾਮਲੇ ਦੀ ਉੱਚ ਪਧਰੀ ਜਾਂਚ ਕਰਵਾਈ ਜਾਵੇ ਤਾਂ ਸੱਭ ਕੁੱਝ ਸਾਹਮਣੇ ਆ ਜਾਵੇਗਾ।

ਇਸ ਮੌਕੇ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ, ਸਾਬਕਾ ਮੰਤਰੀ ਅਜਾਇਬ ਸਿੰਘ ਮੁਖਮੈਲਪੁਰ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਯੂਥ ਅਕਾਲੀ ਦਲ ਮਾਲਵਾ ਜੋਨ-2 ਦੇ ਪ੍ਰਧਾਨ ਸਤਬੀਰ ਸਿੰਘ ਖੱਟੜਾ, ਬਾਬੂ ਕਬੀਰ ਦਾਸ ਹਲਕਾ ਇੰਚਾਰਜ ਨਾਭਾ, ਸ਼੍ਰੋਮਣੀ ਕਮੇਟੀ ਮੈਂਬਰ ਦੇ ਐਗਜੈਕਟਿਵ ਮੈਂਬਰ ਜਸਮੇਰ ਸਿੰਘ ਲਾਛੜੂ, ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਹੈਰੀ ਮੁਖਮੈਲਪੁਰ, ਸਾਬਕਾ ਚੇਅਰਮੈਨ ਹਰਿੰਦਰਪਾਲ ਸਿੰਘ, ਹਰਪਾਲ ਸਿੰਘ ਸਰਾਉ, ਜਥੇਦਾਰ ਬਹਾਦਰ ਸਿੰਘ ਖੈਰਪੁਰ ਸਰਕਲ ਪ੍ਰਧਾਨ, ਕ੍ਰਿਸ਼ਨ ਸਨੋਰ ਡਾਇਰੈਕਟਰ ਕੋਆਪਰੇਟਿਵ ਬੈਂਕ ਪਟਿਆਲਾ, ਹਰਮਿੰਦਰ ਸਿੰਘ ਜੋਗੀਪੁਰ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸੁਖਦੇਵ ਸਿੰਘ ਭੋਗਲਾ ਪ੍ਰਧਾਨ ਬੀ.ਸੀ. ਵਿੰਗ ਸਕਰਲ ਸੈਦਖੇੜੀ, ਸਰਬਜੀਤ ਸਿੰਘ ਭੋਗਲਾ, ਜੰਗ ਸਿੰਘ ਇਟਲੀ ਅਤੇ ਅਜੈਪ੍ਰੀਤ ਸਿੰਘ ਮੁਖਮੈਲਪੁਰ ਅਤੇ ਸੁਖਬੀਰ ਸਿੰਘ ਸਨੋਰ ਆਦਿ ਵਿਸ਼ੇਸ ਤੌਰ 'ਤੇ ਹਾਜ਼ਰ ਸਨ।

SHARE ARTICLE

ਏਜੰਸੀ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement