ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਗੇਟ ਰੈਲੀ ਦੌਰਾਨ ਸਰਕਾਰ ਵਿਰੁਧ ਨਾਹਰੇਬਾਜ਼ੀ
Published : May 22, 2020, 9:42 pm IST
Updated : May 22, 2020, 9:42 pm IST
SHARE ARTICLE
1
1

ਸਰਕਾਰ ਲੋਕਾਂ ਨਾਲ ਜੋ ਵਾਅਦਿਆਂ 'ਤੇ ਖਰੀ ਨਹੀਂ ਉਤਰੀ : ਆਗੂ

ਸ੍ਰੀ ਮੁਕਸਤਰ ਸਾਹਿਬ, 22 ਮਈ (ਰਣਜੀਤ ਸਿੰਘ/ਗੁਰਦੇਵ ਸਿੰਘ) : ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਗੇਟ ਰੈਲੀ ਕੀਤੀ ਗਈ, ਸਟੇਟ ਕਮੇਟੀ ਦੇ ਸੱਦੇ ਅਨੁਸਾਰ ਅੱਜ ਪੰਜਾਬ ਦੇ ਸਮੂਹ ਡੀਪੂਆਂ ਦੇ ਗੇਟਾਂ 'ਤੇ ਭਰਵੀਆਂ ਰੋਸ ਰੈਲੀਆਂ ਦਾ ਆਯੋਜਨ ਕੀਤਾ ਗਿਆ।
ਰੈਲੀ ਨੂੰ ਸਬੋਧਨ ਕਰਦਿਆ ਸੂਬਾ ਸਰਪ੍ਰਸਤ ਕਮਲ ਕੁਮਾਰ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਨੂੰ ਢਾਲ ਬਣਾ ਕੇ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਮਜ਼ਦੂਰ ਜਮਾਤ ਦੀਆਂ ਆਰਥਿਕ ਕਟੌਤੀਆਂ, ਲੇਬਰ ਕਾਨੂੰਨ ਦਾ ਖਾਤਮਾ, ਕੰਮ ਦਾ ਸਮਾਂ 8 ਘੰਟੇ ਤੋਂ 12 ਘੰਟੇ ਕਰਨਾ, 38 ਲੇਬਰ ਕਾਨੂੰਨਾਂ ਨੂੰ 3 ਸਾਲ ਲਈ ਮੁਅੱਤਲ ਕਰਨਾ, 4 ਕਰੋੜ ਤੋਂ ਵੱਧ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਦੇ ਕਰਮਚਾਰੀਆਂ ਦਾ ਡੀ.ਏ. ਜਬਤ ਕਰਕੇ ਢਾਈ ਲੱਖ ਕਰੋੜ ਕੱਢ ਲੈਣਾ, 20 ਲੱਖ ਕਰੋੜ ਦਾ ਛਲਾਵਾ ਦੇ ਝੂਠਾ ਲਾਰਾ, ਭਵਿੱਖ ਵਿੱਚ ਸਾਹਮਣੇ ਨਜ਼ਰ ਆ ਰਹੀ ਬੇਰੁਜ਼ਗਾਰੀ ਅਤੇ ਗਰੀਬੀ ਦਰ ਵਿੱਚ ਵਾਧੇ ਵਰਗੀਆਂ ਸਮੱਸਿਆਵਾ ਖਿਲਾਫ਼ ਜੋ 10 ਕੇਂਦਰੀ ਟਰੇਡ ਯੂਨੀਅਨ ਅਤੇ ਹੋਰ ਜੱਥੇਬੰਦੀਆ ਵੱਲੋਂ ਸਾਂਝੇ ਤੌਰ 'ਤੇ ਵਿਰੋਧ ਦਿਵਸ ਦੇ ਰੂਪ ਵਿੱਚ ਪ੍ਰਗਟ ਕੀਤਾ ਜਾ ਰਿਹਾ ਹੈ।  

1


ਇਸ ਮੌਕੇ ਬੋਲਦਿਆਂ ਡਿਪੂ ਚੇਅਰਮੈਨ ਹਰਜਿੰਦਰ ਸਿੰਘ ਅਤੇ ਪ੍ਰਧਾਨ ਤਰਸੇਮ ਸਿੰਘ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਜੋ ਵਾਅਦੇ ਕੀਤੇ ਸੀ, ਸਰਕਾਰ ਉਨ੍ਹਾਂ 'ਤੇ ਖਰੀ ਨਹੀਂ ਉਤਰੀ।  ਉਨ੍ਹਾਂ ਕਿਹਾ ਕਿ ਜਦੋਂ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਪੂਰਾ ਦੇਸ਼ ਆਪਣੇ ਘਰਾਂ ਵਿੱਚ ਕੈਦ ਸੀ ਤਾਂ ਕੱਚੇ ਮੁਲਾਜ਼ਮ ਆਪਣਾ ਫਰਜ਼ ਸਮਝਦੇ ਹੋਏ ਤਨਦੇਹੀ ਨਾਲ ਡਿਊਟੀ ਨਿਭਾਅ ਰਹੇ ਹਨ, ਜਿਨ੍ਹਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ। ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਰੋਡਵੇਜ਼ ਪਨਬੱਸ ਦੀਆਂ ਬੱਸਾਂ ਦਾ ਆਬਾਦੀ ਅਨੁਸਾਰ 10 ਹਜ਼ਾਰ ਬੱਸਾਂ ਦਾ ਫਲੀਟ ਕਰੋ, ਜਿਸ ਨਾਲ ਆਮ ਲੋਕਾਂ ਨੂੰ ਰੋਜ਼ਗਾਰ ਅਤੇ ਸਹੂਲਤ ਮਿਲੇ।
ਪਨਬੱਸ ਵਿਚੋਂ ਕੰਡੀਸ਼ਨਾਂ ਦੇ ਅਧਾਰ 'ਤੇ ਫਾਰਿਗ ਕਾਮੇ ਬਹਾਲ ਕੀਤੇ ਜਾਣ ਤਾਂ ਜੋ ਸਟਾਫ਼ ਦੀ ਘਾਟ ਕਾਰਨ ਬੰਦ ਪਏ ਰੋਡਵੇਜ਼ ਤੇ ਪਨਬੱਸ ਰੂਟਾਂ 'ਤੇ ਜਾ ਸਕਣ।
ਇਸ ਮੌਕੇ ਸਕੱਤਰ ਬਲਕਾਰ ਸਿੰਘ, ਕੈਸ਼ੀਅਰ ਮਨਜੀਤ ਸਿੰਘ, ਰਮਨਦੀਪ ਸਿੰਘ, ਪਰਮਜੀਤ ਸਿੰਘ, ਅਮਨ ਦੀਪ ਸਿੰਘ, ਬਲਵਿੰਦਰ ਸਿੰਘ, ਚਰਨਜੀਤ ਸਿੰਘ, ਤਰਸੇਮ ਸਿੰਘ, ਜਸਮੇਲ ਸਿੰਘ, ਸੁਖਦੀਪ ਸਿੰਘ, ਕਰਨਪ੍ਰੀਤ ਸਿੰਘ, ਪਿੰਦਰਪਾਲ ਸਿੰਘ, ਹਰਵਿੰਦਰਪਾਲ ਸਿੰਘ ਆਦਿ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement