
ਸੁੰਦਰ ਸ਼ਾਮ ਅਰੋੜਾ ਨੇ ਪੰਜਾਬ ‘ਚ ਬਣੀਆਂ ਪੀ.ਪੀ.ਈ. ਕਿੱਟਾਂ ਲੋੜਵੰਦ ਦੇਸ਼ਾਂ ਨੂੰ ਨਿਰਯਾਤ ਕਰਨ ਲਈ ਕੇਂਦਰੀ ਮੰਤਰੀ ਪਿਊਸ਼ ਗੋਇਲ ਨੂੰ ਪੱਤਰ ਲਿਖਿਆ
ਚੰਡੀਗੜ੍ਹ, 22 ਮਈ : ਪੀ.ਪੀ.ਈਜ਼ ਦੇ ਨਿਰਮਾਣ ਵਿੱਚ ਪੰਜਾਬ ਦੀ ਸਮਰੱਥਾ ਨੂੰ ਪੂਰੀ ਤਰ੍ਹਾਂ ਵਰਤਣ ਦੇ ਉਦੇਸ਼ ਨਾਲ ਸੂਬੇ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੂੰ ਪੀ.ਪੀ.ਈ. ਸੂਟਾਂ ਦੇ ਲੋੜਵੰਦ ਦੇਸ਼ਾਂ ਨੂੰ ਨਿਰਯਾਤ ਕਰਨ ਦੀ ਪ੍ਰਵਾਨਗੀ ਦੇਣ ‘ਤੇ ਵਿਚਾਰ ਕਰਨ ਲਈ ਪੱਤਰ ਲਿਖਿਆ ਹੈ।
photo
ਕੇਂਦਰੀ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿੱਚ ਸ੍ਰੀ ਅਰੋੜਾ ਨੇ ਮਾਰੂ ਕਰੋਨਾਵਾਇਰਸ ਵਿਰੁੱਧ ਜੰਗ ਵਿੱਚ ਸੂਬੇ ਦੇ ਉਦਯੋਗਾਂ ਵੱਲੋਂ ਅੱਗੇ ਆ ਕੇ ਪੀਪੀਈਜ਼ ਦੇ ਨਿਰਮਾਣ ਵਿੱਚ ਨਿਭਾਈ ਸ਼ਾਨਦਾਰ ਭੂਮਿਕਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਦੇ ਉਦਯੋਗ ਹੁਣ ਇਸ ਸਥਿਤੀ ਵਿੱਚ ਹਨ ਕਿ ਹੋਰਨਾਂ ਦੇਸ਼ਾਂ ਨੂੰ ਆਰਡਰ ‘ਤੇ ਇਨ੍ਹਾਂ ਮਿਆਰੀ ਉਤਪਾਦਾਂ ਦਾ ਨਿਰਯਾਤ ਕਰ ਸਕਣ।
Piyush Goyal
ਉਦਯੋਗ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ 58 ਪੀਪੀਈ ਸੂਟ ਨਿਰਮਾਤਾਵਾਂ ਨੇ ਐਸ.ਆਈ.ਟੀ.ਆਰ.ਓ/ ਡੀ.ਆਰ.ਡੀ.ਓ ਤੋਂ ਸਰਟੀਫਿਕੇਸ਼ਨ ਪ੍ਰਾਪਤ ਕਰ ਲਿਆ ਹੈ ਅਤੇ ਪ੍ਰੋਸੈਸਿੰਗ ਆਰਡਰ ਸ਼ੁਰੂ ਕਰਨ ਲਈ ਤਿਆਰ ਹਨ।
Sunder Sham Arora
ਸ੍ਰੀ ਅਰੋੜਾ ਨੇ ਅੱਗੇ ਲਿਖਿਆ ਕਿ ਉਕਤ ਨਿਰਮਾਤਾਵਾਂ ਦੀ ਪੀਪੀਈ ਸੂਟ ਅਤੇ ਮਿਆਰੀ ਉਤਪਾਦਾਂ ਦੇ ਉਤਪਾਦਨ ਦੀ ਸਮਰੱਥਾ ਦੇ ਮੱਦੇਨਜ਼ਰ ਮੈਂ ਅਪੀਲ ਕਰਦਾ ਹਾਂ ਕਿ ਭਾਰਤ ਤੋਂ ਪੀਪੀਈ ਸੂਟਾਂ ਦੇ ਨਿਰਯਾਤ ਦੀ ਆਗਿਆ ਦੇਣ ਦੇ ਮਾਮਲੇ `ਤੇ ਵਿਚਾਰ ਕੀਤਾ ਜਾਵੇ ਜਿਸ ਲਈ ਮੈਂ ਆਪ ਦਾ ਧੰਨਵਾਦੀ ਹੋਵਾਂਗਾਂ।
Piyush Goyal
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।