ਅਧਿਆਪਕਾਂ ਦੀ ਸ਼ਰਾਬ ਫ਼ੈਕਟਰੀਆਂ 'ਚ ਲੱਗੀ ਡਿਊਟੀ ਸਿੰਗਲਾ ਦੇ ਦਖ਼ਲ ਮਗਰੋਂ ਰੱਦ
Published : May 22, 2020, 3:04 am IST
Updated : May 22, 2020, 3:04 am IST
SHARE ARTICLE
File Photo
File Photo

ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਦਖ਼ਲ ਤੋਂ ਬਾਅਦ ਸ਼ਰਾਬ ਦੀਆਂ ਫ਼ੈਕਟਰੀਆਂ 'ਚ ਅਧਿਆਪਕਾਂ ਦੀਆਂ ਲਾਈਆਂ ਡਿਊਟੀਆਂ ਰੱਦ ਕਰ

ਚੰਡੀਗੜ੍ਹ, : ਸਿਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਦਖ਼ਲ ਤੋਂ ਬਾਅਦ ਸ਼ਰਾਬ ਦੀਆਂ ਫ਼ੈਕਟਰੀਆਂ 'ਚ ਅਧਿਆਪਕਾਂ ਦੀਆਂ ਲਾਈਆਂ ਡਿਊਟੀਆਂ ਰੱਦ ਕਰ ਦਿਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਇਹ ਮਾਮਲਾ ਜ਼ਿਲ੍ਹਾ ਗੁਰਦਾਸਪੁਰ 'ਚ ਸਾਹਮਣੇ ਆਇਆ ਸੀ ਜਿਸ ਦੇ ਵਿਰੋਧ 'ਚ ਅੱਜ ਸੂਬੇ ਭਰ 'ਚ ਅਧਿਆਪਕ ਸੜਕਾਂ 'ਤੇ ਉਤਰ ਆਏ ਸਨ।

File photoFile photo

20 ਮਈ ਨੂੰ ਅਧਿਆਪਕਾਂ ਦੀਆਂ ਡਿਊਟੀਆਂ ਸ਼ਰਾਬ ਫ਼ੈਕਟਰੀਆਂ 'ਚ ਅਲਕੋਹਲ ਦੀ ਨਿਗਰਾਨੀ ਕਰਨ ਅਤੇ ਬੋਤਲਾਂ ਗਿਣਨ ਲਈ ਲਾਈ ਸੀ। ਇਸ ਵਿਰੁਧ ਅਧਿਆਪਕਾਂ 'ਚ ਪਨਪੇ ਸਖ਼ਤ ਰੋਸ ਦਾ ਸਿਖਿਆ ਮੰਤਰੀ ਸਿੰਗਲਾ ਨੇ ਸਖ਼ਤ ਨੋਟਿਸ ਲਿਆ ਅਤੇ ਉਨ੍ਹਾਂ ਦੇ ਦਖ਼ਲ ਤੋਂ ਬਾਅਦ ਗੁਰਦਾਸਪੁਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਅੱਜ ਹੁਕਮ ਜਾਰੀ ਕਰ ਕੇ ਅਧਿਆਪਕਾਂ ਦੀਆਂ ਸ਼ਰਾਬ ਫ਼ੈਕਟਰੀਆਂ 'ਚ ਲਾਈਆਂ ਡਿਊਟੀਆਂ ਦੇ ਹੁਕਮ ਰੱਦ ਕਰ ਦਿਤੇ।

File photoFile photo

ਡੈਮੋਕਰੇਟਿਕ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਆਗੂ ਦਵਿੰਦਰ ਸਿੰਘ ਪੂਨੀਆ ਨੇ ਕਿਹਾ ਕਿ ਅਧਿਆਪਕ ਕੋਰੋਨਾ ਲੜਾਈ 'ਚ ਸਰਕਾਰ ਵਲੋਂ ਲਾਈਆਂ ਹੋਰ ਸੱਭ ਡਿਊਟੀਆਂ ਪੂਰੀ ਤਨਦੇਹੀ ਨਾਲ ਕਰ ਰਹੇ ਹਨ ਪਰ ਸ਼ਰਾਬ ਦੀ ਨਿਗਰਾਨੀ ਕਰਨਾ ਅਧਿਆਪਕ ਦੇ ਰੁਤਬੇ ਦੇ ਅਨੁਸਾਰ ਨਹੀਂ ਜਿਸ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਣ ਦੀ ਸਿਖਿਆ ਦੇਣੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਭਵਿੱਖ 'ਚ ਅਧਿਕਾਰੀਆਂ ਨੂੰ ਅਜਿਹੇ ਫ਼ੈਸਲੇ ਸੋਚ ਸਮਝ ਕੇ ਹੀ ਲੈਣੇ ਚਾਹੀਦੇ ਹਨ ਤਾਂ ਜੋ ਕੋਰੋਨਾ ਵਿਰੁਧ ਜੰਗ 'ਤੇ ਕੋਈ ਉਲਟਾ ਪ੍ਰਭਾਵ ਨਾ ਪਵੇ।

File photoFile photo

ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਜਬਰ-ਜਨਾਹ ਸਬੰਧੀ ਮਾਮਲਾ ਦਰਜ
ਚੰਡੀਗੜ੍ਹ  : ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੁਲਿਸ ਥਾਣਾ ਬਿਆਸ ਵਿਖੇ ਇਕ ਜਬਰ-ਜਨਾਹ ਦੇ ਮਾਮਲੇ ਵਿਚ ਕੇਸ ਦਰਜ ਕਰ ਲਿਆ ਗਿਆ ਹੈ।  ਇਸ ਸਬੰਧੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਦਸਿਆ ਕਿ ਸ਼ੋਸ਼ਲ ਮੀਡੀਆ ਰਾਹੀਂ ਇਕ ਮਾਮਲਾ ਧਿਆਨ ਵਿਚ ਆਇਆ ਸੀ ਜਿਸ 'ਤੇ ਤੁਰਤ ਕਾਰਵਾਈ ਕਰਦਿਆਂ ਉਨ੍ਹਾਂ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਨੂੰ ਕਾਰਵਾਈ ਕਰਨ ਲਈ ਕਿਹਾ ਸੀ। ਉਨ੍ਹਾਂ ਦਸਿਆ ਕਿ ਬਿਆਸ ਪੁਲਿਸ ਨੇ ਕਾਰਵਾਈ ਕਰਦਿਆਂ ਸੰਤੋਖ ਸਿੰਘ ਉਰਫ਼ ਸੁੱਖ ਪ੍ਰਧਾਨ ਨਾਂ ਦੇ ਵਿਅਕਤੀ ਵਿਰੁਧ ਮਾਮਲਾ ਦਰਜ ਕਰ ਲਿਆ ਹੈ। ਗੁਲਾਟੀ ਨੇ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਸੂਬੇ ਦੀਆਂ ਮਹਿਲਾਵਾਂ ਦੇ ਹਿੱਤਾਂ ਦੀ ਰਖਿਆ ਲਈ ਸਦਾ ਵਚਨਬੱਧ ਰਹੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement