''ਕੋਰੋਨਾ ਦੀ ਤੀਜੀ ਲਹਿਰ ਅਤੇ ਬਲੈਕ ਫੰਗਸ ਦੀ ਮਾਰ ਨਾਲ ਨਜਿੱਠਣ ਲਈ ਪ੍ਰਬੰਧ ਕਰੇ ਕੈਪਟਨ ਸਰਕਾਰ''
Published : May 22, 2021, 4:31 pm IST
Updated : May 22, 2021, 4:31 pm IST
SHARE ARTICLE
Harpal Cheema and CM Punjab
Harpal Cheema and CM Punjab

ਟੀਕਿਆਂ ਦੀ ਘਾਟ ਕਾਰਨ ਪੰਜਾਬ ਵਿੱਚ ਟੀਕਾ ਕੇਂਦਰ ਬੰਦ ਕੀਤੇ ਜਾ ਰਹੇ ਨੇ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਸੂਬੇ ਵਿੱਚ ਕੋਰੋਨਾ ਮਹਾਮਾਰੀ ਦੀ ਤੀਜੀ ਲ਼ਹਿਰ ਅਤੇ ਬਲੈਕ ਫੰਗਸ ਦੀ ਮਾਰ ਨਾਲ ਨਜਿੱਠਣ ਲਈ ਸੁਚੱਜੇ ਪ੍ਰਬੰਧ ਕੀਤੇ ਜਾਣ ਤਾਂ ਜੋ ਸੂਬੇ ਦੇ ਲੋਕਾਂ ਨੂੰ ਮੌਤ ਦੇ ਮੂੰਹ ’ਚ ਜਾਣ ਤੋਂ ਬਚਾਇਆ ਜਾ ਸਕੇ।  

Harpal CheemaHarpal Cheema

ਸ਼ਨੀਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਪੰਜਾਬ ਦੇ ਵਸਨੀਕਾਂ ਲਈ ਬਹੁਤ ਮਾਰੂ ਸਿੱਧ ਹੋਈ ਹੈ ਅਤੇ ਹੁਣ ਬਲੈਕ ਫੰਗਸ ਦੀ ਆ ਰਹੀ ਸਮੱਸਿਆ ਨੇ ਮੌਤਾਂ ਦੀ ਗਿਣਤੀ ਵਿੱਚ ਹੋਰ ਵਾਧਾ ਕਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਸੂਬੇ ਵਿੱਚ ਸੁਚੱਜੇ ਪ੍ਰਬੰਧ ਨਹੀਂ ਕੀਤੇ । ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੀ ਚੇਤਾਵਨੀ ਦੇ ਬਾਵਜੂਦ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ, ਨਰਸਾਂ, ਪੈਰਾ ਮੈਡੀਕਲ ਸਟਾਫ਼ ਸਮੇਤ ਤਕਨੀਕੀ ਪ੍ਰਣਾਲੀ ਦਾ ਕੋਈ ਪ੍ਰਬੰਧ ਹੀ ਨਹੀਂ ਕੀਤਾ ਗਿਆ।

CM punjabCM punjab

ਚੀਮਾ ਨੇ ਕਿਹਾ ਕਿ ਸੂਬਾ ਭਰ ’ਚ ਕੋਰੋਨਾ ਨਾਲ ਪੀੜਤ ਗੰਭੀਰ ਮਰੀਜ਼ਾਂ ਦਾ ਜੀਵਨ ਬਚਾਉਣ ਲਈ ਜਿਥੇ ਦਵਾਈਆਂ ਦੀ ਘਾਟ ਰਹੀ, ਉਥੇ ਹੀ ਵੈਂਟੀਲੇਟਰ ਅਤੇ ਆਕਸੀਜਨ ਦੀ ਘਾਟ ਕਾਰਨ ਸੈਂਕੜੇ ਵਿਅਕਤੀਆਂ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਮੈਡੀਕਲ ਆਕਸੀਜਨ ਗੈਸ ਦਾ ਪ੍ਰਬੰਧ ਨਾ ਕੀਤੇ ਜਾਣ ਕਾਰਨ ਗੰਭੀਰ ਪੀੜਤ ਮਰੀਜਾਂ ਦੀ ਜਾਨ ਬਚਾਉਣ ਲਈ ਉਦਯੋਗਿਕ ਆਕਸੀਜਨ ਗੈਸ ਦੀ ਮਜਬੂਰੀ ਵੱਸ ਵਰਤੋਂ ਕਰਨੀ ਪਈ, ਜਿਸ ਕਾਰਨ ਬਲੈਕ ਫੰਗਸ ਦੀ ਨਵੀਂ ਸਮੱਸਿਆ ਪੈਦਾ ਹੋ ਗਈ। ਜਿਸ ਦੇ ਲਈ ਸਿੱਧੇ ਤੌਰ ’ਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ। 

CM PunjabCM Punjab

 ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਦੇ ਵਿਗਿਆਨੀ ਤੇ ਮਾਹਰ ਡਾਕਟਰਾਂ ਨੇ ਕੋਰੋਨਾ ਮਹਾਮਾਰੀ ਦੀ ਤੀਜੀ ਲਹਿਰ ਤੋਂ ਬਚਣ ਲਈ ਕੋਰੋਨਾ ਲਾਗ ਖ਼ਿਲਾਫ਼ ਟੀਕਾਕਰਨ ਮੁਹਿੰਮ ਤੇਜੀ ਨਾਲ ਚਲਾਉਣ ਦੇ ਆਦੇਸ਼ ਦਿੱਤੇ ਹਨ, ਪਰ ਕੈਪਟਨ ਸਰਕਾਰ ਅਜੇ ਤੱਕ ਟੀਕੇ ਦੀ ਲੋੜੀਂਦੀ ਮਾਤਰਾ ਦਾ ਪ੍ਰਬੰਧ ਨਹੀਂ ਕਰ ਸਕੀ। ਟੀਕਿਆਂ ਦੀ ਘਾਟ ਕਾਰਨ ਪੰਜਾਬ ਵਿੱਚ ਟੀਕਾ ਕੇਂਦਰ ਬੰਦ ਕੀਤੇ ਜਾ ਰਹੇ ਹਨ।

Harpal CheemaHarpal Cheema

ਉਨ੍ਹਾਂ ਕਿਹਾ ਕਿ ਸੂਬੇ ਦੀ ਵੱਡੀ ਆਬਾਦੀ ਪਿੰਡਾਂ ਵਿੱਚ ਰਹਿੰਦੀ ਹੈ ਅਤੇ ਹੁਣ ਕੋਰੋਨਾ ਮਹਾਮਾਰੀ ਪਿੰਡਾਂ ਵਿੱਚ ਵੀ ਪੈਰ ਪਸਾਰ ਚੁੱਕੀ ਹੈ, ਪਰ ਸਰਕਾਰ ਨੇ ਪਿੰਡਾਂ ਵਿੱਚ ਟੀਕਾਕਰਨ ਮੁਹਿੰਮ ਵੱਲ ਕੋਈ ਕਦਮ ਨਹੀਂ ਪੁੱਟਿਆ। ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਟੀਕਾ ਕੇਂਦਰ ਖੋਲ੍ਹਣੇ ਜਾਣ ਤਾਂ ਜੋ ਪਿੰਡਾਂ ਦੇ ਵਸਨੀਕਾਂ ਨੂੰ ਟੀਕਾਕਰਨ ਦਾ ਲਾਭ ਸਮੇਂ ਸਿਰ ਮਿਲ ਸਕੇ। ਇਸ ਦੇ ਨਾਲ ਹੀ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਤੇ ਹੋਰ ਸਟਾਫ਼, ਦਵਾਈਆਂ, ਵੈਂਟੀਲੇਟਰ, ਮੈਡੀਕਲ ਆਕਸੀਜਨ ਅਤੇ ਹੋਰ ਜੀਵਨ ਰੱਖਿਅਕ ਉਪਕਰਨਾਂ ਦਾ ਪ੍ਰਬੰਧ ਕੀਤਾ ਜਾਵੇੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement