
ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਖੰਨਾ ਸੀ.ਆਈ.ਏ. ਸਟਾਫ਼ ਦੀ ਟੀਮ ਨੇ 11 ਪਿਸਤੌਲ ਅਤੇ 25 ਮੈਗਜ਼ੀਨ ਸਣੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ।
ਖੰਨਾ: ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਖੰਨਾ ਸੀ.ਆਈ.ਏ. ਸਟਾਫ਼ ਦੀ ਟੀਮ ਨੇ 11 ਪਿਸਤੌਲ ਅਤੇ 25 ਮੈਗਜ਼ੀਨ ਸਣੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ।
Khanna police arrest two with magazines and pistols
ਇਸ ਸਬੰਧੀ ਖੰਨਾ ਦੇ ਐਸ.ਐਸ.ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਇਹਨਾਂ ਵਿਅਕਤੀਆਂ ਵਿਚੋਂ ਇਕ ਫ਼ਿਰੋਜ਼ਪੁਰ ਅਤੇ ਇਕ ਵਿਅਕਤੀ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਉਹਨਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਸਬੰਧੀ ਜਾਂਚ ਜਾਰੀ ਹੈ।