ਵਿਆਹੁਤਾ ਦੀ ਭੇਦਭਰੀ ਹਾਲਤ ’ਚ ਮੌਤ, ਪਰਿਵਾਰ ਨੇ ਸਹੁਰਾ ਪਰਿਵਾਰ ’ਤੇ ਲਾਏ ਗੰਭੀਰ ਇਲਜ਼ਾਮ
Published : May 22, 2021, 2:27 pm IST
Updated : May 22, 2021, 2:28 pm IST
SHARE ARTICLE
Paramjeet Kaur
Paramjeet Kaur

ਲੁਧਿਆਣਾ ਵਿਖੇ ਇਕ ਵਿਆਹੁਤਾ ਦੀ ਭੇਦਭਰੀ ਹਾਲਾਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਲੁਧਿਆਣਾ (ਰਾਜਵਿੰਦਰ ਸਿੰਘ): ਲੁਧਿਆਣਾ ਵਿਖੇ ਇਕ ਵਿਆਹੁਤਾ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਪੁਲਿਸ ਨੇ ਮਹਿਲਾ ਦੀ ਮੌਤ ਨੂੰ ਖੁਦਕੁਸ਼ੀ ਦੱਸਿਆ ਹੈ ਜਦਕਿ ਪਰਿਵਾਰ ਦਾ ਕਹਿਣਾ ਹੈ ਕਿ ਵਿਆਹੁਤਾ ਨੂੰ ਸਹੁਰਾ ਪਰਿਵਾਰ ਵੱਲੋਂ ਦਹੇਜ ਲਈ ਪਰੇਸ਼ਾਨ ਕੀਤਾ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।  

FamilyFamily

ਦਰਅਸਲ ਲੁਧਿਆਣਾ ਵਿਖੇ ਧਾਂਦਰਾ ਰੋਡ ਦੀ ਰਹਿਣ ਵਾਲੀ ਪਰਮਜੀਤ ਕੌਰ (29) ਉਰਫ ਸ਼ੈਫਾਲੀ ਹਰਸਿਮਰਨਜੀਤ ਸਿੰਘ ਨਿਵਾਸੀ ਬਾਬਾ ਦੀਪ ਸਿੰਘ ਨਗਰ ਨਾਲ ਵਿਆਹੀ ਹੋਈ ਸੀ। ਪਰਮਜੀਤ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਸਹੁਰਾ ਪਰਿਵਾਰ ਵੱਲੋਂ ਉਸ ਨੂੰ ਦਹੇਜ ਲਈ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਮਾਮਲੇ ਨੂੰ ਲੈ ਕੇ ਉਹਨਾਂ ਖਿਲਾਫ਼ ਕੇਸ ਵੀ ਕੀਤਾ ਗਿਆ ਅਤੇ ਰਾਜ਼ੀਨਾਮਾ ਕਰਨ ਤੋਂ ਬਾਅਦ ਉਹ ਪਰਮਜੀਤ ਨੂੰ ਘਰ ਲੈ ਗਏ ਪਰ ਇਸ ਦੇ ਬਾਵਜੂਦ ਉਸ ਨੂੰ ਪ੍ਰੇਸ਼ਾਨ ਕੀਤਾ ਗਿਆ ਜਿਸ ਕਾਰਨ ਉਸ ਦੀ ਜਾਨ ਚਲੀ ਗਈ।

FamilyFamily

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਹਨਾਂ ਦੀ ਧੀ ਦੇ ਦੋ ਬੱਚੇ ਵੀ ਸਨ ਜਿਨ੍ਹਾਂ ਦੀ ਉਮਰ ਸੱਤ ਸਾਲ ਅਤੇ ਪੰਜ ਸਾਲ ਹੈ। ਉਹਨਾਂ ਦੱਸਿਆ ਕਿ ਪਰਮਜੀਤ ਕੌਰ ਦਾ ਸਹੁਰਾ ਸ਼ਰਾਬ ਪੀਣ ਦਾ ਆਦੀ ਹੈ ਅਤੇ ਉਹ ਉਹਨਾਂ ਦੀ ਧੀ ਨੂੰ ਮਾਨਸਿਕ ਤੌਰ ’ਤੇ ਪਰੇਸ਼ਾਨ ਕਰਦਾ ਸੀ। ਉਹਨਾਂ ਮੰਗ ਕੀਤੀ ਕਿ ਪਰਮਜੀਤ ਕੌਰ ਦੇ ਸਹੁਰੇ ਅਤੇ ਪਤੀ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾਵੇ।  

SHOSHO

ਦੁੱਗਰੀ ਪੁਲਿਸ ਸਟੇਸ਼ਨ ਦੇ ਐਸਐਚਓ ਨੇ ਦੱਸਿਆ ਕਿ ਇਹ ਘਰੇਲੂ-ਕਲੇਸ਼ ਦਾ ਮਾਮਲਾ ਹੈ। ਉਹਨਾਂ ਕਿਹਾ ਕਿ ਲੜਕੀ ਨੇ ਖੁਦਕੁਸ਼ੀ ਕੀਤੀ ਹੈ ਪਰ ਉਸ ਨੂੰ ਉਕਸਾਉਣ ਸਬੰਧੀ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।  

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement