ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਆਗੂਆਂ ਨਾਲ ਖ਼ੁਦ ਗੱਲ ਕਰਨ PM ਮੋਦੀ: ਭਗਵੰਤ ਮਾਨ
Published : May 22, 2021, 4:22 pm IST
Updated : May 22, 2021, 4:22 pm IST
SHARE ARTICLE
PM Modi And Bhagwant Mann
PM Modi And Bhagwant Mann

ਆਪਣੇ 470 ਸਾਥੀਆਂ ਨੂੰ ਗੁਆ ਚੁੱਕੇ ਕਿਸਾਨਾਂ ਦਾ ਹੋਰ ਇਮਤਿਹਾਨ ਨਾ ਲਵੇ ਮੋਦੀ ਸਰਕਾਰ-ਰਾਘਵ ਚੱਢਾ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਪ੍ਰਭਾਰੀ ਰਾਘਵ ਚੱਢਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਭੇਜ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਆਗੂਆਂ ਨਾਲ ਮੁੜ ਗੱਲਬਾਤ ਸ਼ੁਰੂ ਕਰਨ ਦੀ ਬੇਨਤੀ ਕੀਤੀ ਹੈ। 

Bhagwant MannBhagwant Mann

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜੇ ਪੱਤਰ ਵਿੱਚ ਲੋਕ ਸਭਾ ਮੈਂਬਰ ਭਗਵੰਤ ਮਾਨ ਅਤੇ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਪਿਛਲੇ ਕਰੀਬ 6 ਮਹੀਨਿਆਂ ਤੋਂ ਪੰਜਾਬ ਸਮੇਤ ਵੱਖ ਵੱਖ ਸੂਬਿਆਂ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉੱਤੇ ਕੇਂਦਰ ਸਰਕਾਰ ਵੱਲੋਂ ਖੇਤੀ ਖੇਤਰ ਸਬੰਧੀ ਬਣਾਏ ਤਿੰਨ ਕਾਨੂੰਨ ਵਾਪਸ ਲੈਣ ਲਈ ਰੋਸ ਪ੍ਰਦਰਸ਼ਨ ਕਰ ਰਹੇ ਹਨ । ਇਸ ਸੰਘਰਸ਼ ਦੇ ਦੌਰਾਨ ਕਿਸਾਨ ਹੁਣ ਤਕ ਆਪਣੇ 470 ਸਾਥੀਆਂ ਨੂੰ ਗੁਆ ਚੁੱਕੇ ਹਨ ਜੋ ਕਿ ਅਤਿ ਮੰਦਭਾਗਾ ਤੇ ਦਰਦਨਾਕ ਹੈ।

Raghav Chadha Raghav Chadha

ਆਪ ਆਗੂਆਂ ਨੇ ਕਿਹਾ ਕਿ ਭਾਵੇਂ ਇਸ ਸਮੱਸਿਆ ਦਾ ਹੱਲ ਕੱਢਣ ਅਤੇ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਸਬੰਧੀ ਕਿਸਾਨਾਂ ਦੇ ਨੁਮਾਇੰਦਿਆਂ ਅਤੇ ਸਰਕਾਰ ਦੇ ਮੰਤਰੀਆਂ ਵਿਚਾਲੇ 11 ਵਾਰ ਦੀ ਵਾਰਤਾ ਹੋ ਚੁੱਕੀ ਹੈ, ਪ੍ਰੰਤੂ ਅਜੇ ਤੱਕ ਇਸ ਸਬੰਧੀ ਕੋਈ ਵੀ ਸਿੱਟਾ ਨਹੀਂ ਨਿਕਲਿਆ ਹੈ। ਸਰਕਾਰ ਨੇ 22 ਜਨਵਰੀ 2021 ਤੋਂ ਬਾਅਦ ਕਿਸਾਨਾਂ ਨਾਲ ਗੱਲਬਾਤ ਦੀ ਕੋਈ ਵੀ ਕੋਸ਼ਿਸ਼ ਨਹੀਂ ਕੀਤੀ, ਜੋ ਕਿਸਾਨਾਂ ਸਮੇਤ ਪੂਰੇ ਰਾਸ਼ਟਰ ਹਿੱਤ ਵਿਚ ਠੀਕ ਨਹੀਂ ਹੈ। 

PM ModiPM Modi

ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਖੇਤੀ ਤੋਂ ਬਿਨ੍ਹਾਂ ਇਸ ਦੇਸ਼ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਮੌਜੂਦਾ ਕੋਰੋਨਾ ਕਾਲ ਦੌਰਾਨ ਵੀ ਖੇਤੀ ਖੇਤਰ ਨੂੰ ਛੱਡ ਕੇ ਬਾਕੀ ਸਾਰੇ ਖੇਤਰਾਂ ਵਿਚ ਜ਼ਬਰਦਸਤ ਮੰਦੀ ਦਰਜ ਕੀਤੀ ਗਈ ਹੈ। ਖੇਤੀ ਖੇਤਰ ਦੇ ਮਜਬੂਤ ਹੋਣ ਨਾਲ ਹੀ ਪੰਜਾਬ ਸਮੇਤ ਬਾਕੀ ਸਾਰੇ ਦੇਸ਼ ਦਾ ਪੇਂਡੂ ਢਾਂਚਾ ਬਚਿਆ ਰਹਿ ਸਕਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਅਨਾਜ ਭੰਡਾਰ ਭਰਨ ਸਮੇਤ ਹਰ ਖੇਤਰ ਵਿਚ ਆਪਣੀਆ ਸੇਵਾਵਾਂ ਦੇਣ ਵਾਲੇ ਦੇਸ਼ ਦੇ ਕਿਸਾਨਾਂ ਨੂੰ ਕੋਰੋਨਾ ਕਾਲ ਵਿੱਚ ਆਪਣੀ ਜਾਨ ਉੱਤੇ ਖੇਡਦਿਆਂ ਆਪਣੀਆਂ ਮੰਗਾਂ ਲਈ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।

Farmer ProtestFarmer Protest

ਆਪਣੇ ਭਵਿੱਖ ਨੂੰ ਲੈ ਕੇ ਚਿੰਤਿਤ ਦੇਸ਼ ਦਾ ਕਿਸਾਨ ਬਜ਼ੁਰਗਾਂ, ਬੱਚਿਆਂ ਅਤੇ ਔਰਤਾਂ ਸਮੇਤ ਆਪਣਾ ਘਰ ਬਾਰ ਛੱਡ ਕੇ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹਨ, ਜੋ ਮਨੁੱਖੀ ਹੱਕਾਂ ਦੇ ਵੀ ਵਿਰੁੱਧ ਹੈ। ਆਪਣੇ ਪੱਤਰ ਵਿੱਚ ਆਪ ਆਗੂਆਂ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਕਿ ਹੁਣ ਜਦੋਂ ਕਿਸਾਨ ਆਗੂਆਂ ਵੱਲੋਂ ਇੱਕ ਵਾਰ ਫੇਰ ਗੱਲਬਾਤ ਦਾ ਸੱਦਾ ਦਿੱਤਾ ਗਿਆ ਹੈ ਤਾਂ ਪ੍ਰਧਾਨ ਮੰਤਰੀ ਨੂੰ ਵੀ ਹਲੀਮੀ ਅਤੇ ਫਰਾਕਦਿਲੀ ਦੇ ਨਾਲ ਇਸ ਸੱਦੇ ਨੂੰ ਕਬੂਲਦਿਆਂ ਮੁੜ ਤੋਂ ਗੱਲਬਾਤ ਸ਼ੁਰੂ ਕਰਨੀ ਚਾਹੀਦੀ ਹੈ ਅਤੇ ਇਸ ਮਸਲੇ ਦਾ ਸਥਾਈ ਹੱਲ ਕਰਨਾ ਚਾਹੀਦਾ ਹੈ।

Bhagwant MannBhagwant Mann

ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸਮੁੱਚੇ ਦੇਸ਼ ਅਤੇ ਹਰ ਵਰਗ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰ ਸਰਕਾਰ ਨੂੰ ਖੇਤੀ ਖੇਤਰ ਨਾਲ ਸਬੰਧਤ ਤਿੰਨੋਂ ਕਾਨੂੰਨ ਜ਼ਰੂਰ ਵਾਪਸ ਲੈਣੇ ਚਾਹੀਦੇ ਹਨ। ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਕਹਿ ਚੁੱਕੇ ਹਨ ਕਿ ਕਿਸਾਨਾਂ ਅਤੇ ਪ੍ਰਧਾਨ ਮੰਤਰੀ ਵਿਚਕਾਰ ਕੇਵਲ ਇੱਕ ਕਾਲ ਦੀ ਦੂਰੀ ਹੈ ਅਤੇ ਉਹ ਪ੍ਰਧਾਨ ਮੰਤਰੀ ਹੋਣ ਦੇ ਨਾਤੇ ਕਿਸਾਨਾਂ ਦੀਆਂ ਸਭ ਮੁਸ਼ਕਲ ਦਾ ਹੱਲ ਕੱਢਣਗੇ। ਉਨ੍ਹਾਂ ਕਿਹਾ ਕਿ ਹੁਣ ਜਦੋਂ ਕਿਸਾਨ ਗੱਲਬਾਤ ਕਰਨ ਦਾ ਸੱਦਾ ਦੇ ਰਹੇ ਹਨ ਤਾਂ ਪ੍ਰਧਾਨ ਮੰਤਰੀ ਨੂੰ ਖ਼ੁਦ ਇਸ ਸੱਦੇ ਨੂੰ ਗੰਭੀਰਤਾ ਨਾਲ ਲੈ ਕੇ ਕਿਸਾਨਾਂ ਨਾਲ ਗੱਲਬਾਤ ਕਰਕੇ ਖੇਤੀਬਾੜੀ ਬਿਲਾਂ ਦਾ ਹੱਲ ਕਰਨਾ ਚਾਹੀਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking: ਕਾਂਗਰਸ ਦੇ ਸਾਬਕਾ ਵਿਧਾਇਕ ਦਾ ਭਿਆਨ.ਕ ਸੜਕ ਹਾਦਸਾ, Fortuner ਬਣ ਗਈ ਕਬਾੜ, ਹਸਪਤਾਲ ਰੈਫਰ ਕੀਤੇ ਅੰਗਦ

23 Apr 2024 2:46 PM

ਸਿੱਖ ਮਾਰਸ਼ਲ ਕੌਮ ਨੂੰ ਲੈ ਕੇ ਹੰਸ ਰਾਜ ਹੰਸ ਦਾ ਵੱਡਾ ਬਿਆਨ "ਕਾਹਦੀ ਮਾਰਸ਼ਲ ਕੌਮ, ਲੱਖਾਂ ਮੁੰਡੇ ਮਰਵਾ ਲਏ"

23 Apr 2024 12:49 PM

BREAKING NEWS: ਵਿਆਹ ਵਾਲਾ ਦਿਨ ਲਾੜੀ ਲਈ ਬਣਿਆ ਕਾਲ, ਡੋਲੀ ਦੀ ਥਾਂ ਲਾੜੀ ਦੀ ਉੱਠੀ ਅਰਥੀ

23 Apr 2024 12:26 PM

Chandigarh 'ਚ Golf Tournament ਕਰਵਾਉਣ ਵਾਲੀ EVA-Ex Vivekite Association ਬਾਰੇ ਖੁੱਲ੍ਹ ਕੇ ਦਿੱਤੀ ਜਾਣਕਾਰੀ

23 Apr 2024 12:16 PM

Mohali News: ਪੰਜਾਬ ਪੁਲਿਸ ਨੇ ਕਮਾਲ ਕਰਤੀ.. ਬਿਨਾ ਰੁਕੇ ਕਿਡਨੀ ਗਈ ਇਕ ਹਸਪਤਾਲ ਤੋਂ ਦੂਜੇ ਹਸਪਤਾਲ!

23 Apr 2024 10:10 AM
Advertisement