ਸਿੱਖਿਆ ਮੰਤਰੀ ਸਿੰਗਲਾ ਵੱਲੋਂ 24 ਮਈ ਤੋਂ ਸਾਰੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

By : GAGANDEEP

Published : May 22, 2021, 3:57 pm IST
Updated : May 22, 2021, 4:29 pm IST
SHARE ARTICLE
Vijay Inder Singla
Vijay Inder Singla

''ਅਧਿਆਪਕ ਸਿਲੇਬਸ ਆਨਲਾਇਨ ਹੀ ਮੁਕੰਮਲ ਕਰਨ ਲਈ ਵਿਦਿਆਰਥੀਆਂ ਦੀ ਹਰ ਸੰਭਵ ਸਹਾਇਤਾ ਕਰ ਰਹੇ''

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਸੂਬੇ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ ਸਮੇਤ ਸਾਰੇ ਸਕੂਲ 24 ਮਈ ਤੋਂ 23 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਕਾਰਨ ਵਿਦਿਅਕ ਸੰਸਥਾਵਾਂ ਵਿਦਿਆਰਥੀਆਂ ਲਈ ਪਹਿਲਾਂ ਹੀ ਬੰਦ ਕਰ ਦਿੱਤੀਆਂ ਗਈਆਂ ਸਨ ਅਤੇ ਹੁਣ ਇਕ ਮਹੀਨੇ ਲਈ ਸਕੂਲ ਅਧਿਆਪਕਾਂ ਅਤੇ ਹੋਰ ਸਟਾਫ ਨੂੰ ਵੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।

School StudentsSchool Students

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਮਹਾਂਮਾਰੀ ਦੌਰਾਨ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਸਾਵਧਾਨੀਆਂ ਵਰਤਣ ਦੇ ਨਾਲ-ਨਾਲ ਲੋੜੀਂਦਾ ਉਪਾਅ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕਣ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ ਨੇ ਸਕੂਲਾਂ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਖਤ ਮਿਹਨਤ ਕੀਤੀ ਹੈ ਜੋ ਦਾਖਲਿਆਂ ਵਿਚ ਵਾਧਾ ਅਤੇ ਨਤੀਜਿਆਂ ਵਿਚ ਸੁਧਾਰ ਤੋਂ ਪ੍ਰਤੀਤ ਹੁੰਦਾ ਹੈ।

Vijay Inder SinglaVijay Inder Singla

ਵਿਜੈ ਇੰਦਰ ਸਿੰਗਲਾ ਨੇ ਕਿਹਾ ਕੋਵਿਡ ਕਾਰਨ ਪਿਛਲੇ ਸਾਲ ਤੋਂ ਸਕੂਲ ਬੰਦ ਹੋਣ ਤੋਂ ਬਾਅਦ ਸਿੱਖਿਆ ਵਿਭਾਗ ਦੇ ਅਧਿਆਪਕ ਮੋਬਾਈਲ ਐਪਲੀਕੇਸ਼ਨਾਂ ਅਤੇ ਟੀ.ਵੀ. ਚੈਨਲਾਂ ਸਮੇਤ ਵੱਖ-ਵੱਖ ਆਨਲਾਈਨ ਮਾਧਿਅਮਾਂ ਦੀ ਸਹਾਇਤਾ ਨਾਲ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਸਾਲ ਵੀ ਅਧਿਆਪਕ ਸਿਲੇਬਸ ਆਨਲਾਇਨ ਹੀ ਮੁਕੰਮਲ ਕਰਨ ਲਈ ਵਿਦਿਆਰਥੀਆਂ ਦੀ ਹਰ ਸੰਭਵ ਸਹਾਇਤਾ ਕਰ ਰਹੇ ਹਨ।

vijay inder singlavijay inder singla

ਕੈਬਨਿਟ ਮੰਤਰੀ ਨੇ ਅਧਿਆਪਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਛੁੱਟੀਆਂ ਦੌਰਾਨ ਵਿਦਿਆਰਥੀਆਂ ਨਾਲ ਜੁੜੇ ਰਹਿਣ ਅਤੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਕੋਰੋਨਾ ਵਾਇਰਸ ਨੂੰ ਰੋਕਣ ਲਈ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਨ ਬਾਰੇ ਜਾਗਰੂਕ ਕਰਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement