
ਪਰਿਵਾਰ ਦਾ ਰੋ-ਰੋ ਬੁਰਾ ਹਾਲ
ਕਾਦੀਆਂ : ਕਾਦੀਆਂ ਦੇ ਪਿੰਡ ਭੰਗਵਾਂ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣਾ ਆਇਆ ਹੈ। ਇਥੇ ਇਕ ਸਾਬਕਾ ਫੌਜੀ ਦਾ ਕਤਲ ਕਰ ਦਿੱਤਾ ਗਿਆ। ਕਤਲ ਕਰਕ ਉਸਦੀ ਲਾਸ਼ ਨੂੰ ਸੜਕ ਕਿਨਾਰੇ ਸੁੱਟ ਦਿੱਤਾ। ਮ੍ਰਿਤਕ ਦੀ ਪਹਿਚਾਣ ਮਨਦੀਪ ਸਿੰਘ (35) ਪੁੱਤਰ ਬਾਵਾ ਸਿੰਘ ਵਾਸੀ ਪਿੰਡ ਭੰਗਵਾਂ ਵਜੋਂ ਹੋਈ ਹੈ।
Major incident in Batala
ਮ੍ਰਿਤਕ ਦੇ ਭਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿ ਉਸ ਦਾ ਭਰਾ ਰਿਟਾਇਰ ਫੌਜੀ ਸੀ ਅਤੇ ਹੁਣ ਉਹ ਪ੍ਰਾਈਵੇਟ ਨੌਕਰੀ ਕਰਦਾ ਸੀ। ਉਨ੍ਹਾਂ ਨੂੰ ਐਤਵਾਰ ਸਵੇਰੇ ਇੱਕ ਰਾਹਗੀਰਾਂ ਵੱਲੋਂ ਫੋਨ ਕੀਤਾ ਗਿਆ ਕਿ ਸੜਕ ਕਿਨਾਰੇ ਕਿਸੇ ਨੌਜਵਾਨ ਦੀ ਲਾਸ਼ ਪਈ ਹੋਈ ਜਦੋਂ ਉਨ੍ਹਾਂ ਨੇ ਜਾ ਕੇ ਦੇਖਿਆ ਤਾਂ ਉਹ ਲਾਸ਼ ਉਨ੍ਹਾਂ ਦੇ ਭਰਾ ਮ੍ਰਿਤਕ ਮਨਦੀਪ ਸਿੰਘ ਦੀ ਸੀ।
Major incident in Batala
ਮ੍ਰਿਤਕ ਦੇ ਭਰਾ ਨੇ ਪੁਲਿਸ ਅਧਿਕਾਰੀਆਂ ਦੇ ਕੋਲੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਭਰਾ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ। ਥਾਣਾ ਕਾਦੀਆਂ ਦੇ ਐਸਐਚਓ ਸੁਖਰਾਜ ਸਿੰਘ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਮ੍ਰਿਤਕ ਦੇ ਭਰਾ ਅਮਰੀਕ ਸਿੰਘ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਤਲ ਦਾ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Major incident in Batala
ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਗਿਆ ਹੈ। ਉੱਧਰ ਦੂਜੇ ਪਾਸੇ ਘਟਨਾ ਸਥਾਨ 'ਤੇ ਪਹੁੰਚੇ ਡੀਐੱਸਪੀ ਜਤਿੰਦਰਪਾਲ ਸਿੰਘ ਨੇ ਵੀ ਮਾਮਲੇ ਸਬੰਧੀ ਜਾਣਕਾਰੀ ਹਾਸਿਲ ਕੀਤੀ ਹੈ।