ਪੰਜਾਬ ਜੇਲ੍ਹ ਵਿਭਾਗ ਨੇ ਨਵਜੋਤ ਸਿੱਧੂ ਅਤੇ ਨਸ਼ਿਆਂ ਦੇ ਸ਼ੱਕੀ ਨੂੰ ਇੱਕੋ ਬੈਰਕ ’ਚ ਰੱਖਣ ਦੇ ਦਾਅਵਿਆਂ ਨੂੰ ਕੀਤਾ ਸਿਰੇ ਤੋਂ ਖ਼ਾਰਜ 
Published : May 22, 2022, 8:09 pm IST
Updated : May 22, 2022, 8:09 pm IST
SHARE ARTICLE
Patiala Central Jail
Patiala Central Jail

ਜੇਲ੍ਹ ਪ੍ਰਸ਼ਾਸਨ ਵੱਲੋਂ ਨਹੀਂ ਕੀਤੀ ਗਈ ਕੋਈ ਵੀ ਕੁਤਾਹੀ , ਪੂਰੀ ਸਾਵਧਾਨੀ ਨਾਲ ਹੋ ਰਹੀ ਹੈ ਪ੍ਰੋਟੋਕੋਲ ਦੀ ਪਾਲਣਾ 

ਚੰਡੀਗੜ੍ਹ : ਪੰਜਾਬ ਦੇ ਜੇਲ੍ਹ ਵਿਭਾਗ ਨੇ ਨਵਜੋਤ ਸਿੰਘ ਸਿੱਧੂ ਦੇ ਮਾਮਲੇ ‘ਚ ਜੇਲ੍ਹ ਵਿਭਾਗ ‘ਤੇ ਲਗਾਏ ਜਾ ਰਹੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਕੁਤਾਹੀ ਨਹੀਂ ਕੀਤੀ ਗਈ ਅਤੇ ਵਿਭਾਗ ਵੱਲੋਂ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ।

Navjot Singh SidhuNavjot Singh Sidhu

ਜ਼ਿਕਰਯੋਗ ਹੈ ਕਿ ਕੁਝ ਗ਼ੈਰ-ਪ੍ਰਮਾਣਿਤ ਖਬਰਾਂ ਰਾਹੀਂ ਇਹ ਪ੍ਰਚਾਰਿਆ ਜਾ ਰਿਹਾ ਸੀ  ਕਿ ਨਵਜੋਤ ਸਿੰਘ ਸਿੱਧੂ ਨੂੰ ਕੁਝ ਸਮੇਂ ਲਈ ਸਾਬਕਾ ਇੰਸਪੈਕਟਰ ਇੰਦਰਜੀਤ ਸਿੰਘ ਨਾਲ ਇੱਕ ਬੈਰਕ ਵਿੱਚ ਰੱਖਿਆ ਗਿਆ ਸੀ, ਜਿਸ ਖਿਲਾਫ਼ ਕਈ ਮੁਕੱਦਮੇ ਦਰਜ ਹਨ।

Patiala Central JailPatiala Central Jail

ਬੁਲਾਰੇ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਹ ਸਾਰੀਆਂ ਖ਼ਬਰਾਂ ਤੇ ਰਿਪੋਰਟਾਂ ਸੱਚ ਤੋਂ ਸੱਖਣੀਆਂ ਅਤੇ ਬੇਬੁਨਿਆਦ, ਝੂਠੀਆਂ, ਅਤੇ ਅਪਮਾਨਜਨਕ ਹਨ। ਉਨ੍ਹਾਂ ਕਿਹਾ ਕਿ ਇੰਦਰਜੀਤ ਸਿੰਘ ਵੱਖਰੀ ਬੈਰਕ ਵਿੱਚ ਬੰਦ ਹੈ ਅਤੇ ਜੇਲ੍ਹ ਵਿੱਚ ਦਾਖਲ ਹੋਣ ਤੋਂ ਬਾਅਦ ਉਸ ਨੇ ਕਦੇ ਵੀ ਨਵਜੋਤ ਸਿੰਘ ਸਿੱਧੂ ਨਾਲ ਕੋਈ ਵੀ ਬੈਰਕ ਸਾਂਝੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਉਸ ਬੈਰਕ ਵਿੱਚ ਬੰਦ ਹਨ, ਜਿੱਥੇ ਕੁਝ ਹੋਰ ਕੈਦੀ ਵੀ ਬੰਦ ਹਨ ਅਤੇ  ਸੁਰੱਖਿਆ ਦੇ ਮੱਦੇਨਜ਼ਰ ਇਨ੍ਹਾਂ ਕੈਦੀਆਂ ਦੇ ਪਿਛੋਕੜ ਦੀ ਚੰਗੀ ਤਰ੍ਹਾਂ ਪੜਤਾਲ ਕਰਨ ਪਿੱਛੋਂ ਹੀ ਨਵਜੋਤ ਸਿੰਘ ਸਿੱਧੂ ਨੂੰ ਇਨ੍ਹਾਂ ਨਾਲ ਰੱਖਿਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਨਾਲ ਵੱਡਾ ਪਰਦਾ ਸਾਂਝਾ ਕਰਨ ਵਾਲੇ Soni Crew ਦੇ ਗੁਰਪ੍ਰੀਤ ਨੇ ਛੱਡਿਆ ਫ਼ਾਨੀ ਸੰਸਾਰ

08 May 2024 5:16 PM

Punjab ਸਣੇ ਦੇਸ਼ ਦੁਨੀਆ ਦੀਆਂ ਵੱਡੀਆਂ ਤੇ ਤਾਜ਼ਾ ਖ਼ਬਰਾਂ ਦੇਖਣ ਲਈ ਜੁੜੇ ਰਹੋ SPOKESMAN ਨਾਲ |

08 May 2024 5:12 PM

ਬਿਨਾ IELTS, ਕੰਮ ਦੇ ਅਧਾਰ ਤੇ Canada ਜਾਣਾ ਹੋਇਆ ਸੌਖਾ।, ਖੇਤੀਬਾੜੀ ਤੇ ਹੋਰ ਕੀਤੇ ਵਾਲਿਆਂ ਦੀ ਹੈ Canada ਨੂੰ ਲੋੜ।

08 May 2024 4:41 PM

Sukhbir Badal ਨੇ ਸਾਡੀ ਸੁਣੀ ਕਦੇ ਨਹੀਂ, ਭਾਵੁਕ ਹੁੰਦੇ ਬੋਲੇ ਅਕਾਲੀਆਂ ਦੇ ਉਮੀਦਵਾਰ, ਛੱਡ ਗਏ ਪਾਰਟੀ !

08 May 2024 3:47 PM

'ਆਓ! ਇਸ ਵਾਰ ਆਪਣੀ ਵੋਟ ਦੀ ਤਾਕਤ ਦਾ ਸਹੀ ਇਸਤੇਮਾਲ ਕਰੀਏ'

08 May 2024 3:42 PM
Advertisement