ਸੰਗਰੂਰ ਰੈਲੀ: CM ਮਾਨ ਬੋਲੇ- ਨਸ਼ਾ ਕਰਨ ਵਾਲੇ ਨੌਜਵਾਨਾਂ ਦਾ ਕਸੂਰ ਨਹੀਂ ਪਹਿਲਾਂ ਮਾਹੌਲ ਹੀ ਖ਼ਰਾਬ ਸੀ
Published : May 22, 2022, 10:24 am IST
Updated : May 22, 2022, 10:24 am IST
SHARE ARTICLE
Bhagwant Mann
Bhagwant Mann

ਬੇਰੁਜ਼ਗਾਰ ਨੌਜਵਾਨ ਕੁਝ ਨਸ਼ਾ ਲੈਣ ਲੱਗ ਪਏ ਤੇ ਕੁਝ ਵਿਦੇਸ਼ ਚਲੇ ਗਏ। ਕੁੱਝ ਵਿਹਲੇ ਬੈਠ ਗਏ ਤੇ ਖਾਲੀ ਮਨ ਸ਼ੈਤਾਨ ਦਾ ਘਰ ਹੁੰਦਾ ਹੈ।

 

ਸੰਗਰੂਰ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਜ਼ਿਲ੍ਹਾ ਸੰਗਰੂਰ ਵਿਚ ਐਤਵਾਰ ਨੂੰ ਨਸ਼ਿਆਂ ਖ਼ਿਲਾਫ਼ ਇੱਕ ਸਾਈਕਲ ਰੈਲੀ ਕੱਢੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸੀ.ਐਮ ਮਾਨ ਪਹੁੰਚੇ। ਇਹ ਰੈਲੀ “Youth Against Drugs” ਦੇ ਬੈਨਰ ਹੇਠ ਹੋਈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਰੈਲੀ ਵਿਚ ਮੌਜੂਦ ਲੋਕਾਂ ਨੂੰ ਸੰਬੋਧਨ ਵੀ ਕੀਤਾ। ਉਨ੍ਹਾਂ ਕਿਹਾ ਕਿ ਮੈਂ ਨਸ਼ਿਆਂ ਵਿਚ ਫਸੇ ਨੌਜਵਾਨਾਂ ਦਾ ਕਸੂਰ ਨਹੀਂ ਮੰਨਦਾ। ਉਨ੍ਹਾਂ ਨੂੰ ਬੇਰੁਜ਼ਗਾਰੀ ਦਾ ਅਜਿਹਾ ਮਾਹੌਲ ਮਿਲਿਆ ਕਿ ਡਿਗਰੀਆਂ ਲੈ ਕੇ ਘਰ ਮੁੜਦੇ ਸਨ ਜਿਸ ਨਾਲ ਉਹ ਨਿਰਾਸ਼ ਹੋ ਗਏ। ਕੁਝ ਨਸ਼ਾ ਲੈਣ ਲੱਗ ਪਏ ਤੇ ਕੁਝ ਵਿਦੇਸ਼ ਚਲੇ ਗਏ। ਕੁੱਝ ਵਿਹਲੇ ਬੈਠ ਗਏ ਤੇ ਖਾਲੀ ਮਨ ਸ਼ੈਤਾਨ ਦਾ ਘਰ ਹੁੰਦਾ ਹੈ।

Bhagwant Mann Bhagwant Mann

ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਸੰਗਰੂਰ ਜ਼ਿਲ੍ਹਾ ਹੁਤ ਖ਼ਾਸ ਹੈ ਕਿਉਂਕਿ ਇਸ ਦਾ ਸੰਦੇਸ਼ ਸਾਰੀ ਦੁਨੀਆਂ ਵਿਚ ਜਾਂਦਾ ਹੈ। ਪਹਿਲਾਂ ਜੋ ਨਾਅਰਾ ਸੀ ਕਿ 'ਸਾਡਾ ਕੀ ਕਸੂਰ ਸਾਡਾ ਜ਼ਿਲ੍ਹਾ ਸੰਗਰੂਰ'' ਸੀ ਉਹ ਹੁਣ ਬਦਲ ਕੇ 'ਸਾਨੂੰ ਬੜਾ ਸਰੂਰ ਕਿ ਸਾਡਾ ਜ਼ਿਲ੍ਹਾ ਸੰਗਰੂਰ' ਹੋ ਗਿਆ ਹੈ। ਮਾਨ ਨੇ ਕਿਹਾ ਕਿ ਜੇਕਰ ਨੌਜਵਾਨਾਂ ਨੂੰ ਕੰਮ 'ਤੇ ਲਗਾ ਦਈਏ ਤੇ ਉਹ ਡਿਗਰੀ ਦੇ ਹਿਸਾਬ ਨਾਲ ਅਧਿਕਾਰੀ ਬਣ ਜਾਂਦੇ ਹਨ ਤਾਂ ਨਸ਼ਿਆਂ ਲਈ ਕੋਈ ਥਾਂ ਨਹੀਂ ਬਚੇਗੀ। ਪੰਜਾਬ ਦੀ ਮਿੱਟੀ ਇੰਨੀ ਉਪਜਾਊ ਹੈ ਕਿ ਇੱਥੇ ਤੁਸੀਂ ਜੋ ਚਾਹੋ ਬੀਜ ਸਕਦੇ ਹੋ, ਪਰ ਇੱਥੇ ਨਫ਼ਰਤ ਲਈ ਕੋਈ ਥਾਂ ਨਹੀਂ ਹੈ। ਦੱਸ ਦਈਏ ਕਿ ਇਸ ਰੈਲੀ ਨੂੰ ਮੁੱਖ ਮੰਤਰੀ ਨੇ ਖ਼ੁਦ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿੱਤ ਮੰਤਰੀ ਹਰਪਾਲ ਚੀਮਾ, ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਾਰਜ ਵੀ ਮੌਜੂਦ ਸਨ।

Bhagwant Mann Bhagwant Mann

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਉਨ੍ਹਾਂ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਨੂੰ ਇਸ ਲਈ ਸਖ਼ਤੀ ਕਰਨ ਦੇ ਹੁਕਮ ਦਿੱਤੇ ਹਨ। ਹਰ ਜ਼ਿਲ੍ਹੇ ਵਿਚ ਇੱਕ ਪਾਸੇ ਸਰਹੱਦੀ ਖੇਤਰ ਦੇ ਜ਼ਿਲ੍ਹਿਆਂ ਵਿੱਚ 2-2 ਐਸਟੀਐਫ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਐਸਐਸਪੀ, ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਨੂੰ ਐਸਟੀਐਫ ਨਾਲ ਸਹਿਯੋਗ ਕਰਨ ਲਈ ਕਿਹਾ ਗਿਆ ਹੈ। ਮਾਨ ਨੇ ਕਿਹਾ ਕਿ ਜੇਕਰ ਨਸ਼ੇ ਦੀ ਸ਼ਿਕਾਇਤ ਮਿਲਦੀ ਹੈ ਤਾਂ ਉਸ ਥਾਣੇ ਦੇ ਐਸਐਚਓ ਅਤੇ ਐਸਐਸਪੀ ਜ਼ਿੰਮੇਵਾਰ ਹੋਣਗੇ।
 

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement