
Punjab 'ਚ Petrol, Diesel 'ਤੇ ਵੈਟ ਘੱਟ ਕਰਨ ਦੀ ਵੀ ਕੀਤੀ ਅਪੀਲ
ਚੰਡੀਗੜ੍ਹ - ਪੰਜਾਬ ਸਰਕਾਰ ਵੱਲੋਂ ਮੂੰਗੀ ਦੀ ਫਸਲ ਘੱਟੋ ਘੱਟ ਸਮਰਥਨ ਮੁੱਲ ’ਤੇ ਖਰੀਦਣ ਦੇ ਫੈਸਲੇ ਤੋਂ ਬਾਅਦ ਕੇਂਦਰ ਨੇ ਵੀ ਸੂਬੇ ਦੀਆਂ ਮੰਡੀਆਂ ਵਿਚੋਂ ਮੂੰਗੀ ਦੀ ਫਸਲ ਦੀ ਖ਼ਰੀਦ ਐੱਮਐੱਸਪੀ ’ਤੇ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦਾ ਧੰਨਵਾਦ ਵੀ ਕੀਤਾ ਸੀ। ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਫ਼ੈਸਲੇ ਨੂੰ ਸਵੀਕਾਰ ਕਰਨ ਤੋਂ ਬਾਅਦ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ।
ਸੁਨੀਲ ਜਾਖੜ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ- ਪੰਜਾਬ ਵਿਚ ਘੱਟੋ-ਘੱਟ ਸਮਰਥਨ ਮੁੱਲ 'ਤੇ ਮੂੰਗੀ ਦੀ ਖਰੀਦ ਲਈ ਕੇਂਦਰ ਸਰਕਾਰ ਦੀ ਵਚਨਬੱਧਤਾ ਨੂੰ ਸਵੀਕਾਰ ਕਰਨ ਲਈ ਭਗਵੰਤ ਮਾਨ ਜੀ ਦਾ ਧੰਨਵਾਦ। ਇਸ ਦੇ ਨਾਲ ਹੀ ਦੱਸ ਦਈਏ ਕਿ ਬੀਤੇ ਦਿਨੀਂ ਕੇਂਦਰ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਵੀ ਥੋੜੀ ਕਟੌਤੀ ਕੀਤੀ ਹੈ। ਜਿਸ ਨੂੰ ਲੈ ਕੇ ਸੁਨੀਲ ਜਾਖੜ ਨੇ ਲਿਖਿਆ ਕਿ ਭਗਵੰਤ ਮਾਨ ਜੀ Petrol, Diesel 'ਤੇ ਵੀ ਐਕਸਾਈਜ਼ ਡਿਊਟੀ ਕਾਫੀ ਘਟਾ ਦਿੱਤੀ ਗਈ ਹੈ, ਹੁਣ ਤੁਹਾਨੂੰ ਬੇਨਤੀ ਹੈ ਕਿ Punjab 'ਚ ਵੀ ਵੈਟ ਘੱਟ ਕਰੋ।