ਅੱਜ ਇਕ ਮੰਚ 'ਤੇ ਹੋਣਗੇ ਪੰਜਾਬ, ਤੇਲੰਗਾਨਾ ਤੇ ਦਿੱਲੀ ਦੇ ਮੁੱਖ ਮੰਤਰੀ
Published : May 22, 2022, 9:30 am IST
Updated : May 22, 2022, 9:30 am IST
SHARE ARTICLE
Telangana CM
Telangana CM

ਦਿੱਲੀ ਮੋਰਚੇ ਦੌਰਾਨ ਸ਼ਹੀਦ ਹੋਏ 600 ਤੋਂ ਵੱਧ ਕਿਸਾਨਾਂ ਦੇ ਪ੍ਰਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦੇਣ ਦਾ ਪ੍ਰੋਗਰਾਮ ਹੈ।

 

ਚੰਡੀਗੜ੍ਹ (ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰ ਸ਼ੇਖਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ 22 ਮਈ ਨੂੰ ਇਕ ਮੰਚ ’ਤੇ ਹੋਣਗੇ। ਇਨ੍ਹਾਂ ਵਲੋਂ ਦਿੱਲੀ ਮੋਰਚੇ ਦੌਰਾਨ ਸ਼ਹੀਦ ਹੋਏ 600 ਤੋਂ ਵੱਧ ਕਿਸਾਨਾਂ ਦੇ ਪ੍ਰਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦੇਣ ਦਾ ਪ੍ਰੋਗਰਾਮ ਹੈ। ਜ਼ਿਕਰਯੋਗ ਹੈ ਕਿ ਇਹ ਪ੍ਰੋਗਰਾਮ ਪੰਜਾਬ, ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿਚ ਰਖਿਆ ਗਿਆ ਹੈ। ਭਾਵੇਂ ਤੇਲੰਗਾਨਾ ਦੇ ਮੁੱਖ ਮੰਤਰੀ ਵਲੋਂ ਐਲਾਨੀ ਪ੍ਰਤੀ ਪ੍ਰਵਾਰ 3-3 ਲੱਖ ਰੁਪਏ ਦੀ ਵਿੱਤੀ ਸਹਾਇਤਾ ਪੰਜਾਬ, ਹਰਿਆਣਾ ਅਤੇ ਉਤਰ ਪ੍ਰਦੇਸ਼ ਦੇ ਸ਼ਹੀਦ ਪ੍ਰਵਾਰਾਂ ਨੂੰ ਦਿਤੀ ਜਾ ਰਹੀ ਹੈ ਪਰ ਇਸ ਵਿਚ ਹਰਿਆਣਾ ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨਹੀਂ ਸੱਦੇ ਗਏ। ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਚ 22 ਮਈ ਬਾਅਦ ਦੁਪਹਿਰ ਹੋਣ ਵਾਲੇ ਇਸ ਪ੍ਰੋਗਰਾਮ ਦੇ ਸਿਆਸੀ ਮਾਇਨੇ ਵੀ ਹੋ ਸਕਦੇ ਹਨ ਕਿਉਂਕਿ ਕੇਜਰੀਵਾਲ ਤੇ ਚੰਦਰ ਸ਼ੇਖਰ ਦੋਵੇਂ ਹੀ ਲੋਕ ਸਭਾ 2024 ਤੋਂ ਪਹਿਲਾਂ ਕੋਈ ਤੀਜਾ ਬਦਲ ਬਣਾਉਣ ਲਈ ਯਤਨਸ਼ੀਲ ਹਨ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement