AGTF ਨੂੰ ਮਿਲੀ ਵੱਡੀ ਸਫ਼ਲਤਾ: ਲਾਰੈਂਸ ਬਿਸ਼ਨੋਈ ਗੈਂਗ ਦੇ 4 ਸ਼ੂਟਰ ਗ੍ਰਿਫ਼ਤਾਰ
Published : May 22, 2023, 3:10 pm IST
Updated : May 22, 2023, 5:14 pm IST
SHARE ARTICLE
4 shooters of Lawrence Bishnoi gang Arrested
4 shooters of Lawrence Bishnoi gang Arrested

6 ਪਿਸਤੌਲ ਅਤੇ 26 ਜ਼ਿੰਦਾ ਕਾਰਤੂਸ ਬਰਾਮਦ

 

ਮੁਹਾਲੀ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਗੈਂਗਸਟਰ ਲਾਰੈਂਸ ਗੈਂਗ ਦੇ 4 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਹ ਚਾਰੇ ਸ਼ੂਟਰ ਹਿਸਟਰੀਸ਼ੀਟਰ ਹਨ  ਇਨ੍ਹਾਂ ਵਿਰੁਧ ਪੰਜਾਬ ਅਤੇ ਹਰਿਆਣਾ ਵਿਚ ਕਈ ਕੇਸ ਦਰਜ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿਤੀ ਹੈ।

ਇਹ ਵੀ ਪੜ੍ਹੋ: ਗੰਗਾ 'ਚ ਪਲਟੀ ਸ਼ਰਧਾਲੂਆਂ ਨਾਲ ਭਰੀ ਕਿਸ਼ਤੀ, 3 ਦੀ ਮੌਤ, 20 ਤੋਂ 25 ਲੋਕ ਲਾਪਤਾ

ਉਨ੍ਹਾਂ ਲਿਖਿਆ ਕਿ ਏ.ਜੀ.ਟੀ.ਐਫ. ਵਲੋਂ ਇਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ, ਲਾਰੈਂਸ ਬਿਸ਼ਨੋਈ ਗੈਂਗ ਦੇ 4 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਕੇ 6 ਪਿਸਤੌਲ ਅਤੇ 26 ਜਿੰਦਾ ਕਾਰਤੂਸ ਬਰਾਮਦ ਕੀਤੇ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਅਪਰਾਧਕ ਪਿਛੋਕੜ ਹੈ ਅਤੇ ਉਨ੍ਹਾਂ ਵਿਰੁਧ ਪੰਜਾਬ ਅਤੇ ਹਰਿਆਣਾ ਵਿਚ ਕਈ ਅਪਰਾਧਕ ਮਾਮਲੇ ਦਰਜ ਹਨ।

ਇਹ ਵੀ ਪੜ੍ਹੋ: ਵੱਡੀਆਂ ਤਕਨੀਕੀ ਫਰਮਾਂ ਤੋਂ ਲੈ ਕੇ ਸਟਾਰਟਅੱਪ ਤੱਕ, 2023 ਵਿਚ 2 ਲੱਖ ਕਰਮਚਾਰੀ ਗੁਆ ਸਕਦੇ ਹਨ ਆਪਣੀ ਨੌਕਰੀ

ਉਨ੍ਹਾਂ ਦਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਨੁਕਸਾਨ ਪਹੁੰਚਾਉਣ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।  ਡੀਜੀਪੀ ਗੌਰਵ ਯਾਦਵ ਨੇ ਦਸਿਆ ਕਿ ਪੁਖ਼ਤਾ ਇਤਲਾਹ ਤੋਂ ਬਾਅਦ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਨਿਗਰਾਨੀ ਹੇਠ ਏ.ਆਈ.ਜੀ. ਏ.ਜੀ.ਟੀ.ਐਫ. ਸੰਦੀਪ ਗੋਇਲ ਦੀ ਅਗਵਾਈ ਵਾਲੀ ਏਜੀਟੀਐਫ ਟੀਮ ਨੇ ਚਾਰ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਚਾਰੇ ਦੋਸ਼ੀ ਪੁਰਾਣੇ ਅਪਰਾਧਕ ਪਿਛੋਕੜ ( ਹਿਸਟਰੀ ਸ਼ੀਟਰ ) ਵਾਲੇ ਹਨ ਅਤੇ ਪੰਜਾਬ ਅਤੇ ਹਰਿਆਣਾ ਰਾਜਾਂ ਵਿਚ ਇਰਾਦਾ ਕਤਲ , ਕਾਰ ਖੋਹਣ, ਜਬਰਨ ਵਸੂਲੀ, ਅਸਲਾ ਐਕਟ ਆਦਿ ਸਮੇਤ ਘਿਨਾਉਣੇ ਗੁਨਾਹਾਂ ਦੇ ਅਪਰਾਧਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ।

ਇਹ ਵੀ ਪੜ੍ਹੋ: ਮੁੰਬਈ: ਕਸਟਮ ਵਿਭਾਗ ਨੇ ਜ਼ਬਤ ਕੀਤਾ 1.58 ਕੋਰੜ ਰੁਪਏ ਦਾ ਸੋਨਾ  

ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਏਡੀਜੀਪੀ ਪ੍ਰਮੋਦ ਬਾਨ ਨੇ ਦਸਿਆ ਕਿ ਮੁਲਜ਼ਮ ਮਹਿਫੂਜ਼ ਉਰਫ ਵਿਸ਼ਾਲ ਛੇ ਪਿਸਤੌਲਾਂ ਦੀ ਬਰਾਮਦਗੀ ਦੇ ਇਕ ਕੇਸ ਵਿਚ ਲੋੜੀਂਦਾ ਸੀ, ਜਿਸ ਕੇਸ ਵਿਚ ਉਸ ਦੇ ਇਕ ਸਾਥੀ ਨਿਤੀਸ਼ ਰਾਣਾ, ਨੂੰ ਢਕੋਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਵਿਸ਼ਾਲ ਉਸ ਸਮੇਂ ਮੌਕੇ ਤੋਂ ਫ਼ਰਾਰ ਹੋਣ ਵਿਚ ਸਫ਼ਲ ਹੋ ਗਿਆ ਸੀ। ਦੋਸ਼ੀ ਵਿਸ਼ਾਲ ਮਾਰਚ 2022 ਵਿਚ ਮੁਹਾਲੀ ਸਥਿਤ ਇਕ ਪਬ ਐਂਡ ਰੈਸਟੋਰੈਂਟ, ਬਰੀਊ ਬ੍ਰੋਸ ਵਿਚ ਵਾਪਰੀ ਗੋਲੀਬਾਰੀ ਦੀ ਘਟਨਾ ਵਿਚ ਵੀ ਸ਼ਾਮਲ ਸੀ।

ਇਹ ਵੀ ਪੜ੍ਹੋ: ਭੁਪਿੰਦਰ ਸਿੰਘ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਸੰਭਾਲਿਆ ਅਹੁਦਾ

ਉਨ੍ਹਾਂ ਕਿਹਾ ਕਿ ਉਸ ਨੇ ਪੈਸੇ ਵਸੂਲਣ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਿਰਦੇਸ਼ਾਂ ‘ਤੇ ਗੋਲੀਬਾਰੀ ਕੀਤੀ ਸੀ। ਏ.ਡੀ.ਜੀ.ਪੀ. ਪ੍ਰਮੋਦ ਬਾਨ ਨੇ ਕਿਹਾ ਕਿ ਹੋਰ ਤਫ਼ਤੀਸ਼ ਜਾਰੀ ਹੈ ਅਤੇ ਜਾਂਚ ਦੌਰਾਨ ਕਈ ਹੋਰ ਅਹਿਮ ਖੁਲਾਸੇ ਹੋਣ ਦੀ ਆਸ ਹੈ। ਜ਼ਿਕਰਯੋਗ ਹੈ ਕਿ ਥਾਣਾ ਸਿਟੀ ਐਸ.ਏ.ਐਸ.ਨਗਰ ਵਿਖੇ  ਆਈ.ਪੀ.ਸੀ. ਦੀ ਧਾਰਾ 384 ਅਤੇ 120-ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement