ਖੰਨਾ ‘ਚ ਵਾਪਰਿਆ ਦਰਦਨਾਕ ਹਾਦਸਾ : ਤੇਜ਼ ਰਫ਼ਤਾਰ ਨੇ ਲਈ 2 ਨੌਜਵਾਨਾਂ ਦੀ ਜਾਨ
Published : May 22, 2023, 12:19 pm IST
Updated : May 22, 2023, 12:19 pm IST
SHARE ARTICLE
PHOTO
PHOTO

ਤੀਜਾ ਨੌਜਵਾਨ ਗੰਭੀਰ ਜ਼ਖ਼ਮੀ

 

ਖੰਨਾ  : ਖੰਨਾ 'ਚ ਬੀਤੀ ਰਾਤ ਕਰੀਬ 10 ਵਜੇ ਇਕ ਤੇਜ਼ ਰਫ਼ਤਾਰ ਕਾਰ ਨੇ 3 ਨੌਜੁਆਨਾਂ ਨੂੰ ਟੱਕਰ ਮਾਰ ਦਿਤੀ। ਇਸ ਦੌਰਾਨ 2 ਨੌਜੁਆਨਾਂ ਦੀ ਮੌਤ ਹੋ ਗਈ ਤੇ ਇਕ ਗੰਭੀਰ ਰੂਪ ਵਿਚ ਚੰਡੀਗੜ੍ਹ 32 ਦੇ ਹਸਪਤਾਲ ਵਿਚ ਦਾਖਲ ਹੈ। ਮ੍ਰਿਤਕਾਂ ਨੌਜਵਾਨਾਂ ਦੀ ਉਮਰ 25 ਤੋਂ 30 ਸਾਲ ਦੱਸੀ ਜਾ ਰਹੀ ਹੈ।

 ਜਾਣਕਾਰੀ ਅਨੁਸਾਰ ਇਹ ਹਾਦਸਾ ਸਮਰਾਲਾ ਰੋਡ ਵਿਖੇ ਵਾਪਰਿਆ, ਜਿੱਥੇ ਇਹ ਨੌਜਵਾਨ ਸੜਕ ਦੇ ਕੋਲ ਲੱਗੇ ਸੀਮੇਂਟ ਦੇ ਬੈਂਚ 'ਤੇ ਬੈਠੇ ਸੀ। ਕਾਰ ਸਵਾਰ ਮੁੰਡਿਆਂ ਨੇ ਨਸ਼ਾ ਕੀਤਾ ਹੋਇਆ ਸੀ, ਜਿਸ ਕਰਕੇ ਉਹ ਕਾਰ ਕੰਟਰੋਲ ਨਹੀਂ ਕਰ ਸਕੇ ਅਤੇ ਕਾਰ ਬੇਕਾਬੂ ਹੋ ਕੇ ਦਰੱਖਤ ਨੂੰ ਤੋੜਦੀ ਹੋਈ ਨੌਜੁਆਨਾਂ 'ਤੇ ਚੜ੍ਹ ਗਈ। ਇਸ ਮਾਮਲੇ 'ਚ ਪੁਲਿਸ ਦੀ ਕਾਰਵਾਈ ਤੋਂ ਨਿਰਾਸ਼ ਲੋਕਾਂ ਨੇ ਪੁਲਿਸ 'ਤੇ ਦੋਸ਼ੀਆਂ ਦਾ ਸਾਥ ਦੇਣ ਦਾ ਦੋਸ਼ ਲਾਇਆ।

ਚਸ਼ਮਦੀਦ ਪਰਮਜੀਤ ਸਿੰਘ ਨੇ ਦਸਿਆ ਕਿ ਤਿੰਨ ਨੌਜੁਆਨ ਜਦੋਂ ਬੈਂਚ 'ਤੇ ਬੈਠੇ ਸੀ ਤਾਂ ਤੇਜ਼ ਰਫ਼ਤਾਰ ਕਾਰ ਦਰੱਖਤ ਨੂੰ ਤੋੜਦੀ ਹੋਈ ਆਟਾ ਚੱਕੀ ਦੇ ਬਾਹਰ ਪਏ ਇੱਕ ਭਾਰੀ ਪੱਥਰ 'ਚ ਵੱਜੀ ਅਤੇ ਫਿਰ ਨੌਜੁਆਨਾਂ 'ਤੇ ਚੜ੍ਹ ਗਈ। ਪੱਥਰ ਇੱਕ ਨੌਜੁਆਨ ਉਪਰ ਜਾ ਕੇ ਡਿਗਿਆ। ਉਸ ਦੀ ਮੌਕੇ 'ਤੇ ਮੌਤ ਹੋ ਗਈ। ਦੂਜੇ ਨੌਜਵਾਨ ਦੀ ਵੀ ਮੌਤ ਹੋ ਗਈ। ਤੀਜਾ ਨੌਜਵਾਨ ਇਸ ਸਮੇਂ ਵੈਂਟੀਲੇਟਰ 'ਤੇ ਹੈ।

ਇੱਕ ਹੋਰ ਚਸ਼ਮਦੀਦ ਅਮਰਦੀਪ ਸਿੰਘ ਅਨੁਸਾਰ ਉਹ ਆਪਣੀ ਪਤਨੀ ਨਾਲ ਸੈਰ ਕਰ ਰਿਹਾ ਸੀ ਤਾਂ ਉਸ ਦੀਆਂ ਅੱਖਾਂ ਸਾਹਮਣੇ ਇਹ ਦਰਦਨਾਕ ਹਾਦਸਾ ਵਾਪਰਿਆ। ਉਸ ਨੇ ਦਸਿਆ ਕਿ ਕਾਰ 'ਚ ਸਵਾਰ ਤਿੰਨ ਨੌਜਵਾਨਾਂ ਨੇ ਸ਼ਰਾਬ ਪੀਤੀ ਹੋਈ ਸੀ। ਅਮਰਦੀਪ ਸਿੰਘ ਵਲੋਂ ਵੀ ਪੁਲਿਸ ਦੀ ਕਾਰਵਾਈ 'ਤੇ ਸਵਾਲ ਚੁਕੇ ਗਏ ਹਨ।

ਇੱਕ ਮ੍ਰਿਤਕ ਨੌਜਵਾਨ ਦੇ ਪਿਤਾ ਮਨਜੀਤ ਸਿੰਘ ਨੇ ਦਸਿਆ ਕਿ ਉਸ ਦੇ ਪੁੱਤਰ ਦੇ ਨਾਲ ਉਸ ਦੇ 2 ਭਤੀਜੇ ਬੈਠੇ ਸੀ। ਇਨ੍ਹਾਂ 'ਤੇ ਕਾਰ ਆ ਕੇ ਚੜ੍ਹੀ। ਉਨ੍ਹਾਂ ਨੇ ਵੀ ਪੁਲਿਸ ਦੀ ਕਾਰਵਾਈ 'ਤੇ ਸਵਾਲ ਚੁਕਦਿਆਂ ਇਨਸਾਫ਼ ਦੀ ਮੰਗ ਕੀਤੀ ਹੈ। ਦੂਜੇ ਪਾਸੇ ਪੁਲਿਸ ਨੇ ਇਸ ਹਾਦਸੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।
 ਡੀ. ਐੱਸ. ਪੀ. ਕਰਨੈਲ ਸਿੰਘ ਨੇ ਦਸਿਆ ਕਿ ਮੌਕੇ 'ਤੇ ਮੌਜੂਦ ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਰ ਦੀ ਰਫ਼ਤਾਰ ਬਹੁਤ ਤੇਜ਼ ਸੀ। ਕਾਰ ਸਵਾਰਾਂ ਨੇ ਨਸ਼ਾ ਵੀ ਕੀਤਾ ਹੋਇਆ ਸੀ, ਜਿਸ ਕਰਕੇ ਇਸ ਹਾਦਸੇ 'ਚ 2 ਮੌਤਾਂ ਹੋਈਆਂ। ਇੱਕ ਦੀ ਮੌਤ ਮੌਕੇ 'ਤੇ ਹੀ ਹੋ ਗਈ ਸੀ। ਬਾਕੀ 2 ਨੌਜਵਾਨਾਂ ਨੂੰ ਜਖ਼ਮੀ ਹਾਲਤ 'ਚ ਖੰਨਾ ਤੋਂ ਰੈਫ਼ਰ ਕੀਤਾ ਗਿਆ, ਜਿਸ ਦੌਰਾਨ ਦੂਜੇ ਨੌਜਵਾਨ ਦੀ ਰਸਤੇ 'ਚ ਮੌਤ ਹੋ ਗਈ। ਤੀਜਾ ਨੌਜਵਾਨ ਚੰਡੀਗੜ੍ਹ ਦਾਖ਼ਲ ਕਰਾਇਆ ਗਿਆ। ਕਾਰ ਡਰਾਈਵਰ ਦੇ ਵੀ ਸੱਟਾਂ ਲਗੀਆਂ ਹਨ। ਉਸ ਦਾ ਇਲਾਜ ਚਲ ਰਿਹਾ ਹੈ।
 

SHARE ARTICLE

ਏਜੰਸੀ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement