ਛੁੱਟੀਆਂ 'ਚ ਘੁੰਮਣ ਗਏ ਪ੍ਰਵਾਰ ਨਾਲ ਵਾਪਰਿਆ ਦਰਦਨਾਕ ਸੜਕ ਹਾਦਸਾ, ਨਾਨੇ-ਦੋਹਤੀ ਦੀ ਹੋਈ ਮੌਤ

By : GAGANDEEP

Published : May 22, 2023, 3:20 pm IST
Updated : May 22, 2023, 3:20 pm IST
SHARE ARTICLE
photo
photo

ਕਾਰ ਦੇ ਡਰਾਈਵਰ ਦੀ ਵੀ ਹੋਈ ਮੌਤ

 

ਅਜਮੇਰ: ਅਜਮੇਰ ਨੇੜੇ ਐਤਵਾਰ ਦੇਰ ਰਾਤ 11 ਲੋਕਾਂ ਨੂੰ ਲੈ ਕੇ ਜਾ ਰਹੀ ਇਕ ਕਾਰ ਨੂੰ ਇਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿਤੀ। ਇਸ ਕਾਰਨ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਅੱਠ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਜਵਾਹਰ ਲਾਲ ਨਹਿਰੂ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਕਾਰ ਸਵਾਰ ਜੈਪੁਰ ਵਿਚ ਆਪਣੇ ਭਰਾ ਨੂੰ ਮਿਲ ਕੇ ਵਾਪਸ ਆ ਰਹੇ ਸਨ। 

ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨਾਲ ਕੀਤਾ ਦੁੱਖ ਸਾਂਝਾ

ਮ੍ਰਿਤਕਾਂ ਵਿਚ ਕਾਰ ਚਾਲਕ ਭਾਗਚੰਦ ਅਤੇ ਨਾਨਾ ਗਿਆਨਚੰਦ (62), ਦੋਹਿਤੀ ਹਰਦਿਆ (6) ਸ਼ਾਮਲ ਹਨ। ਇਸ ਦੇ ਨਾਲ ਹੀ 6 ਸਾਲਾ ਆਰੋਹੀ ਜੇਐਲਐਨ ਹਸਪਤਾਲ ਵਿਚ ਦਾਖ਼ਲ ਹੈ। ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਕਾਰ 'ਚ ਸਵਾਰ ਜ਼ਖ਼ਮੀ ਲੜਕੀ ਰਸਨਾ ਨੇ ਦੱਸਿਆ ਕਿ ਪੂਰਾ ਪਰਿਵਾਰ ਜੈਪੁਰ ਤੋਂ ਜਾ ਰਿਹਾ ਸੀ। ਸਾਰੇ ਸੁੱਤੇ ਪਏ ਸਨ।

ਇਹ ਵੀ ਪੜ੍ਹੋ: ਗੰਗਾ 'ਚ ਪਲਟੀ ਸ਼ਰਧਾਲੂਆਂ ਨਾਲ ਭਰੀ ਕਿਸ਼ਤੀ, 3 ਦੀ ਮੌਤ, 20 ਤੋਂ 25 ਲੋਕ ਲਾਪਤਾ

ਕਾਰ ਵਿਚ ਸਿਰਫ਼ ਇਕ ਵਿਅਕਤੀ ਜਾਗ ਰਿਹਾ ਸੀ। ਉਸ ਨੇ ਦੱਸਿਆ ਕਿ ਸਾਹਮਣੇ ਵਾਲੇ ਟਰੱਕ ਦੀ ਓਵਰ ਸਪੀਡ ਸੀ। ਅਚਾਨਕ ਉਸਨੇ ਬ੍ਰੇਕ ਲਗਾ ਦਿਤੀ। ਇਸ ਤੋਂ ਬਾਅਦ ਸਾਡੀ ਗੱਡੀ ਉਸ ਨਾਲ ਟਕਰਾ ਗਈ। ਥਾਣਾ ਇੰਚਾਰਜ ਰਾਜੇਸ਼ ਕੁਮਾਰ ਨੇ ਦਸਿਆ ਕਿ ਰਾਤ ਕਰੀਬ 11 ਵਜੇ ਪਿੰਡ ਬਾਡਾ ਬਾਵਦੀ ਨੇੜੇ ਅਣਪਛਾਤੇ ਵਾਹਨ ਨੇ ਕਾਰ ਨੂੰ ਟੱਕਰ ਮਾਰ ਦਿਤੀ। ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ।

ਇਸ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਅੱਠ ਲੋਕਾਂ ਨੂੰ ਜੇਐਲਐਨ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਹ ਹਾਦਸਾ ਕਿਵੇਂ ਵਾਪਰਿਆ ਇਸ ਬਾਰੇ ਜਾਣਕਾਰੀ ਲਈ ਜਾ ਰਹੀ ਹੈ। ਲਾਸ਼ਾਂ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।


 

Location: India, Rajasthan, Ajmer

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement