ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

By : GAGANDEEP

Published : May 22, 2023, 9:12 pm IST
Updated : May 22, 2023, 9:12 pm IST
SHARE ARTICLE
photo
photo

ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਮੁਲਾਜ਼ਮਾਂ ਦੀ ਤਿਆਰੀ ਦੀ ਜਾਂਚ ਕਰਨ ਲਈ ਮੌਕ ਡਰਿੱਲ ਅਭਿਆਸ ਕਰਵਾਏ ਗਏ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਚੰਡੀਗੜ੍ਹ: ਪੰਜਾਬ ਪੁਲਿਸ ਨੇ ਅੱਜ ਕਿਸੇ ਵੀ ਕਿਸਮ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਮੁਲਾਜ਼ਮਾਂ ਦੀ ਤਿਆਰੀ ਅਤੇ ਚੌਕਸੀ ਨੂੰ ਵੇਖਣ ਲਈ ਸੂਬੇ ਭਰ ਵਿਚ ਰਾਈਟ ਕੰਟਰੋਲ ਲਈ ਮੌਕ ਡਰਿੱਲ ਅਭਿਆਸ ਕੀਤੇ। ਇਹ ਅਭਿਆਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਕਰਵਾਏ ਗਏ।

ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦਸਿਆ ਕਿ ਇਹ ਮੌਕ ਡਰਿੱਲ ਅਭਿਆਸ ਸੂਬੇ ਭਰ ਦੇ 28 ਪੁਲਿਸ ਜ਼ਿਲ੍ਹਿਆਂ ਦੀਆਂ ਸਾਰੀਆਂ ਪੁਲਿਸ ਲਾਈਨਾਂ ਵਿਖੇ ਸੀਪੀਜ਼/ਐਸਐਸਪੀਜ਼ ਦੀ ਨਿਗਰਾਨੀ ਹੇਠ ਕਰਵਾਏ ਗਏ। ਉਨ੍ਹਾਂ ਸੀਪੀਜ਼/ਐਸਐਸਪੀਜ਼ ਨੂੰ ਵੀ ਮੌਕ ਡਰਿੱਲ ਅਭਿਆਸ ਦੌਰਾਨ ਆਪਣੀ ਨਿਗਰਾਨੀ ਹੇਠ ਵਜਰਾ ਅਤੇ ਵਾਟਰ ਕੈਨਨਸ ਦੀ ਟੈਸਟਿੰਗ ਅਭਿਆਸ ਕਰਨ ਲਈ ਕਿਹਾ ਸੀ।

ਉਨ੍ਹਾਂ ਕਿਹਾ ਕਿ ਮੌਕ ਡਰਿੱਲ ਦੌਰਾਨ ਲੋਕਾਂ ਨੂੰ ਪ੍ਰਦਰਸ਼ਨਕਾਰੀਆਂ ਅਤੇ ਦੰਗਾਕਾਰੀਆਂ ਵਜੋਂ ਭੂਮਿਕਾ ਨਿਭਾਉਣ ਲਈ ਬੁਲਾਇਆ ਗਿਆ ਅਤੇ ਪੁਲਿਸ ਮੁਲਾਜ਼ਮਾਂ ਨੇ ਭੀੜ ਨੂੰ ਕਾਬੂ ਕਰਨ ਲਈ ਆਪਣੇ ਪੇਸ਼ੇਵਰ ਹੁਨਰ ਦਾ ਪ੍ਰਦਰਸ਼ਨ ਕੀਤਾ। ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿਚ ਅਮਨ ਅਤੇ  ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement