ਡਾ. ਬਲਜੀਤ ਕੌਰ ਨੇ ਅਨੁਸੂਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟਾਂ ਸਬੰਧੀ ਵੱਖ-ਵੱਖ ਜੱਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
Published : May 22, 2023, 6:00 pm IST
Updated : May 22, 2023, 6:00 pm IST
SHARE ARTICLE
File Photo
File Photo

ਜੋ ਵੀ ਸ਼ਿਕਾਇਤਾਂ ਦੀਆਂ ਪੜਤਾਲਾਂ ਮੁਕੰਮਲ ਹੋ ਕੇ ਵਿਜੀਲੈਂਸ ਸੈੱਲ ਕੋਲ ਪ੍ਰਾਪਤ ਹੋ ਚੁੱਕੀਆਂ ਹਨ, ਉਨ੍ਹਾਂ ਦੀ ਹਰ ਹਫਤੇ ਮੀਟਿੰਗ ਕਰਕੇ ਨਿਪਟਾਰਾ ਕੀਤਾ ਜਾਵੇ

ਚੰਡੀਗੜ੍ਹ -  ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪੰਜਾਬ ਰਾਜ ਵਿੱਚ ਅਨੁਸੂਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟਾਂ ਦੇ ਸਬੰਧ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਵੱਖ-ਵੱਖ ਜੱਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਸੂਬੇ ਵਿੱਚ ਬਹੁਤ ਸਾਰੇ ਲੋਕਾਂ ਵਲੋਂ ਅਨੁਸੂਚਿਤ ਜਾਤੀਆਂ ਦੇ ਜਾਅਲੀ ਸਰਟੀਫਿਕੇਟ ਬਣਾ ਕੇ ਨੌਕਰੀ ਦਾ ਲਾਭ ਲਿਆ ਜਾ ਰਿਹਾ ਹੈ, ਜੋ ਕਿ ਉੱਚ ਅਹੁੱਦਿਆਂ ਤੇ ਤਾਇਨਾਤ ਹਨ।

ਮੰਤਰੀ ਨੇ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੋ ਵੀ ਸ਼ਿਕਾਇਤਾਂ ਦੀਆਂ ਪੜਤਾਲਾਂ ਮੁਕੰਮਲ ਹੋ ਕੇ ਵਿਜੀਲੈਂਸ ਸੈੱਲ ਕੋਲ ਪ੍ਰਾਪਤ ਹੋ ਚੁੱਕੀਆਂ ਹਨ, ਉਨ੍ਹਾਂ ਦੀ ਹਰ ਹਫਤੇ ਮੀਟਿੰਗ ਕਰਕੇ ਨਿਪਟਾਰਾ ਕੀਤਾ ਜਾਵੇ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਸ਼ਿਕਾਇਤਾਂ ਦੀਆਂ ਪੜਤਾਲਾਂ ਜਿਲ੍ਹਾ ਪੱਧਰ ਤੇ ਪੈਂਡਿੰਗ ਹਨ, ਉਨ੍ਹਾਂ ਦੀਆਂ ਪੜਤਾਲ ਰਿਪੋਰਟਾਂ ਤੁਰੰਤ ਭੇਜੀਆ ਜਾਣ।

ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਰਮੇਸ ਕੁਮਾਰ ਗੈਂਟਾ,  ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦਵਿੰਦਰ ਸਿੰਘ, ਡਾਇਰੈਕਟਰ-ਕਮ-ਸੰਯੁਕਤ ਸਕੱਤਰ, ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਰਾਜ ਬਹਾਦਰ ਸਿੰਘ ਅਤੇ ਵੱਖ-ਵੱਖ ਜੱਥੇਬੰਦੀਆਂ ਦੇ ਨੁਮਾਇੰਦੇ ਲਖਵੀਰ ਸਿੰਘ, ਸਰਬਜੀਤ ਸਿੰਘ, ਹਰਨੇਕ ਸਿੰਘ ਸ਼ਾਮਲ ਸਨ

SHARE ARTICLE

ਏਜੰਸੀ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement