ਭੁਪਿੰਦਰ ਸਿੰਘ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਸੰਭਾਲਿਆ ਅਹੁਦਾ

By : GAGANDEEP

Published : May 22, 2023, 5:21 pm IST
Updated : May 22, 2023, 5:21 pm IST
SHARE ARTICLE
photo
photo

ਜ਼ਮੀਨੀ ਪੱਧਰ ਤੱਕ ਸਰਕਾਰੀ ਨੀਤੀਆਂ ਦੀ ਵੱਧ ਤੋਂ ਵੱਧ ਪਹੁੰਚ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੇ ਸਾਰੇ ਮੁਲਾਜ਼ਮਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਲਈ ਕਿਹਾ

 

ਚੰਡੀਗੜ੍ਹ: 2012 ਬੈਚ ਦੇ ਆਈ.ਏ.ਐਸ. ਅਧਿਕਾਰੀ ਭੁਪਿੰਦਰ ਸਿੰਘ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ - 1 ਵਿਖੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਨਵੇਂ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ।

ਡਾਇਰੈਕਟਰ ਨੇ ਆਮ ਆਦਮੀ ਅਤੇ ਸਰਕਾਰ ਦਰਮਿਆਨ ਇਕ ਪੁਲ ਵਜੋਂ ਕੰਮ ਕਰਨ ਦੇ ਨਾਲ-ਨਾਲ ਸੂਬਾ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮੌਜੂਦਾ ਆਧੁਨਿਕ ਯੁੱਗ ਦੀਆਂ ਮੰਗਾਂ ਨੂੰ ਧਿਆਨ ਵਿਚ ਰੱਖਦਿਆਂ ਸਰਕਾਰੀ ਨੀਤੀਆਂ ਅਤੇ ਪ੍ਰੋਗਰਾਮਾਂ ਦੀ ਲੋਕਾਂ ਤੱਕ ਵੱਧ ਤੋਂ ਵੱਧ ਪਹੁੰਚ ਨੂੰ ਯਕੀਨੀ ਬਣਾਉਣ ਲਈ ਸੋਸ਼ਲ ਮੀਡੀਆ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ।

 ਭੁਪਿੰਦਰ ਸਿੰਘ, ਜੋ ਬਿਜਲੀ ਵਿਭਾਗ ਦੇ ਵਿਸ਼ੇਸ਼ ਸਕੱਤਰ ਦਾ ਅਹੁਦਾ ਵੀ ਸੰਭਾਲ ਰਹੇ ਹਨ, ਨੇ ਵਿਭਾਗ ਦੇ ਅਧਿਕਾਰੀਆਂ ਅਤੇ ਹੋਰ ਸਟਾਫ਼ ਨੂੰ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਦਾ ਪ੍ਰਚਾਰ ਕਰਨ ਵਿਚ ਕੋਈ ਕਸਰ ਬਾਕੀ ਨਾ ਛੱਡਣ ਲਈ ਇੱਕਜੁੱਟ ਹੋ ਕੇ ਕੰਮ ਕਰਨ ਲਈ ਕਿਹਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement